( 1258 )

ਮਲਾਰ ਮਹਲਾ ਚਉਪਦੇ ਘਰੁ

ਸਤਿਗੁਰ ਪ੍ਰਸਾਦਿ

ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ

ਕਰਿ ਕਰਿ ਕਰਤਾ ਆਪੇ ਵੇਖੈ ਜਿਤੁ ਭਾਵੈ ਤਿਤੁ ਲਾਏ

ਸੇਵਕ ਕਉ ਏਹਾ ਵਡਿਆਈ ਜਾ ਕਉ ਹੁਕਮੁ ਮਨਾਏ ॥੧॥

ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ ਲਹੀਐ

ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀਐ ॥੧॥ ਰਹਾਉ

ਵੇਦ ਪੜੈ ਪੜਿ ਵਾਦੁ ਵਖਾਣੈ ਬ੍ਰਹਮਾ ਬਿਸਨੁ ਮਹੇਸਾ

ਏਹ ਤ੍ਰਿਗੁਣ ਮਾਇਆ ਜਿਨਿ ਜਗਤੁ ਭੁਲਾਇਆ ਜਨਮ ਮਰਣ ਕਾ ਸਹਸਾ

ਗੁਰ ਪਰਸਾਦੀ ਏਕੋ ਜਾਣੈ ਚੂਕੈ ਮਨਹੁ ਅੰਦੇਸਾ ॥੨॥

ਹਮ ਦੀਨ ਮੂਰਖ ਅਵੀਚਾਰੀ ਤੁਮ ਚਿੰਤਾ ਕਰਹੁ ਹਮਾਰੀ

ਹੋਹੁ ਦਇਆਲ ਕਰਿ ਦਾਸੁ ਦਾਸਾ ਕਾ ਸੇਵਾ ਕਰੀ ਤੁਮਾਰੀ

ਏਕੁ ਨਿਧਾਨੁ ਦੇਹਿ ਤੂ ਅਪਣਾ ਅਹਿਨਿਸਿ ਨਾਮੁ ਵਖਾਣੀ ॥੩॥

ਕਹਤ ਨਾਨਕੁ ਗੁਰ ਪਰਸਾਦੀ ਬੂਝਹੁ ਕੋਈ ਐਸਾ ਕਰੇ ਵੀਚਾਰਾ

ਜਿਉ ਜਲ ਊਪਰਿ ਫੇਨੁ ਬੁਦਬੁਦਾ ਤੈਸਾ ਇਹੁ ਸੰਸਾਰਾ

ਜਿਸ ਤੇ ਹੋਆ ਤਿਸਹਿ ਸਮਾਣਾ ਚੂਕਿ ਗਇਆ ਪਾਸਾਰਾ ॥੪॥੧॥

ਮਲਾਰ ਮਹਲਾ

ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ

ਸਚੀ ਭਗਤਿ ਕਰਹਿ ਦਿਨੁ ਰਾਤੀ ਸਚਿ ਰਹੇ ਲਿਵ ਲਾਇ

ਸਦਾ ਸਚੁ ਹਰਿ ਵੇਖਦੇ ਗੁਰ ਕੈ ਸਬਦਿ ਸੁਭਾਇ ॥੧॥

ਮਨ ਰੇ ਹੁਕਮੁ ਮੰਨਿ ਸੁਖੁ ਹੋਇ

ਪ੍ਰਭ ਭਾਣਾ ਅਪਣਾ ਭਾਵਦਾ ਜਿਸੁ ਬਖਸੇ ਤਿਸੁ ਬਿਘਨੁ ਕੋਇ ॥੧॥ ਰਹਾਉ

ਤ੍ਰੈ ਗੁਣ ਸਭਾ ਧਾਤੁ ਹੈ ਨਾ ਹਰਿ ਭਗਤਿ ਭਾਇ

