( 1256 )

ਮਹਲਾ ਮਲਾਰ

ਪਰ ਦਾਰਾ ਪਰ ਧਨੁ ਪਰ ਲੋਭਾ ਹਉਮੈ ਬਿਖੈ ਬਿਕਾਰ

ਦੁਸਟ ਭਾਉ ਤਜਿ ਨਿੰਦ ਪਰਾਈ ਕਾਮੁ ਕ੍ਰੋਧੁ ਚੰਡਾਰ ॥੧॥

ਮਹਲ ਮਹਿ ਬੈਠੇ ਅਗਮ ਅਪਾਰ

ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ ॥੧॥ ਰਹਾਉ

ਦੁਖ ਸੁਖ ਦੋਊ ਸਮ ਕਰਿ ਜਾਨੈ ਬੁਰਾ ਭਲਾ ਸੰਸਾਰ

ਸੁਧਿ ਬੁਧਿ ਸੁਰਤਿ ਨਾਮਿ ਹਰਿ ਪਾਈਐ ਸਤਸੰਗਤਿ ਗੁਰ ਪਿਆਰ ॥੨॥

ਅਹਿਨਿਸਿ ਲਾਹਾ ਹਰਿ ਨਾਮੁ ਪਰਾਪਤਿ ਗੁਰੁ ਦਾਤਾ ਦੇਵਣਹਾਰੁ

ਗੁਰਮੁਖਿ ਸਿਖ ਸੋਈ ਜਨੁ ਪਾਏ ਜਿਸ ਨੋ ਨਦਰਿ ਕਰੇ ਕਰਤਾਰੁ ॥੩॥

ਕਾਇਆ ਮਹਲੁ ਮੰਦਰੁ ਘਰੁ ਹਰਿ ਕਾ ਤਿਸੁ ਮਹਿ ਰਾਖੀ ਜੋਤਿ ਅਪਾਰ

ਨਾਨਕ ਗੁਰਮੁਖਿ ਮਹਲਿ ਬੁਲਾਈਐ ਹਰਿ ਮੇਲੇ ਮੇਲਣਹਾਰ ॥੪॥੫॥

ਮਲਾਰ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਪਵਣੈ ਪਾਣੀ ਜਾਣੈ ਜਾਤਿ

ਕਾਇਆਂ ਅਗਨਿ ਕਰੇ ਨਿਭਰਾਂਤਿ

ਜੰਮਹਿ ਜੀਅ ਜਾਣੈ ਜੇ ਥਾਉ

ਸੁਰਤਾ ਪੰਡਿਤੁ ਤਾ ਕਾ ਨਾਉ ॥੧॥

ਗੁਣ ਗੋਬਿੰਦ ਜਾਣੀਅਹਿ ਮਾਇ

ਅਣਡੀਠਾ ਕਿਛੁ ਕਹਣੁ ਜਾਇ

ਕਿਆ ਕਰਿ ਆਖਿ ਵਖਾਣੀਐ ਮਾਇ ॥੧॥ ਰਹਾਉ

ਊਪਰਿ ਦਰਿ ਅਸਮਾਨਿ ਪਇਆਲਿ

ਕਿਉ ਕਰਿ ਕਹੀਐ ਦੇਹੁ ਵੀਚਾਰਿ

ਬਿਨੁ ਜਿਹਵਾ ਜੋ ਜਪੈ ਹਿਆਇ

ਕੋਈ ਜਾਣੈ ਕੈਸਾ ਨਾਉ ॥੨॥

ਕਥਨੀ ਬਦਨੀ ਰਹੈ ਨਿਭਰਾਂਤਿ

ਸੋ ਬੂਝੈ ਹੋਵੈ ਜਿਸੁ ਦਾਤਿ

ਅਹਿਨਿਸਿ ਅੰਤਰਿ ਰਹੈ ਲਿਵ ਲਾਇ

ਸੋਈ ਪੁਰਖੁ ਜਿ ਸਚਿ ਸਮਾਇ ॥੩॥

ਜਾਤਿ ਕੁਲੀਨੁ ਸੇਵਕੁ ਜੇ ਹੋਇ

ਤਾ ਕਾ ਕਹਣਾ ਕਹਹੁ ਕੋਇ

ਵਿਚਿ ਸਨਾਤੀਂ︀ ਸੇਵਕੁ ਹੋਇ

ਨਾਨਕ ਪਣ੍ਹੀਆ ਪਹਿਰੈ ਸੋਇ ॥੪॥੧॥੬॥

ਮਲਾਰ ਮਹਲਾ

ਦੁਖੁ ਵੇਛੋੜਾ ਇਕੁ ਦੁਖੁ ਭੂਖ

ਇਕੁ ਦੁਖੁ ਸਕਤਵਾਰ ਜਮਦੂਤ

ਇਕੁ ਦੁਖੁ ਰੋਗੁ ਲਗੈ ਤਨਿ ਧਾਇ

ਵੈਦ ਭੋਲੇ ਦਾਰੂ ਲਾਇ ॥੧॥

ਵੈਦ ਭੋਲੇ ਦਾਰੂ ਲਾਇ

ਦਰਦੁ ਹੋਵੈ ਦੁਖੁ ਰਹੈ ਸਰੀਰ

ਐਸਾ ਦਾਰੂ ਲਗੈ ਬੀਰ ॥੧॥ ਰਹਾਉ

ਖਸਮੁ ਵਿਸਾਰਿ ਕੀਏ ਰਸ ਭੋਗ

ਤਾਂ ਤਨਿ ਉਠਿ ਖਲੋਏ ਰੋਗ

ਮਨ ਅੰਧੇ ਕਉ ਮਿਲੈ ਸਜਾਇ

ਵੈਦ ਭੋਲੇ ਦਾਰੂ ਲਾਇ ॥੨॥

ਚੰਦਨ ਕਾ ਫਲੁ ਚੰਦਨ ਵਾਸੁ

ਮਾਣਸ ਕਾ ਫਲੁ ਘਟ ਮਹਿ ਸਾਸੁ

ਸਾਸਿ ਗਇਐ ਕਾਇਆ ਢਲਿ ਪਾਇ

ਤਾ ਕੈ ਪਾਛੈ ਕੋਇ ਖਾਇ ॥੩॥

ਕੰਚਨ ਕਾਇਆ ਨਿਰਮਲ ਹੰਸੁ

ਜਿਸੁ ਮਹਿ ਨਾਮੁ ਨਿਰੰਜਨ ਅੰਸੁ

ਦੂਖ ਰੋਗ ਸਭਿ ਗਇਆ ਗਵਾਇ

ਨਾਨਕ ਛੂਟਸਿ ਸਾਚੈ ਨਾਇ ॥੪॥੨॥੭॥