( 1254 )

ਰਾਗੁ ਮਲਾਰ ਚਉਪਦੇ ਮਹਲਾ ਘਰੁ

ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ

ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥

ਪ੍ਰਾਣੀ ਏਕੋ ਨਾਮੁ ਧਿਆਵਹੁ

ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ

ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ

ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥

ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ

ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥

ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ

ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥

ਮਲਾਰ ਮਹਲਾ

ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ

ਸੁਣਿ ਘਨ ਘੋਰ ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥੧॥

ਬਰਸੁ ਘਨਾ ਮੇਰਾ ਮਨੁ ਭੀਨਾ

ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥੧॥ ਰਹਾਉ

ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ ਮਾਨਿਆ

ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥੨॥

ਅਵਗਣ ਤਿਆਗਿ ਭਈ ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ

ਸੋਗੁ ਵਿਜੋਗੁ ਤਿਸੁ ਕਦੇ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ॥੩॥

ਆਵਣ ਜਾਣੁ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ

ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ ਸੋਹਾਗਣਿ ਸਚੁ ਸਹੀ ॥੪॥੨॥