( 1245 )

ਪਉੜੀ

ਸਤਸੰਗਤਿ ਨਾਮੁ ਨਿਧਾਨੁ ਹੈ ਜਿਥਹੁ ਹਰਿ ਪਾਇਆ

ਗੁਰ ਪਰਸਾਦੀ ਘਟਿ ਚਾਨਣਾ ਆਨੑੇਰੁ ਗਵਾਇਆ

ਲੋਹਾ ਪਾਰਸਿ ਭੇਟੀਐ ਕੰਚਨੁ ਹੋਇ ਆਇਆ

ਨਾਨਕ ਸਤਿਗੁਰਿ ਮਿਲਿਐ ਨਾਉ ਪਾਈਐ ਮਿਲਿ ਨਾਮੁ ਧਿਆਇਆ

ਜਿਨੑ ਕੈ ਪੋਤੈ ਪੁੰਨੁ ਹੈ ਤਿਨੑੀ ਦਰਸਨੁ ਪਾਇਆ ॥੧੯॥

ਸਲੋਕ ਮਃ

ਧ੍ਰਿਗੁ ਤਿਨਾ ਕਾ ਜੀਵਿਆ ਜਿ ਲਿਖਿ ਲਿਖਿ ਵੇਚਹਿ ਨਾਉ

ਖੇਤੀ ਜਿਨ ਕੀ ਉਜੜੈ ਖਲਵਾੜੇ ਕਿਆ ਥਾਉ

ਸਚੈ ਸਰਮੈ ਬਾਹਰੇ ਅਗੈ ਲਹਹਿ ਦਾਦਿ

ਅਕਲਿ ਏਹ ਆਖੀਐ ਅਕਲਿ ਗਵਾਈਐ ਬਾਦਿ

ਅਕਲੀ ਸਾਹਿਬੁ ਸੇਵੀਐ ਅਕਲੀ ਪਾਈਐ ਮਾਨੁ

ਅਕਲੀ ਪੜੑਿ ਕੈ ਬੁਝੀਐ ਅਕਲੀ ਕੀਚੈ ਦਾਨੁ

ਨਾਨਕੁ ਆਖੈ ਰਾਹੁ ਏਹੁ ਹੋਰਿ ਗਲਾਂ ਸੈਤਾਨੁ ॥੧॥

ਮਃ

ਜੈਸਾ ਕਰੈ ਕਹਾਵੈ ਤੈਸਾ ਐਸੀ ਬਨੀ ਜਰੂਰਤਿ

ਹੋਵਹਿ ਲਿੰਙ ਝਿੰਙ ਨਹ ਹੋਵਹਿ ਐਸੀ ਕਹੀਐ ਸੂਰਤਿ

ਜੋ ਓਸੁ ਇਛੇ ਸੋ ਫਲੁ ਪਾਏ ਤਾਂ ਨਾਨਕ ਕਹੀਐ ਮੂਰਤਿ ॥੨॥

ਪਉੜੀ

ਸਤਿਗੁਰੁ ਅੰਮ੍ਰਿਤ ਬਿਰਖੁ ਹੈ ਅੰਮ੍ਰਿਤ ਰਸਿ ਫਲਿਆ

ਜਿਸੁ ਪਰਾਪਤਿ ਸੋ ਲਹੈ ਗੁਰਸਬਦੀ ਮਿਲਿਆ

ਸਤਿਗੁਰ ਕੈ ਭਾਣੈ ਜੋ ਚਲੈ ਹਰਿ ਸੇਤੀ ਰਲਿਆ

ਜਮਕਾਲੁ ਜੋਹਿ ਸਕਈ ਘਟਿ ਚਾਨਣੁ ਬਲਿਆ

ਨਾਨਕ ਬਖਸਿ ਮਿਲਾਇਅਨੁ ਫਿਰਿ ਗਰਭਿ ਗਲਿਆ ॥੨੦॥

ਸਲੋਕ ਮਃ

ਸਚੁ ਵਰਤੁ ਸੰਤੋਖੁ ਤੀਰਥੁ ਗਿਆਨੁ ਧਿਆਨੁ ਇਸਨਾਨੁ

ਦਇਆ ਦੇਵਤਾ ਖਿਮਾ ਜਪਮਾਲੀ ਤੇ ਮਾਣਸ ਪਰਧਾਨ

ਜੁਗਤਿ ਧੋਤੀ ਸੁਰਤਿ ਚਉਕਾ ਤਿਲਕੁ ਕਰਣੀ ਹੋਇ

ਭਾਉ ਭੋਜਨੁ ਨਾਨਕਾ ਵਿਰਲਾ ਕੋਈ ਕੋਇ ॥੧॥

ਮਹਲਾ

ਨਉਮੀ ਨੇਮੁ ਸਚੁ ਜੇ ਕਰੈ

ਕਾਮ ਕ੍ਰੋਧੁ ਤ੍ਰਿਸਨਾ ਉਚਰੈ

ਦਸਮੀ ਦਸੇ ਦੁਆਰ ਜੇ ਠਾਕੈ ਏਕਾਦਸੀ ਏਕੁ ਕਰਿ ਜਾਣੈ

ਦੁਆਦਸੀ ਪੰਚ ਵਸਗਤਿ ਕਰਿ ਰਾਖੈ ਤਉ ਨਾਨਕ ਮਨੁ ਮਾਨੈ

ਐਸਾ ਵਰਤੁ ਰਹੀਜੈ ਪਾਡੇ ਹੋਰ ਬਹੁਤੁ ਸਿਖ ਕਿਆ ਦੀਜੈ ॥੨॥

ਪਉੜੀ

ਭੂਪਤਿ ਰਾਜੇ ਰੰਗ ਰਾਇ ਸੰਚਹਿ ਬਿਖੁ ਮਾਇਆ

ਕਰਿ ਕਰਿ ਹੇਤੁ ਵਧਾਇਦੇ ਪਰ ਦਰਬੁ ਚੁਰਾਇਆ

ਪੁਤ੍ਰ ਕਲਤ੍ਰ ਵਿਸਹਹਿ ਬਹੁ ਪ੍ਰੀਤਿ ਲਗਾਇਆ

ਵੇਖਦਿਆ ਹੀ ਮਾਇਆ ਧੁਹਿ ਗਈ ਪਛੁਤਹਿ ਪਛੁਤਾਇਆ

ਜਮ ਦਰਿ ਬਧੇ ਮਾਰੀਅਹਿ ਨਾਨਕ ਹਰਿ ਭਾਇਆ ॥੨੧॥

ਸਲੋਕ ਮਃ

ਗਿਆਨ ਵਿਹੂਣਾ ਗਾਵੈ ਗੀਤ

ਭੁਖੇ ਮੁਲਾਂ ਘਰੇ ਮਸੀਤਿ

ਮਖਟੂ ਹੋਇ ਕੈ ਕੰਨ ਪੜਾਏ

ਫਕਰੁ ਕਰੇ ਹੋਰੁ ਜਾਤਿ ਗਵਾਏ

ਗੁਰੁ ਪੀਰੁ ਸਦਾਏ ਮੰਗਣ ਜਾਇ

ਤਾ ਕੈ ਮੂਲਿ ਲਗੀਐ ਪਾਇ

ਘਾਲਿ ਖਾਇ ਕਿਛੁ ਹਥਹੁ ਦੇਇ

ਨਾਨਕ ਰਾਹੁ ਪਛਾਣਹਿ ਸੇਇ ॥੧॥