( 1259 )

ਮਲਾਰ ਮਹਲਾ

ਗੁਰੁ ਸਾਲਾਹੀ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ

ਗੁਰ ਪਰਸਾਦਿ ਪਰਮ ਪਦੁ ਪਾਇਆ ਵਡੀ ਵਡਿਆਈ ਹੋਈ

ਅਨਦਿਨੁ ਗੁਣ ਗਾਵੈ ਨਿਤ ਸਾਚੇ ਸਚਿ ਸਮਾਵੈ ਸੋਈ ॥੧॥

ਮਨ ਰੇ ਗੁਰਮੁਖਿ ਰਿਦੈ ਵੀਚਾਰਿ

ਤਜਿ ਕੂੜੁ ਕੁਟੰਬੁ ਹਉਮੈ ਬਿਖੁ ਤ੍ਰਿਸਨਾ ਚਲਣੁ ਰਿਦੈ ਸਮੑਾਲਿ ॥੧॥ ਰਹਾਉ

ਸਤਿਗੁਰੁ ਦਾਤਾ ਰਾਮ ਨਾਮ ਕਾ ਹੋਰੁ ਦਾਤਾ ਕੋਈ ਨਾਹੀ

ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ

ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ ਸਮਾਧਿ ਲਗਾਹੀ ॥੨॥

ਸਤਿਗੁਰਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ

ਮੇਰਾ ਪ੍ਰਭੁ ਅਲਖੁ ਜਾਈ ਲਖਿਆ ਗੁਰਮੁਖਿ ਅਕਥ ਕਹਾਣੀ

ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰਿੰਗਪਾਣੀ ॥੩॥

ਆਵਣ ਜਾਣਾ ਬਹੁੜਿ ਹੋਵੈ ਗੁਰਮੁਖਿ ਸਹਜਿ ਧਿਆਇਆ

ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ ਮੰਨੁ ਸਮਾਇਆ

ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥੪॥

ਏਕੋ ਏਕੁ ਵਸੈ ਮਨਿ ਸੁਆਮੀ ਦੂਜਾ ਅਵਰੁ ਕੋਈ

ਏਕੋੁ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲ ਸਚੁ ਸੋਈ

ਨਾਨਕ ਨਾਮੁ ਪ੍ਰਭੂ ਤੇ ਪਾਈਐ ਜਿਨ ਕਉ ਧੁਰਿ ਲਿਖਿਆ ਹੋਈ ॥੫॥੪॥

ਮਲਾਰ ਮਹਲਾ

ਗਣ ਗੰਧਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ

ਹਉਮੈ ਮਾਰਿ ਸਦ ਮੰਨਿ ਵਸਾਇਆ ਹਰਿ ਰਾਖਿਆ ਉਰਿ ਧਾਰਿ

ਜਿਸਹਿ ਬੁਝਾਏ ਸੋਈ ਬੂਝੈ ਜਿਸ ਨੋ ਆਪੇ ਲਏ ਮਿਲਾਇ

ਅਨਦਿਨੁ ਬਾਣੀ ਸਬਦੇ ਗਾਂਵੈ ਸਾਚਿ ਰਹੈ ਲਿਵ ਲਾਇ ॥੧॥

ਮਨ ਮੇਰੇ ਖਿਨੁ ਖਿਨੁ ਨਾਮੁ ਸਮੑਾਲਿ

ਗੁਰ ਕੀ ਦਾਤਿ ਸਬਦ ਸੁਖੁ ਅੰਤਰਿ ਸਦਾ ਨਿਬਹੈ ਤੇਰੈ ਨਾਲਿ ॥੧॥ ਰਹਾਉ

ਮਨਮੁਖ ਪਾਖੰਡੁ ਕਦੇ ਚੂਕੈ ਦੂਜੈ ਭਾਇ ਦੁਖੁ ਪਾਏ

ਨਾਮੁ ਵਿਸਾਰਿ ਬਿਖਿਆ ਮਨਿ ਰਾਤੇ ਬਿਰਥਾ ਜਨਮੁ ਗਵਾਏ

ਇਹ ਵੇਲਾ ਫਿਰਿ ਹਥਿ ਆਵੈ ਅਨਦਿਨੁ ਸਦਾ ਪਛੁਤਾਏ

ਮਰਿ ਮਰਿ ਜਨਮੈ ਕਦੇ ਬੂਝੈ ਵਿਸਟਾ ਮਾਹਿ ਸਮਾਏ ॥੨॥

ਗੁਰਮੁਖਿ ਨਾਮਿ ਰਤੇ ਸੇ ਉਧਰੇ ਗੁਰ ਕਾ ਸਬਦੁ ਵੀਚਾਰਿ

ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ ਰਾਖਿਆ ਉਰਿ ਧਾਰਿ

ਮਨੁ ਤਨੁ ਨਿਰਮਲੁ ਨਿਰਮਲ ਮਤਿ ਊਤਮ ਊਤਮ ਬਾਣੀ ਹੋਈ

ਏਕੋ ਪੁਰਖੁ ਏਕੁ ਪ੍ਰਭੁ ਜਾਤਾ ਦੂਜਾ ਅਵਰੁ ਕੋਈ ॥੩॥

ਆਪੇ ਕਰੇ ਕਰਾਏ ਪ੍ਰਭੁ ਆਪੇ ਆਪੇ ਨਦਰਿ ਕਰੇਇ

ਮਨੁ ਤਨੁ ਰਾਤਾ ਗੁਰ ਕੀ ਬਾਣੀ ਸੇਵਾ ਸੁਰਤਿ ਸਮੇਇ

ਅੰਤਰਿ ਵਸਿਆ ਅਲਖ ਅਭੇਵਾ ਗੁਰਮੁਖਿ ਹੋਇ ਲਖਾਇ

ਨਾਨਕ ਜਿਸੁ ਭਾਵੈ ਤਿਸੁ ਆਪੇ ਦੇਵੈ ਭਾਵੈ ਤਿਵੈ ਚਲਾਇ ॥੪॥੫॥