( 1253 )

ਦਾਸ ਅਨਿੰਨ ਮੇਰੋ ਨਿਜ ਰੂਪ

ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥੧॥ ਰਹਾਉ

ਮੇਰੀ ਬਾਂਧੀ ਭਗਤੁ ਛਡਾਵੈ ਬਾਂਧੈ ਭਗਤੁ ਛੂਟੈ ਮੋਹਿ

ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਹੋਇ ॥੧॥

ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ

ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥੨॥੩॥

ਸਾਰੰਗ

ਸਤਿਗੁਰ ਪ੍ਰਸਾਦਿ

ਤੈ ਨਰ ਕਿਆ ਪੁਰਾਨੁ ਸੁਨਿ ਕੀਨਾ

ਅਨਪਾਵਨੀ ਭਗਤਿ ਨਹੀ ਉਪਜੀ ਭੂਖੈ ਦਾਨੁ ਦੀਨਾ ॥੧॥ ਰਹਾਉ

ਕਾਮੁ ਬਿਸਰਿਓ ਕ੍ਰੋਧੁ ਬਿਸਰਿਓ ਲੋਭੁ ਛੂਟਿਓ ਦੇਵਾ

ਪਰ ਨਿੰਦਾ ਮੁਖ ਤੇ ਨਹੀ ਛੂਟੀ ਨਿਫਲ ਭਈ ਸਭ ਸੇਵਾ ॥੧॥

ਬਾਟ ਪਾਰਿ ਘਰੁ ਮੂਸਿ ਬਿਰਾਨੋ ਪੇਟੁ ਭਰੈ ਅਪ੍ਰਾਧੀ

ਜਿਹਿ ਪਰਲੋਕ ਜਾਇ ਅਪਕੀਰਤਿ ਸੋਈ ਅਬਿਦਿਆ ਸਾਧੀ ॥੨॥

ਹਿੰਸਾ ਤਉ ਮਨ ਤੇ ਨਹੀ ਛੂਟੀ ਜੀਅ ਦਇਆ ਨਹੀ ਪਾਲੀ

ਪਰਮਾਨੰਦ ਸਾਧਸੰਗਤਿ ਮਿਲਿ ਕਥਾ ਪੁਨੀਤ ਚਾਲੀ ॥੩॥੧॥੬॥

ਛਾਡਿ ਮਨ ਹਰਿ ਬਿਮੁਖਨ ਕੋ ਸੰਗੁ

ਸਾਰੰਗ ਮਹਲਾ ਸੂਰਦਾਸ

ਸਤਿਗੁਰ ਪ੍ਰਸਾਦਿ

ਹਰਿ ਕੇ ਸੰਗ ਬਸੇ ਹਰਿ ਲੋਕ

ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ

ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ

ਆਨ ਬਸਤੁ ਸਿਉ ਕਾਜੁ ਕਛੂਐ ਸੁੰਦਰ ਬਦਨ ਅਲੋਕ ॥੧॥

ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ

ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥

ਸਾਰੰਗ ਕਬੀਰ ਜੀਉ

ਸਤਿਗੁਰ ਪ੍ਰਸਾਦਿ

ਹਰਿ ਬਿਨੁ ਕਉਨੁ ਸਹਾਈ ਮਨ ਕਾ

ਮਾਤ ਪਿਤਾ ਭਾਈ ਸੁਤ ਬਨਿਤਾ ਹਿਤੁ ਲਾਗੋ ਸਭ ਫਨ ਕਾ ॥੧॥ ਰਹਾਉ

ਆਗੇ ਕਉ ਕਿਛੁ ਤੁਲਹਾ ਬਾਂਧਹੁ ਕਿਆ ਭਰਵਾਸਾ ਧਨ ਕਾ

ਕਹਾ ਬਿਸਾਸਾ ਇਸ ਭਾਂਡੇ ਕਾ ਇਤਨਕੁ ਲਾਗੈ ਠਨਕਾ ॥੧॥

ਸਗਲ ਧਰਮ ਪੁੰਨ ਫਲ ਪਾਵਹੁ ਧੂਰਿ ਬਾਂਛਹੁ ਸਭ ਜਨ ਕਾ

ਕਹੈ ਕਬੀਰੁ ਸੁਨਹੁ ਰੇ ਸੰਤਹੁ ਇਹੁ ਮਨੁ ਉਡਨ ਪੰਖੇਰੂ ਬਨ ਕਾ ॥੨॥੧॥੯॥