( 1248 )

ਪਉੜੀ

ਸਭੁ ਕੋ ਲੇਖੇ ਵਿਚਿ ਹੈ ਮਨਮੁਖੁ ਅਹੰਕਾਰੀ

ਹਰਿ ਨਾਮੁ ਕਦੇ ਚੇਤਈ ਜਮਕਾਲੁ ਸਿਰਿ ਮਾਰੀ

ਪਾਪ ਬਿਕਾਰ ਮਨੂਰ ਸਭਿ ਲਦੇ ਬਹੁ ਭਾਰੀ

ਮਾਰਗੁ ਬਿਖਮੁ ਡਰਾਵਣਾ ਕਿਉ ਤਰੀਐ ਤਾਰੀ

ਨਾਨਕ ਗੁਰਿ ਰਾਖੇ ਸੇ ਉਬਰੇ ਹਰਿ ਨਾਮਿ ਉਧਾਰੀ ॥੨੭॥

ਸਲੋਕ ਮਃ

ਵਿਣੁ ਸਤਿਗੁਰ ਸੇਵੇ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ

ਮੋਹ ਠਗਉਲੀ ਪਾਈਅਨੁ ਬਹੁ ਦੂਜੈ ਭਾਇ ਵਿਕਾਰ

ਇਕਿ ਗੁਰ ਪਰਸਾਦੀ ਉਬਰੇ ਤਿਸੁ ਜਨ ਕਉ ਕਰਹਿ ਸਭਿ ਨਮਸਕਾਰ

ਨਾਨਕ ਅਨਦਿਨੁ ਨਾਮੁ ਧਿਆਇ ਤੂ ਅੰਤਰਿ ਜਿਤੁ ਪਾਵਹਿ ਮੋਖ ਦੁਆਰ ॥੧॥

ਮਃ

ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ

ਧੰਧਾ ਕਰਤਿਆ ਜਨਮੁ ਗਇਆ ਅੰਦਰਿ ਦੁਖੁ ਸਹਾਮੁ

ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨੑ ਪੂਰਬਿ ਲਿਖਿਆ ਕਰਾਮੁ ॥੨॥

ਪਉੜੀ

ਲੇਖਾ ਪੜੀਐ ਹਰਿ ਨਾਮੁ ਫਿਰਿ ਲੇਖੁ ਹੋਈ

ਪੁਛਿ ਸਕੈ ਕੋਇ ਹਰਿ ਦਰਿ ਸਦ ਢੋਈ

ਜਮਕਾਲੁ ਮਿਲੈ ਦੇ ਭੇਟ ਸੇਵਕੁ ਨਿਤ ਹੋਈ

ਪੂਰੇ ਗੁਰ ਤੇ ਮਹਲੁ ਪਾਇਆ ਪਤਿ ਪਰਗਟੁ ਲੋਈ

ਨਾਨਕ ਅਨਹਦ ਧੁਨੀ ਦਰਿ ਵਜਦੇ ਮਿਲਿਆ ਹਰਿ ਸੋਈ ॥੨੮॥

ਸਲੋਕ ਮਃ

ਗੁਰ ਕਾ ਕਹਿਆ ਜੇ ਕਰੇ ਸੁਖੀ ਹੂ ਸੁਖੁ ਸਾਰੁ

ਗੁਰ ਕੀ ਕਰਣੀ ਭਉ ਕਟੀਐ ਨਾਨਕ ਪਾਵਹਿ ਪਾਰੁ ॥੧॥

ਮਃ

ਸਚੁ ਪੁਰਾਣਾ ਨਾ ਥੀਐ ਨਾਮੁ ਮੈਲਾ ਹੋਇ

ਗੁਰ ਕੈ ਭਾਣੈ ਜੇ ਚਲੈ ਬਹੁੜਿ ਆਵਣੁ ਹੋਇ

ਨਾਨਕ ਨਾਮਿ ਵਿਸਾਰਿਐ ਆਵਣ ਜਾਣਾ ਦੋਇ ॥੨॥

ਪਉੜੀ

ਮੰਗਤ ਜਨੁ ਜਾਚੈ ਦਾਨੁ ਹਰਿ ਦੇਹੁ ਸੁਭਾਇ

ਹਰਿ ਦਰਸਨ ਕੀ ਪਿਆਸ ਹੈ ਦਰਸਨਿ ਤ੍ਰਿਪਤਾਇ

ਖਿਨੁ ਪਲੁ ਘੜੀ ਜੀਵਊ ਬਿਨੁ ਦੇਖੇ ਮਰਾਂ ਮਾਇ

ਸਤਿਗੁਰਿ ਨਾਲਿ ਦਿਖਾਲਿਆ ਰਵਿ ਰਹਿਆ ਸਭ ਥਾਇ

ਸੁਤਿਆ ਆਪਿ ਉਠਾਲਿ ਦੇਇ ਨਾਨਕ ਲਿਵ ਲਾਇ ॥੨੯॥

ਸਲੋਕ ਮਃ

ਮਨਮੁਖ ਬੋਲਿ ਜਾਣਨੑੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ

ਥਾਉ ਕੁਥਾਉ ਜਾਣਨੀ ਸਦਾ ਚਿਤਵਹਿ ਬਿਕਾਰ

ਦਰਗਹ ਲੇਖਾ ਮੰਗੀਐ ਓਥੈ ਹੋਹਿ ਕੂੜਿਆਰ

ਆਪੇ ਸ੍ਰਿਸਟਿ ਉਪਾਈਅਨੁ ਆਪਿ ਕਰੇ ਬੀਚਾਰੁ

ਨਾਨਕ ਕਿਸ ਨੋ ਆਖੀਐ ਸਭੁ ਵਰਤੈ ਆਪਿ ਸਚਿਆਰੁ ॥੧॥

ਮਃ

ਹਰਿ ਗੁਰਮੁਖਿ ਤਿਨੑੀ ਅਰਾਧਿਆ ਜਿਨੑ ਕਰਮਿ ਪਰਾਪਤਿ ਹੋਇ

ਨਾਨਕ ਹਉ ਬਲਿਹਾਰੀ ਤਿਨੑ ਕਉ ਜਿਨੑ ਹਰਿ ਮਨਿ ਵਸਿਆ ਸੋਇ ॥੨॥