( 1250 )

ਪਉੜੀ

ਇਸਤਰੀ ਪੁਰਖੈ ਬਹੁ ਪ੍ਰੀਤਿ ਮਿਲਿ ਮੋਹੁ ਵਧਾਇਆ

ਪੁਤ੍ਰੁ ਕਲਤ੍ਰੁ ਨਿਤ ਵੇਖੈ ਵਿਗਸੈ ਮੋਹਿ ਮਾਇਆ

ਦੇਸਿ ਪਰਦੇਸਿ ਧਨੁ ਚੋਰਾਇ ਆਣਿ ਮੁਹਿ ਪਾਇਆ

ਅੰਤਿ ਹੋਵੈ ਵੈਰ ਵਿਰੋਧੁ ਕੋ ਸਕੈ ਛਡਾਇਆ

ਨਾਨਕ ਵਿਣੁ ਨਾਵੈ ਧ੍ਰਿਗੁ ਮੋਹੁ ਜਿਤੁ ਲਗਿ ਦੁਖੁ ਪਾਇਆ ॥੩੨॥

ਸਲੋਕ ਮਃ

ਗੁਰਮੁਖਿ ਅੰਮ੍ਰਿਤੁ ਨਾਮੁ ਹੈ ਜਿਤੁ ਖਾਧੈ ਸਭ ਭੁਖ ਜਾਇ

ਤ੍ਰਿਸਨਾ ਮੂਲਿ ਹੋਵਈ ਨਾਮੁ ਵਸੈ ਮਨਿ ਆਇ

ਬਿਨੁ ਨਾਵੈ ਜਿ ਹੋਰੁ ਖਾਣਾ ਤਿਤੁ ਰੋਗੁ ਲਗੈ ਤਨਿ ਧਾਇ

ਨਾਨਕ ਰਸ ਕਸ ਸਬਦੁ ਸਲਾਹਣਾ ਆਪੇ ਲਏ ਮਿਲਾਇ ॥੧॥

ਮਃ

ਜੀਆ ਅੰਦਰਿ ਜੀਉ ਸਬਦੁ ਹੈ ਜਿਤੁ ਸਹ ਮੇਲਾਵਾ ਹੋਇ

ਬਿਨੁ ਸਬਦੈ ਜਗਿ ਆਨੑੇਰੁ ਹੈ ਸਬਦੇ ਪਰਗਟੁ ਹੋਇ

ਪੰਡਿਤ ਮੋਨੀ ਪੜਿ ਪੜਿ ਥਕੇ ਭੇਖ ਥਕੇ ਤਨੁ ਧੋਇ

ਬਿਨੁ ਸਬਦੈ ਕਿਨੈ ਪਾਇਓ ਦੁਖੀਏ ਚਲੇ ਰੋਇ

ਨਾਨਕ ਨਦਰੀ ਪਾਈਐ ਕਰਮਿ ਪਰਾਪਤਿ ਹੋਇ ॥੨॥

ਪਉੜੀ

ਇਸਤ੍ਰੀ ਪੁਰਖੈ ਅਤਿ ਨੇਹੁ ਬਹਿ ਮੰਦੁ ਪਕਾਇਆ

ਦਿਸਦਾ ਸਭੁ ਕਿਛੁ ਚਲਸੀ ਮੇਰੇ ਪ੍ਰਭ ਭਾਇਆ

ਕਿਉ ਰਹੀਐ ਥਿਰੁ ਜਗਿ ਕੋ ਕਢਹੁ ਉਪਾਇਆ

ਗੁਰ ਪੂਰੇ ਕੀ ਚਾਕਰੀ ਥਿਰੁ ਕੰਧੁ ਸਬਾਇਆ

ਨਾਨਕ ਬਖਸਿ ਮਿਲਾਇਅਨੁ ਹਰਿ ਨਾਮਿ ਸਮਾਇਆ ॥੩੩॥

ਸਲੋਕ ਮਃ

