( 1246 )

ਮਃ

ਮਨਹੁ ਜਿ ਅੰਧੇ ਕੂਪ ਕਹਿਆ ਬਿਰਦੁ ਜਾਣਨੑੀ

ਮਨਿ ਅੰਧੈ ਊਂਧੈ ਕਵਲਿ ਦਿਸਨੑਿ ਖਰੇ ਕਰੂਪ

ਇਕਿ ਕਹਿ ਜਾਣਹਿ ਕਹਿਆ ਬੁਝਹਿ ਤੇ ਨਰ ਸੁਘੜ ਸਰੂਪ

ਇਕਨਾ ਨਾਦ ਬੇਦ ਗੀਅ ਰਸੁ ਰਸ ਕਸ ਜਾਣੰਤਿ

ਇਕਨਾ ਸੁਧਿ ਬੁਧਿ ਅਕਲਿ ਸਰ ਅਖਰ ਕਾ ਭੇਉ ਲਹੰਤਿ

ਨਾਨਕ ਸੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤਿ ॥੨॥

ਪਉੜੀ

ਗੁਰਮੁਖਿ ਸਭ ਪਵਿਤੁ ਹੈ ਧਨੁ ਸੰਪੈ ਮਾਇਆ

ਹਰਿ ਅਰਥਿ ਜੋ ਖਰਚਦੇ ਦੇਂਦੇ ਸੁਖੁ ਪਾਇਆ

ਜੋ ਹਰਿ ਨਾਮੁ ਧਿਆਇਦੇ ਤਿਨ ਤੋਟਿ ਆਇਆ

ਗੁਰਮੁਖਾਂ ਨਦਰੀ ਆਵਦਾ ਮਾਇਆ ਸੁਟਿ ਪਾਇਆ

ਨਾਨਕ ਭਗਤਾਂ ਹੋਰੁ ਚਿਤਿ ਆਵਈ ਹਰਿ ਨਾਮਿ ਸਮਾਇਆ ॥੨੨॥

ਸਲੋਕ ਮਃ

ਸਤਿਗੁਰੁ ਸੇਵਨਿ ਸੇ ਵਡਭਾਗੀ

ਸਚੈ ਸਬਦਿ ਜਿਨੑਾ ਏਕ ਲਿਵ ਲਾਗੀ

ਗਿਰਹ ਕੁਟੰਬ ਮਹਿ ਸਹਜਿ ਸਮਾਧੀ

ਨਾਨਕ ਨਾਮਿ ਰਤੇ ਸੇ ਸਚੇ ਬੈਰਾਗੀ ॥੧॥

ਮਃ

ਗਣਤੈ ਸੇਵ ਹੋਵਈ ਕੀਤਾ ਥਾਇ ਪਾਇ

ਸਬਦੈ ਸਾਦੁ ਆਇਓ ਸਚਿ ਲਗੋ ਭਾਉ

ਸਤਿਗੁਰੁ ਪਿਆਰਾ ਲਗਈ ਮਨਹਠਿ ਆਵੈ ਜਾਇ

ਜੇ ਇਕ ਵਿਖ ਅਗਾਹਾ ਭਰੇ ਤਾਂ ਦਸ ਵਿਖਾਂ ਪਿਛਾਹਾ ਜਾਇ

ਸਤਿਗੁਰ ਕੀ ਸੇਵਾ ਚਾਕਰੀ ਜੇ ਚਲਹਿ ਸਤਿਗੁਰ ਭਾਇ

ਆਪੁ ਗਵਾਇ ਸਤਿਗੁਰੂ ਨੋ ਮਿਲੈ ਸਹਜੇ ਰਹੈ ਸਮਾਇ

ਨਾਨਕ ਤਿਨੑਾ ਨਾਮੁ ਵੀਸਰੈ ਸਚੇ ਮੇਲਿ ਮਿਲਾਇ ॥੨॥

ਪਉੜੀ

ਖਾਨ ਮਲੂਕ ਕਹਾਇਦੇ ਕੋ ਰਹਣੁ ਪਾਈ

ਗੜੑ ਮੰਦਰ ਗਚ ਗੀਰੀਆ ਕਿਛੁ ਸਾਥਿ ਜਾਈ

ਸੋਇਨ ਸਾਖਤਿ ਪਉਣ ਵੇਗ ਧ੍ਰਿਗੁ ਧ੍ਰਿਗੁ ਚਤੁਰਾਈ

ਛਤੀਹ ਅੰਮ੍ਰਿਤ ਪਰਕਾਰ ਕਰਹਿ ਬਹੁ ਮੈਲੁ ਵਧਾਈ

ਨਾਨਕ ਜੋ ਦੇਵੈ ਤਿਸਹਿ ਜਾਣਨੑੀ ਮਨਮੁਖਿ ਦੁਖੁ ਪਾਈ ॥੨੩॥

ਸਲੋਕ ਮਃ

ਪੜੑਿ ਪੜੑਿ ਪੰਡਿਤ ਮੋੁਨੀ ਥਕੇ ਦੇਸੰਤਰ ਭਵਿ ਥਕੇ ਭੇਖਧਾਰੀ

ਦੂਜੈ ਭਾਇ ਨਾਉ ਕਦੇ ਪਾਇਨਿ ਦੁਖੁ ਲਾਗਾ ਅਤਿ ਭਾਰੀ

ਮੂਰਖ ਅੰਧੇ ਤ੍ਰੈ ਗੁਣ ਸੇਵਹਿ ਮਾਇਆ ਕੈ ਬਿਉਹਾਰੀ

ਅੰਦਰਿ ਕਪਟੁ ਉਦਰੁ ਭਰਣ ਕੈ ਤਾਈ ਪਾਠ ਪੜਹਿ ਗਾਵਾਰੀ

ਸਤਿਗੁਰੁ ਸੇਵੇ ਸੋ ਸੁਖੁ ਪਾਏ ਜਿਨ ਹਉਮੈ ਵਿਚਹੁ ਮਾਰੀ

ਨਾਨਕ ਪੜਣਾ ਗੁਨਣਾ ਇਕੁ ਨਾਉ ਹੈ ਬੂਝੈ ਕੋ ਬੀਚਾਰੀ ॥੧॥

ਮਃ

ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ

ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕੀਜੈ

ਗੁਰਮੁਖਿ ਹੋਵੈ ਸੁ ਭਾਣਾ ਮੰਨੇ ਸਹਜੇ ਹਰਿ ਰਸੁ ਪੀਜੈ

ਨਾਨਕ ਸੁਖਦਾਤਾ ਸਦਾ ਸਲਾਹਿਹੁ ਰਸਨਾ ਰਾਮੁ ਰਵੀਜੈ ॥੨॥