( 1243 )

ਸਲੋਕ ਮਃ

ਕਲਿ ਹੋਈ ਕੁਤੇ ਮੁਹੀ ਖਾਜੁ ਹੋਆ ਮੁਰਦਾਰੁ

ਕੂੜੁ ਬੋਲਿ ਬੋਲਿ ਭਉਕਣਾ ਚੂਕਾ ਧਰਮੁ ਬੀਚਾਰੁ

ਜਿਨ ਜੀਵੰਦਿਆ ਪਤਿ ਨਹੀ ਮੁਇਆ ਮੰਦੀ ਸੋਇ

ਲਿਖਿਆ ਹੋਵੈ ਨਾਨਕਾ ਕਰਤਾ ਕਰੇ ਸੁ ਹੋਇ ॥੧॥

ਮਃ

ਰੰਨਾ ਹੋਈਆ ਬੋਧੀਆ ਪੁਰਸ ਹੋਏ ਸਈਆਦ

ਸੀਲੁ ਸੰਜਮੁ ਸੁਚ ਭੰਨੀ ਖਾਣਾ ਖਾਜੁ ਅਹਾਜੁ

ਸਰਮੁ ਗਇਆ ਘਰਿ ਆਪਣੈ ਪਤਿ ਉਠਿ ਚਲੀ ਨਾਲਿ

ਨਾਨਕ ਸਚਾ ਏਕੁ ਹੈ ਅਉਰੁ ਸਚਾ ਭਾਲਿ ॥੨॥

ਪਉੜੀ

ਬਾਹਰਿ ਭਸਮ ਲੇਪਨ ਕਰੇ ਅੰਤਰਿ ਗੁਬਾਰੀ

ਖਿੰਥਾ ਝੋਲੀ ਬਹੁ ਭੇਖ ਕਰੇ ਦੁਰਮਤਿ ਅਹੰਕਾਰੀ

ਸਾਹਿਬ ਸਬਦੁ ਊਚਰੈ ਮਾਇਆ ਮੋਹ ਪਸਾਰੀ

ਅੰਤਰਿ ਲਾਲਚੁ ਭਰਮੁ ਹੈ ਭਰਮੈ ਗਾਵਾਰੀ

ਨਾਨਕ ਨਾਮੁ ਚੇਤਈ ਜੂਐ ਬਾਜੀ ਹਾਰੀ ॥੧੪॥

ਸਲੋਕ ਮਃ

ਲਖ ਸਿਉ ਪ੍ਰੀਤਿ ਹੋਵੈ ਲਖ ਜੀਵਣੁ ਕਿਆ ਖੁਸੀਆ ਕਿਆ ਚਾਉ

ਵਿਛੁੜਿਆ ਵਿਸੁ ਹੋਇ ਵਿਛੋੜਾ ਏਕ ਘੜੀ ਮਹਿ ਜਾਇ

ਜੇ ਸਉ ਵਰ੍ਹਿਆ ਮਿਠਾ ਖਾਜੈ ਭੀ ਫਿਰਿ ਕਉੜਾ ਖਾਇ

ਮਿਠਾ ਖਾਧਾ ਚਿਤਿ ਆਵੈ ਕਉੜਤਣੁ ਧਾਇ ਜਾਇ

ਮਿਠਾ ਕਉੜਾ ਦੋਵੈ ਰੋਗ

ਨਾਨਕ ਅੰਤਿ ਵਿਗੁਤੇ ਭੋਗ

ਝਖਿ ਝਖਿ ਝਖਣਾ ਝਗੜਾ ਝਾਖ

ਝਖਿ ਝਖਿ ਜਾਹਿ ਝਖਹਿ ਤਿਨੑ ਪਾਸਿ ॥੧॥

ਮਃ

ਕਾਪੜੁ ਕਾਠੁ ਰੰਗਾਇਆ ਰਾਂਗਿ

ਘਰ ਗਚ ਕੀਤੇ ਬਾਗੇ ਬਾਗ

ਸਾਦ ਸਹਜ ਕਰਿ ਮਨੁ ਖੇਲਾਇਆ

ਤੈ ਸਹ ਪਾਸਹੁ ਕਹਣੁ ਕਹਾਇਆ

ਮਿਠਾ ਕਰਿ ਕੈ ਕਉੜਾ ਖਾਇਆ

ਤਿਨਿ ਕਉੜੈ ਤਨਿ ਰੋਗੁ ਜਮਾਇਆ

ਜੇ ਫਿਰਿ ਮਿਠਾ ਪੇੜੈ ਪਾਇ

ਤਉ ਕਉੜਤਣੁ ਚੂਕਸਿ ਮਾਇ

ਨਾਨਕ ਗੁਰਮੁਖਿ ਪਾਵੈ ਸੋਇ

ਜਿਸ ਨੋ ਪ੍ਰਾਪਤਿ ਲਿਖਿਆ ਹੋਇ ॥੨॥

ਪਉੜੀ

ਜਿਨ ਕੈ ਹਿਰਦੈ ਮੈਲੁ ਕਪਟੁ ਹੈ ਬਾਹਰੁ ਧੋਵਾਇਆ

ਕੂੜੁ ਕਪਟੁ ਕਮਾਵਦੇ ਕੂੜੁ ਪਰਗਟੀ ਆਇਆ

ਅੰਦਰਿ ਹੋਇ ਸੁ ਨਿਕਲੈ ਨਹ ਛਪੈ ਛਪਾਇਆ

ਕੂੜੈ ਲਾਲਚਿ ਲਗਿਆ ਫਿਰਿ ਜੂਨੀ ਪਾਇਆ

ਨਾਨਕ ਜੋ ਬੀਜੈ ਸੋ ਖਾਵਣਾ ਕਰਤੈ ਲਿਖਿ ਪਾਇਆ ॥੧੫॥

ਸਲੋਕ ਮਃ

ਕਥਾ ਕਹਾਣੀ ਬੇਦੀਂ︀ ਆਣੀ ਪਾਪੁ ਪੁੰਨੁ ਬੀਚਾਰੁ

ਦੇ ਦੇ ਲੈਣਾ ਲੈ ਲੈ ਦੇਣਾ ਨਰਕਿ ਸੁਰਗਿ ਅਵਤਾਰ

ਉਤਮ ਮਧਿਮ ਜਾਤੀਂ ਜਿਨਸੀ ਭਰਮਿ ਭਵੈ ਸੰਸਾਰੁ

ਅੰਮ੍ਰਿਤ ਬਾਣੀ ਤਤੁ ਵਖਾਣੀ ਗਿਆਨ ਧਿਆਨ ਵਿਚਿ ਆਈ

ਗੁਰਮੁਖਿ ਆਖੀ ਗੁਰਮੁਖਿ ਜਾਤੀ ਸੁਰਤੀਂ︀ ਕਰਮਿ ਧਿਆਈ

ਹੁਕਮੁ ਸਾਜਿ ਹੁਕਮੈ ਵਿਚਿ ਰਖੈ ਹੁਕਮੈ ਅੰਦਰਿ ਵੇਖੈ

ਨਾਨਕ ਅਗਹੁ ਹਉਮੈ ਤੁਟੈ ਤਾਂ ਕੋ ਲਿਖੀਐ ਲੇਖੈ ॥੧॥