ਮਾਇਆ ਮੋਹਿ ਵਿਸਾਰਿਆ ਗੁਰ ਕਾ ਭਉ ਹੇਤੁ ਅਪਾਰੁ

ਲੋਭਿ ਲਹਰਿ ਸੁਧਿ ਮਤਿ ਗਈ ਸਚਿ ਲਗੈ ਪਿਆਰੁ

ਗੁਰਮੁਖਿ ਜਿਨਾ ਸਬਦੁ ਮਨਿ ਵਸੈ ਦਰਗਹ ਮੋਖ ਦੁਆਰੁ

ਨਾਨਕ ਆਪੇ ਮੇਲਿ ਲਏ ਆਪੇ ਬਖਸਣਹਾਰੁ ॥੧॥

ਮਃ

ਨਾਨਕ ਜਿਸੁ ਬਿਨੁ ਘੜੀ ਜੀਵਣਾ ਵਿਸਰੇ ਸਰੈ ਬਿੰਦ

ਤਿਸੁ ਸਿਉ ਕਿਉ ਮਨ ਰੂਸੀਐ ਜਿਸਹਿ ਹਮਾਰੀ ਚਿੰਦ ॥੨॥

ਮਃ

ਸਾਵਣੁ ਆਇਆ ਝਿਮਝਿਮਾ ਹਰਿ ਗੁਰਮੁਖਿ ਨਾਮੁ ਧਿਆਇ

ਦੁਖ ਭੁਖ ਕਾੜਾ ਸਭੁ ਚੁਕਾਇਸੀ ਮੀਹੁ ਵੁਠਾ ਛਹਬਰ ਲਾਇ

ਸਭ ਧਰਤਿ ਭਈ ਹਰੀਆਵਲੀ ਅੰਨੁ ਜੰਮਿਆ ਬੋਹਲ ਲਾਇ

ਹਰਿ ਅਚਿੰਤੁ ਬੁਲਾਵੈ ਕ੍ਰਿਪਾ ਕਰਿ ਹਰਿ ਆਪੇ ਪਾਵੈ ਥਾਇ

ਹਰਿ ਤਿਸਹਿ ਧਿਆਵਹੁ ਸੰਤ ਜਨਹੁ ਜੁ ਅੰਤੇ ਲਏ ਛਡਾਇ

ਹਰਿ ਕੀਰਤਿ ਭਗਤਿ ਅਨੰਦੁ ਹੈ ਸਦਾ ਸੁਖੁ ਵਸੈ ਮਨਿ ਆਇ

ਜਿਨੑਾ ਗੁਰਮੁਖਿ ਨਾਮੁ ਅਰਾਧਿਆ ਤਿਨਾ ਦੁਖ ਭੁਖ ਲਹਿ ਜਾਇ

ਜਨ ਨਾਨਕੁ ਤ੍ਰਿਪਤੈ ਗਾਇ ਗੁਣ ਹਰਿ ਦਰਸਨੁ ਦੇਹੁ ਸੁਭਾਇ ॥੩॥

ਪਉੜੀ

ਗੁਰ ਪੂਰੇ ਕੀ ਦਾਤਿ ਨਿਤ ਦੇਵੈ ਚੜੈ ਸਵਾਈਆ

ਤੁਸਿ ਦੇਵੈ ਆਪਿ ਦਇਆਲੁ ਛਪੈ ਛਪਾਈਆ

ਹਿਰਦੈ ਕਵਲੁ ਪ੍ਰਗਾਸੁ ਉਨਮਨਿ ਲਿਵ ਲਾਈਆ

ਜੇ ਕੋ ਕਰੇ ਉਸ ਦੀ ਰੀਸ ਸਿਰਿ ਛਾਈ ਪਾਈਆ

ਨਾਨਕ ਅਪੜਿ ਕੋਇ ਸਕਈ ਪੂਰੇ ਸਤਿਗੁਰ ਕੀ ਵਡਿਆਈਆ ॥੩੪॥