ਗਤਿ ਮੁਕਤਿ ਕਦੇ ਹੋਵਈ ਹਉਮੈ ਕਰਮ ਕਮਾਹਿ

ਸਾਹਿਬ ਭਾਵੈ ਸੋ ਥੀਐ ਪਇਐ ਕਿਰਤਿ ਫਿਰਾਹਿ ॥੨॥

ਸਤਿਗੁਰ ਭੇਟਿਐ ਮਨੁ ਮਰਿ ਰਹੈ ਹਰਿ ਨਾਮੁ ਵਸੈ ਮਨਿ ਆਇ

ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਜਾਇ

ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥੩॥

ਮੇਰਾ ਹਰਿ ਪ੍ਰਭੁ ਅਗਮੁ ਅਗੋਚਰੁ ਹੈ ਕੀਮਤਿ ਕਹਣੁ ਜਾਇ

ਗੁਰ ਪਰਸਾਦੀ ਬੁਝੀਐ ਸਬਦੇ ਕਾਰ ਕਮਾਇ

ਨਾਨਕ ਨਾਮੁ ਸਲਾਹਿ ਤੂ ਹਰਿ ਹਰਿ ਦਰਿ ਸੋਭਾ ਪਾਇ ॥੪॥੨॥

ਮਲਾਰ ਮਹਲਾ

ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ

ਗੁਰ ਬਿਨੁ ਦਾਤਾ ਕੋਈ ਨਾਹੀ ਬਖਸੇ ਨਦਰਿ ਕਰੇਇ

ਗੁਰ ਮਿਲਿਐ ਸਾਂਤਿ ਊਪਜੈ ਅਨਦਿਨੁ ਨਾਮੁ ਲਏਇ ॥੧॥

ਮੇਰੇ ਮਨ ਹਰਿ ਅੰਮ੍ਰਿਤ ਨਾਮੁ ਧਿਆਇ

ਸਤਿਗੁਰੁ ਪੁਰਖੁ ਮਿਲੈ ਨਾਉ ਪਾਈਐ ਹਰਿ ਨਾਮੇ ਸਦਾ ਸਮਾਇ ॥੧॥ ਰਹਾਉ

ਮਨਮੁਖ ਸਦਾ ਵਿਛੁੜੇ ਫਿਰਹਿ ਕੋਇ ਕਿਸ ਹੀ ਨਾਲਿ

ਹਉਮੈ ਵਡਾ ਰੋਗੁ ਹੈ ਸਿਰਿ ਮਾਰੇ ਜਮਕਾਲਿ

ਗੁਰਮਤਿ ਸਤਸੰਗਤਿ ਵਿਛੁੜਹਿ ਅਨਦਿਨੁ ਨਾਮੁ ਸਮੑਾਲਿ ॥੨॥

ਸਭਨਾ ਕਰਤਾ ਏਕੁ ਤੂ ਨਿਤ ਕਰਿ ਦੇਖਹਿ ਵੀਚਾਰੁ

ਇਕਿ ਗੁਰਮੁਖਿ ਆਪਿ ਮਿਲਾਇਆ ਬਖਸੇ ਭਗਤਿ ਭੰਡਾਰ

ਤੂ ਆਪੇ ਸਭੁ ਕਿਛੁ ਜਾਣਦਾ ਕਿਸੁ ਆਗੈ ਕਰੀ ਪੂਕਾਰ ॥੩॥

ਹਰਿ ਹਰਿ ਨਾਮੁ ਅੰਮ੍ਰਿਤੁ ਹੈ ਨਦਰੀ ਪਾਇਆ ਜਾਇ

ਅਨਦਿਨੁ ਹਰਿ ਹਰਿ ਉਚਰੈ ਗੁਰ ਕੈ ਸਹਜਿ ਸੁਭਾਇ

ਨਾਨਕ ਨਾਮੁ ਨਿਧਾਨੁ ਹੈ ਨਾਮੇ ਹੀ ਚਿਤੁ ਲਾਇ ॥੪॥੩॥