( 1249 )

ਪਉੜੀ

ਆਸ ਕਰੇ ਸਭੁ ਲੋਕੁ ਬਹੁ ਜੀਵਣੁ ਜਾਣਿਆ

ਨਿਤ ਜੀਵਣ ਕਉ ਚਿਤੁ ਗੜੑ ਮੰਡਪ ਸਵਾਰਿਆ

ਵਲਵੰਚ ਕਰਿ ਉਪਾਵ ਮਾਇਆ ਹਿਰਿ ਆਣਿਆ

ਜਮਕਾਲੁ ਨਿਹਾਲੇ ਸਾਸ ਆਵ ਘਟੈ ਬੇਤਾਲਿਆ

ਨਾਨਕ ਗੁਰ ਸਰਣਾਈ ਉਬਰੇ ਹਰਿ ਗੁਰ ਰਖਵਾਲਿਆ ॥੩੦॥

ਸਲੋਕ ਮਃ

ਪੜਿ ਪੜਿ ਪੰਡਿਤ ਵਾਦੁ ਵਖਾਣਦੇ ਮਾਇਆ ਮੋਹ ਸੁਆਇ

ਦੂਜੈ ਭਾਇ ਨਾਮੁ ਵਿਸਾਰਿਆ ਮਨ ਮੂਰਖ ਮਿਲੈ ਸਜਾਇ

ਜਿਨੑਿ ਕੀਤੇ ਤਿਸੈ ਸੇਵਨੑੀ ਦੇਦਾ ਰਿਜਕੁ ਸਮਾਇ

ਜਮ ਕਾ ਫਾਹਾ ਗਲਹੁ ਕਟੀਐ ਫਿਰਿ ਫਿਰਿ ਆਵਹਿ ਜਾਇ

ਜਿਨ ਕਉ ਪੂਰਬਿ ਲਿਖਿਆ ਸਤਿਗੁਰੁ ਮਿਲਿਆ ਤਿਨ ਆਇ

ਅਨਦਿਨੁ ਨਾਮੁ ਧਿਆਇਦੇ ਨਾਨਕ ਸਚਿ ਸਮਾਇ ॥੧॥

ਮਃ

ਸਚੁ ਵਣਜਹਿ ਸਚੁ ਸੇਵਦੇ ਜਿ ਗੁਰਮੁਖਿ ਪੈਰੀ ਪਾਹਿ

ਨਾਨਕ ਗੁਰ ਕੈ ਭਾਣੈ ਜੇ ਚਲਹਿ ਸਹਜੇ ਸਚਿ ਸਮਾਹਿ ॥੨॥

ਪਉੜੀ

ਆਸਾ ਵਿਚਿ ਅਤਿ ਦੁਖੁ ਘਣਾ ਮਨਮੁਖਿ ਚਿਤੁ ਲਾਇਆ

ਗੁਰਮੁਖਿ ਭਏ ਨਿਰਾਸ ਪਰਮ ਸੁਖੁ ਪਾਇਆ

ਵਿਚੇ ਗਿਰਹ ਉਦਾਸ ਅਲਿਪਤ ਲਿਵ ਲਾਇਆ

ਓਨਾ ਸੋਗੁ ਵਿਜੋਗੁ ਵਿਆਪਈ ਹਰਿ ਭਾਣਾ ਭਾਇਆ

ਨਾਨਕ ਹਰਿ ਸੇਤੀ ਸਦਾ ਰਵਿ ਰਹੇ ਧੁਰਿ ਲਏ ਮਿਲਾਇਆ ॥੩੧॥

ਸਲੋਕ ਮਃ

ਪਰਾਈ ਅਮਾਣ ਕਿਉ ਰਖੀਐ ਦਿਤੀ ਹੀ ਸੁਖੁ ਹੋਇ

ਗੁਰ ਕਾ ਸਬਦੁ ਗੁਰ ਥੈ ਟਿਕੈ ਹੋਰ ਥੈ ਪਰਗਟੁ ਹੋਇ

ਅੰਨੑੇ ਵਸਿ ਮਾਣਕੁ ਪਇਆ ਘਰਿ ਘਰਿ ਵੇਚਣ ਜਾਇ

ਓਨਾ ਪਰਖ ਆਵਈ ਅਢੁ ਪਲੈ ਪਾਇ

ਜੇ ਆਪਿ ਪਰਖ ਆਵਈ ਤਾਂ ਪਾਰਖੀਆ ਥਾਵਹੁ ਲਇਓੁ ਪਰਖਾਇ

ਜੇ ਓਸੁ ਨਾਲਿ ਚਿਤੁ ਲਾਏ ਤਾਂ ਵਥੁ ਲਹੈ ਨਉ ਨਿਧਿ ਪਲੈ ਪਾਇ

ਘਰਿ ਹੋਦੈ ਧਨਿ ਜਗੁ ਭੁਖਾ ਮੁਆ ਬਿਨੁ ਸਤਿਗੁਰ ਸੋਝੀ ਹੋਇ

ਸਬਦੁ ਸੀਤਲੁ ਮਨਿ ਤਨਿ ਵਸੈ ਤਿਥੈ ਸੋਗੁ ਵਿਜੋਗੁ ਕੋਇ

ਵਸਤੁ ਪਰਾਈ ਆਪਿ ਗਰਬੁ ਕਰੇ ਮੂਰਖੁ ਆਪੁ ਗਣਾਏ

ਨਾਨਕ ਬਿਨੁ ਬੂਝੇ ਕਿਨੈ ਪਾਇਓ ਫਿਰਿ ਫਿਰਿ ਆਵੈ ਜਾਏ ॥੧॥

ਮਃ

ਮਨਿ ਅਨਦੁ ਭਇਆ ਮਿਲਿਆ ਹਰਿ ਪ੍ਰੀਤਮੁ ਸਰਸੇ ਸਜਣ ਸੰਤ ਪਿਆਰੇ

ਜੋ ਧੁਰਿ ਮਿਲੇ ਵਿਛੁੜਹਿ ਕਬਹੂ ਜਿ ਆਪਿ ਮੇਲੇ ਕਰਤਾਰੇ

ਅੰਤਰਿ ਸਬਦੁ ਰਵਿਆ ਗੁਰੁ ਪਾਇਆ ਸਗਲੇ ਦੂਖ ਨਿਵਾਰੇ

ਹਰਿ ਸੁਖਦਾਤਾ ਸਦਾ ਸਲਾਹੀ ਅੰਤਰਿ ਰਖਾਂ ਉਰ ਧਾਰੇ

ਮਨਮੁਖੁ ਤਿਨ ਕੀ ਬਖੀਲੀ ਕਿ ਕਰੇ ਜਿ ਸਚੈ ਸਬਦਿ ਸਵਾਰੇ

ਓਨਾ ਦੀ ਆਪਿ ਪਤਿ ਰਖਸੀ ਮੇਰਾ ਪਿਆਰਾ ਸਰਣਾਗਤਿ ਪਏ ਗੁਰ ਦੁਆਰੇ

ਨਾਨਕ ਗੁਰਮੁਖਿ ਸੇ ਸੁਹੇਲੇ ਭਏ ਮੁਖ ਊਜਲ ਦਰਬਾਰੇ ॥੨॥