( 1241 )

ਸਲੋਕ ਮਹਲਾ

ਘਰਿ ਨਾਰਾਇਣੁ ਸਭਾ ਨਾਲਿ

ਪੂਜ ਕਰੇ ਰਖੈ ਨਾਵਾਲਿ

ਕੁੰਗੂ ਚੰਨਣੁ ਫੁਲ ਚੜਾਏ

ਪੈਰੀ ਪੈ ਪੈ ਬਹੁਤੁ ਮਨਾਏ

ਮਾਣੂਆ ਮੰਗਿ ਮੰਗਿ ਪੈਨੑੈ ਖਾਇ

ਅੰਧੀ ਕੰਮੀ ਅੰਧ ਸਜਾਇ

ਭੁਖਿਆ ਦੇਇ ਮਰਦਿਆ ਰਖੈ

ਅੰਧਾ ਝਗੜਾ ਅੰਧੀ ਸਥੈ ॥੧॥

ਮਹਲਾ

ਸਭੇ ਸੁਰਤੀ ਜੋਗ ਸਭਿ ਸਭੇ ਬੇਦ ਪੁਰਾਣ

ਸਭੇ ਕਰਣੇ ਤਪ ਸਭਿ ਸਭੇ ਗੀਤ ਗਿਆਨ

ਸਭੇ ਬੁਧੀ ਸੁਧਿ ਸਭਿ ਸਭਿ ਤੀਰਥ ਸਭਿ ਥਾਨ

ਸਭਿ ਪਾਤਿਸਾਹੀਆ ਅਮਰ ਸਭਿ ਸਭਿ ਖੁਸੀਆ ਸਭਿ ਖਾਨ

ਸਭੇ ਮਾਣਸ ਦੇਵ ਸਭਿ ਸਭੇ ਜੋਗ ਧਿਆਨ

ਸਭੇ ਪੁਰੀਆ ਖੰਡ ਸਭਿ ਸਭੇ ਜੀਅ ਜਹਾਨ

ਹੁਕਮਿ ਚਲਾਏ ਆਪਣੈ ਕਰਮੀ ਵਹੈ ਕਲਾਮ

ਨਾਨਕ ਸਚਾ ਸਚਿ ਨਾਇ ਸਚੁ ਸਭਾ ਦੀਬਾਨੁ ॥੨॥

ਪਉੜੀ

ਨਾਇ ਮੰਨਿਐ ਸੁਖੁ ਊਪਜੈ ਨਾਮੇ ਗਤਿ ਹੋਈ

ਨਾਇ ਮੰਨਿਐ ਪਤਿ ਪਾਈਐ ਹਿਰਦੈ ਹਰਿ ਸੋਈ

ਨਾਇ ਮੰਨਿਐ ਭਵਜਲੁ ਲੰਘੀਐ ਫਿਰਿ ਬਿਘਨੁ ਹੋਈ

ਨਾਇ ਮੰਨਿਐ ਪੰਥੁ ਪਰਗਟਾ ਨਾਮੇ ਸਭ ਲੋਈ

ਨਾਨਕ ਸਤਿਗੁਰਿ ਮਿਲਿਐ ਨਾਉ ਮੰਨੀਐ ਜਿਨ ਦੇਵੈ ਸੋਈ ॥੯॥

ਸਲੋਕ ਮਃ

ਪੁਰੀਆ ਖੰਡਾ ਸਿਰਿ ਕਰੇ ਇਕ ਪੈਰਿ ਧਿਆਏ

ਪਉਣੁ ਮਾਰਿ ਮਨਿ ਜਪੁ ਕਰੇ ਸਿਰੁ ਮੁੰਡੀ ਤਲੈ ਦੇਇ

ਕਿਸੁ ਉਪਰਿ ਓਹੁ ਟਿਕ ਟਿਕੈ ਕਿਸ ਨੋ ਜੋਰੁ ਕਰੇਇ

ਕਿਸ ਨੋ ਕਹੀਐ ਨਾਨਕਾ ਕਿਸ ਨੋ ਕਰਤਾ ਦੇਇ

ਹੁਕਮਿ ਰਹਾਏ ਆਪਣੈ ਮੂਰਖੁ ਆਪੁ ਗਣੇਇ ॥੧॥

ਮਃ

ਹੈ ਹੈ ਆਖਾਂ ਕੋਟਿ ਕੋਟਿ ਕੋਟੀ ਹੂ ਕੋਟਿ ਕੋਟਿ

ਆਖੂੰ ਆਖਾਂ ਸਦਾ ਸਦਾ ਕਹਣਿ ਆਵੈ ਤੋਟਿ

ਨਾ ਹਉ ਥਕਾਂ ਠਾਕੀਆ ਏਵਡ ਰਖਹਿ ਜੋਤਿ

ਨਾਨਕ ਚਸਿਅਹੁ ਚੁਖ ਬਿੰਦ ਉਪਰਿ ਆਖਣੁ ਦੋਸੁ ॥੨॥

ਪਉੜੀ

ਨਾਇ ਮੰਨਿਐ ਕੁਲੁ ਉਧਰੈ ਸਭੁ ਕੁਟੰਬੁ ਸਬਾਇਆ

ਨਾਇ ਮੰਨਿਐ ਸੰਗਤਿ ਉਧਰੈ ਜਿਨ ਰਿਦੈ ਵਸਾਇਆ

ਨਾਇ ਮੰਨਿਐ ਸੁਣਿ ਉਧਰੇ ਜਿਨ ਰਸਨ ਰਸਾਇਆ

ਨਾਇ ਮੰਨਿਐ ਦੁਖ ਭੁਖ ਗਈ ਜਿਨ ਨਾਮਿ ਚਿਤੁ ਲਾਇਆ

ਨਾਨਕ ਨਾਮੁ ਤਿਨੀ ਸਾਲਾਹਿਆ ਜਿਨ ਗੁਰੂ ਮਿਲਾਇਆ ॥੧੦॥

ਸਲੋਕ ਮਃ

ਸਭੇ ਰਾਤੀ ਸਭਿ ਦਿਹ ਸਭਿ ਥਿਤੀ ਸਭਿ ਵਾਰ

ਸਭੇ ਰੁਤੀ ਮਾਹ ਸਭਿ ਸਭਿ ਧਰਤੀਂ︀ ਸਭਿ ਭਾਰ

ਸਭੇ ਪਾਣੀ ਪਉਣ ਸਭਿ ਸਭਿ ਅਗਨੀ ਪਾਤਾਲ

ਸਭੇ ਪੁਰੀਆ ਖੰਡ ਸਭਿ ਸਭਿ ਲੋਅ ਲੋਅ ਆਕਾਰ

ਹੁਕਮੁ ਜਾਪੀ ਕੇਤੜਾ ਕਹਿ ਸਕੀਜੈ ਕਾਰ

ਆਖਹਿ ਥਕਹਿ ਆਖਿ ਆਖਿ ਕਰਿ ਸਿਫਤੀਂ︀ ਵੀਚਾਰ

ਤ੍ਰਿਣੁ ਪਾਇਓ ਬਪੁੜੀ ਨਾਨਕੁ ਕਹੈ ਗਵਾਰ ॥੧॥