( 1251 )

ਸਲੋਕ ਮਃ

ਅਮਰੁ ਵੇਪਰਵਾਹੁ ਹੈ ਤਿਸੁ ਨਾਲਿ ਸਿਆਣਪ ਚਲਈ ਹੁਜਤਿ ਕਰਣੀ ਜਾਇ

ਆਪੁ ਛੋਡਿ ਸਰਣਾਇ ਪਵੈ ਮੰਨਿ ਲਏ ਰਜਾਇ

ਗੁਰਮੁਖਿ ਜਮ ਡੰਡੁ ਲਗਈ ਹਉਮੈ ਵਿਚਹੁ ਜਾਇ

ਨਾਨਕ ਸੇਵਕੁ ਸੋਈ ਆਖੀਐ ਜਿ ਸਚਿ ਰਹੈ ਲਿਵ ਲਾਇ ॥੧॥

ਮਃ

ਦਾਤਿ ਜੋਤਿ ਸਭ ਸੂਰਤਿ ਤੇਰੀ

ਬਹੁਤੁ ਸਿਆਣਪ ਹਉਮੈ ਮੇਰੀ

ਬਹੁ ਕਰਮ ਕਮਾਵਹਿ ਲੋਭਿ ਮੋਹਿ ਵਿਆਪੇ ਹਉਮੈ ਕਦੇ ਚੂਕੈ ਫੇਰੀ

ਨਾਨਕ ਆਪਿ ਕਰਾਏ ਕਰਤਾ ਜੋ ਤਿਸੁ ਭਾਵੈ ਸਾਈ ਗਲ ਚੰਗੇਰੀ ॥੨॥

ਪਉੜੀ ਮਃ

ਸਚੁ ਖਾਣਾ ਸਚੁ ਪੈਨਣਾ ਸਚੁ ਨਾਮੁ ਅਧਾਰੁ

ਗੁਰਿ ਪੂਰੈ ਮੇਲਾਇਆ ਪ੍ਰਭੁ ਦੇਵਣਹਾਰੁ

ਭਾਗੁ ਪੂਰਾ ਤਿਨ ਜਾਗਿਆ ਜਪਿਆ ਨਿਰੰਕਾਰੁ

ਸਾਧੂ ਸੰਗਤਿ ਲਗਿਆ ਤਰਿਆ ਸੰਸਾਰੁ

ਨਾਨਕ ਸਿਫਤਿ ਸਲਾਹ ਕਰਿ ਪ੍ਰਭ ਕਾ ਜੈਕਾਰੁ ॥੩੫॥

ਸਲੋਕ ਮਃ

ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ

ਅੰਨੁ ਪਾਣੀ ਮੁਚੁ ਉਪਾਇ ਦੁਖ ਦਾਲਦੁ ਭੰਨਿ ਤਰੁ

ਅਰਦਾਸਿ ਸੁਣੀ ਦਾਤਾਰਿ ਹੋਈ ਸਿਸਟਿ ਠਰੁ

ਲੇਵਹੁ ਕੰਠਿ ਲਗਾਇ ਅਪਦਾ ਸਭ ਹਰੁ

ਨਾਨਕ ਨਾਮੁ ਧਿਆਇ ਪ੍ਰਭ ਕਾ ਸਫਲੁ ਘਰੁ ॥੧॥

ਮਃ

ਵੁਠੇ ਮੇਘ ਸੁਹਾਵਣੇ ਹੁਕਮੁ ਕੀਤਾ ਕਰਤਾਰਿ

ਰਿਜਕੁ ਉਪਾਇਓਨੁ ਅਗਲਾ ਠਾਂਢਿ ਪਈ ਸੰਸਾਰਿ

ਤਨੁ ਮਨੁ ਹਰਿਆ ਹੋਇਆ ਸਿਮਰਤ ਅਗਮ ਅਪਾਰ

ਕਰਿ ਕਿਰਪਾ ਪ੍ਰਭ ਆਪਣੀ ਸਚੇ ਸਿਰਜਣਹਾਰ

ਕੀਤਾ ਲੋੜਹਿ ਸੋ ਕਰਹਿ ਨਾਨਕ ਸਦ ਬਲਿਹਾਰ ॥੨॥

ਪਉੜੀ

ਵਡਾ ਆਪਿ ਅਗੰਮੁ ਹੈ ਵਡੀ ਵਡਿਆਈ

ਗੁਰਸਬਦੀ ਵੇਖਿ ਵਿਗਸਿਆ ਅੰਤਰਿ ਸਾਂਤਿ ਆਈ

ਸਭੁ ਆਪੇ ਆਪਿ ਵਰਤਦਾ ਆਪੇ ਹੈ ਭਾਈ

ਆਪਿ ਨਾਥੁ ਸਭ ਨਥੀਅਨੁ ਸਭ ਹੁਕਮਿ ਚਲਾਈ

ਨਾਨਕ ਹਰਿ ਭਾਵੈ ਸੋ ਕਰੇ ਸਭ ਚਲੈ ਰਜਾਈ ॥੩੬॥੧॥ ਸੁਧੁ