( 1240 )

ਮਹਲਾ

ਆਖਣਿ ਅਉਖਾ ਸੁਨਣਿ ਅਉਖਾ ਆਖਿ ਜਾਪੀ ਆਖਿ

ਇਕਿ ਆਖਿ ਆਖਹਿ ਸਬਦੁ ਭਾਖਹਿ ਅਰਧ ਉਰਧ ਦਿਨੁ ਰਾਤਿ

ਜੇ ਕਿਹੁ ਹੋਇ ਕਿਹੁ ਦਿਸੈ ਜਾਪੈ ਰੂਪੁ ਜਾਤਿ

ਸਭਿ ਕਾਰਣ ਕਰਤਾ ਕਰੇ ਘਟ ਅਉਘਟ ਘਟ ਥਾਪਿ

ਆਖਣਿ ਅਉਖਾ ਨਾਨਕਾ ਆਖਿ ਜਾਪੈ ਆਖਿ ॥੨॥

ਪਉੜੀ

ਨਾਇ ਸੁਣਿਐ ਮਨੁ ਰਹਸੀਐ ਨਾਮੇ ਸਾਂਤਿ ਆਈ

ਨਾਇ ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ

ਨਾਇ ਸੁਣਿਐ ਨਾਉ ਊਪਜੈ ਨਾਮੇ ਵਡਿਆਈ

ਨਾਮੇ ਹੀ ਸਭ ਜਾਤਿ ਪਤਿ ਨਾਮੇ ਗਤਿ ਪਾਈ

ਗੁਰਮੁਖਿ ਨਾਮੁ ਧਿਆਈਐ ਨਾਨਕ ਲਿਵ ਲਾਈ ॥੬॥

ਸਲੋਕ ਮਹਲਾ

ਜੂਠਿ ਰਾਗੀਂ︀ ਜੂਠਿ ਵੇਦੀਂ︀

ਜੂਠਿ ਚੰਦ ਸੂਰਜ ਕੀ ਭੇਦੀ

ਜੂਠਿ ਅੰਨੀ ਜੂਠਿ ਨਾਈ

ਜੂਠਿ ਮੀਹੁ ਵਰ੍ਹਿਐ ਸਭ ਥਾਈ

ਜੂਠਿ ਧਰਤੀ ਜੂਠਿ ਪਾਣੀ

ਜੂਠਿ ਪਉਣੈ ਮਾਹਿ ਸਮਾਣੀ

ਨਾਨਕ ਨਿਗੁਰਿਆ ਗੁਣੁ ਨਾਹੀ ਕੋਇ

ਮੁਹਿ ਫੇਰਿਐ ਮੁਹੁ ਜੂਠਾ ਹੋਇ ॥੧॥

ਮਹਲਾ

ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ

ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ

ਬ੍ਰਹਮਣ ਚੁਲੀ ਸੰਤੋਖ ਕੀ ਗਿਰਹੀ ਕਾ ਸਤੁ ਦਾਨੁ

ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ

ਪਾਣੀ ਚਿਤੁ ਧੋਪਈ ਮੁਖਿ ਪੀਤੈ ਤਿਖ ਜਾਇ

ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥੨॥

ਪਉੜੀ

ਨਾਇ ਸੁਣਿਐ ਸਭ ਸਿਧਿ ਹੈ ਰਿਧਿ ਪਿਛੈ ਆਵੈ

ਨਾਇ ਸੁਣਿਐ ਨਉ ਨਿਧਿ ਮਿਲੈ ਮਨ ਚਿੰਦਿਆ ਪਾਵੈ

ਨਾਇ ਸੁਣਿਐ ਸੰਤੋਖੁ ਹੋਇ ਕਵਲਾ ਚਰਨ ਧਿਆਵੈ

ਨਾਇ ਸੁਣਿਐ ਸਹਜੁ ਊਪਜੈ ਸਹਜੇ ਸੁਖੁ ਪਾਵੈ

ਗੁਰਮਤੀ ਨਾਉ ਪਾਈਐ ਨਾਨਕ ਗੁਣ ਗਾਵੈ ॥੭॥

ਸਲੋਕ ਮਹਲਾ

ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ

ਦੁਖੁ ਦੁਖੁ ਅਗੈ ਆਖੀਐ ਪੜੑਿ ਪੜੑਿ ਕਰਹਿ ਪੁਕਾਰ

ਦੁਖ ਕੀਆ ਪੰਡਾ ਖੁਲੑੀਆ ਸੁਖੁ ਨਿਕਲਿਓ ਕੋਇ

ਦੁਖ ਵਿਚਿ ਜੀਉ ਜਲਾਇਆ ਦੁਖੀਆ ਚਲਿਆ ਰੋਇ

ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ

ਦੁਖ ਕੀਆ ਅਗੀ ਮਾਰੀਅਹਿ ਭੀ ਦੁਖੁ ਦਾਰੂ ਹੋਇ ॥੧॥

ਮਹਲਾ

ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ

ਭਸੋ ਭਸੁ ਕਮਾਵਣੀ ਭੀ ਭਸੁ ਭਰੀਐ ਦੇਹ

ਜਾ ਜੀਉ ਵਿਚਹੁ ਕਢੀਐ ਭਸੂ ਭਰਿਆ ਜਾਇ

ਅਗੈ ਲੇਖੈ ਮੰਗਿਐ ਹੋਰ ਦਸੂਣੀ ਪਾਇ ॥੨॥

ਪਉੜੀ

ਨਾਇ ਸੁਣਿਐ ਸੁਚਿ ਸੰਜਮੋ ਜਮੁ ਨੇੜਿ ਆਵੈ

ਨਾਇ ਸੁਣਿਐ ਘਟਿ ਚਾਨਣਾ ਆਨੑੇਰੁ ਗਵਾਵੈ

ਨਾਇ ਸੁਣਿਐ ਆਪੁ ਬੁਝੀਐ ਲਾਹਾ ਨਾਉ ਪਾਵੈ

ਨਾਇ ਸੁਣਿਐ ਪਾਪ ਕਟੀਅਹਿ ਨਿਰਮਲ ਸਚੁ ਪਾਵੈ

ਨਾਨਕ ਨਾਇ ਸੁਣਿਐ ਮੁਖ ਉਜਲੇ ਨਾਉ ਗੁਰਮੁਖਿ ਧਿਆਵੈ ॥੮॥