( 1257 )

ਮਲਾਰ ਮਹਲਾ

ਦੁਖ ਮਹੁਰਾ ਮਾਰਣ ਹਰਿ ਨਾਮੁ

ਸਿਲਾ ਸੰਤੋਖ ਪੀਸਣੁ ਹਥਿ ਦਾਨੁ

ਨਿਤ ਨਿਤ ਲੇਹੁ ਛੀਜੈ ਦੇਹ

ਅੰਤ ਕਾਲਿ ਜਮੁ ਮਾਰੈ ਠੇਹ ॥੧॥

ਐਸਾ ਦਾਰੂ ਖਾਹਿ ਗਵਾਰ

ਜਿਤੁ ਖਾਧੈ ਤੇਰੇ ਜਾਹਿ ਵਿਕਾਰ ॥੧॥ ਰਹਾਉ

ਰਾਜੁ ਮਾਲੁ ਜੋਬਨੁ ਸਭੁ ਛਾਂਵ

ਰਥਿ ਫਿਰੰਦੈ ਦੀਸਹਿ ਥਾਵ

ਦੇਹ ਨਾਉ ਹੋਵੈ ਜਾਤਿ

ਓਥੈ ਦਿਹੁ ਐਥੈ ਸਭ ਰਾਤਿ ॥੨॥

ਸਾਦ ਕਰਿ ਸਮਧਾਂ ਤ੍ਰਿਸਨਾ ਘਿਉ ਤੇਲੁ

ਕਾਮੁ ਕ੍ਰੋਧੁ ਅਗਨੀ ਸਿਉ ਮੇਲੁ

ਹੋਮ ਜਗ ਅਰੁ ਪਾਠ ਪੁਰਾਣ

ਜੋ ਤਿਸੁ ਭਾਵੈ ਸੋ ਪਰਵਾਣ ॥੩॥

ਤਪੁ ਕਾਗਦੁ ਤੇਰਾ ਨਾਮੁ ਨੀਸਾਨੁ

ਜਿਨ ਕਉ ਲਿਖਿਆ ਏਹੁ ਨਿਧਾਨੁ

ਸੇ ਧਨਵੰਤ ਦਿਸਹਿ ਘਰਿ ਜਾਇ

ਨਾਨਕ ਜਨਨੀ ਧੰਨੀ ਮਾਇ ॥੪॥੩॥੮॥

ਮਲਾਰ ਮਹਲਾ

ਬਾਗੇ ਕਾਪੜ ਬੋਲੈ ਬੈਣ

ਲੰਮਾ ਨਕੁ ਕਾਲੇ ਤੇਰੇ ਨੈਣ

ਕਬਹੂੰ ਸਾਹਿਬੁ ਦੇਖਿਆ ਭੈਣ ॥੧॥

ਊਡਾਂ ਊਡਿ ਚੜਾਂ ਅਸਮਾਨਿ

ਸਾਹਿਬ ਸੰਮ੍ਰਿਥ ਤੇਰੈ ਤਾਣਿ

ਜਲਿ ਥਲਿ ਡੂੰਗਰਿ ਦੇਖਾਂ ਤੀਰ

ਥਾਨ ਥਨੰਤਰਿ ਸਾਹਿਬੁ ਬੀਰ ॥੨॥

ਜਿਨਿ ਤਨੁ ਸਾਜਿ ਦੀਏ ਨਾਲਿ ਖੰਭ

ਅਤਿ ਤ੍ਰਿਸਨਾ ਉਡਣੈ ਕੀ ਡੰਝ

ਨਦਰਿ ਕਰੇ ਤਾਂ ਬੰਧਾਂ ਧੀਰ

ਜਿਉ ਵੇਖਾਲੇ ਤਿਉ ਵੇਖਾਂ ਬੀਰ ॥੩॥

ਇਹੁ ਤਨੁ ਜਾਇਗਾ ਜਾਹਿਗੇ ਖੰਭ

ਪਉਣੈ ਪਾਣੀ ਅਗਨੀ ਕਾ ਸਨਬੰਧ

ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ ਪੀਰੁ

ਸਚਿ ਸਮਾਵੈ ਏਹੁ ਸਰੀਰੁ ॥੪॥੪॥੯॥