ਮਾਝ ਮਹਲਾ

ਏਕਾ ਜੋਤਿ ਜੋਤਿ ਹੈ ਸਰੀਰਾ

ਸਬਦਿ ਦਿਖਾਏ ਸਤਿਗੁਰੁ ਪੂਰਾ

ਆਪੇ ਫਰਕੁ ਕੀਤੋਨੁ ਘਟ ਅੰਤਰਿ ਆਪੇ ਬਣਤ ਬਣਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਹਰਿ ਸਚੇ ਕੇ ਗੁਣ ਗਾਵਣਿਆ

ਬਾਝੁ ਗੁਰੂ ਕੋ ਸਹਜੁ ਪਾਏ ਗੁਰਮੁਖਿ ਸਹਜਿ ਸਮਾਵਣਿਆ ॥੧॥ ਰਹਾਉ

ਤੂੰ ਆਪੇ ਸੋਹਹਿ ਆਪੇ ਜਗੁ ਮੋਹਹਿ

ਤੂੰ ਆਪੇ ਨਦਰੀ ਜਗਤੁ ਪਰੋਵਹਿ

ਤੂੰ ਆਪੇ ਦੁਖੁ ਸੁਖੁ ਦੇਵਹਿ ਕਰਤੇ ਗੁਰਮੁਖਿ ਹਰਿ ਦੇਖਾਵਣਿਆ ॥੨॥

ਆਪੇ ਕਰਤਾ ਕਰੇ ਕਰਾਏ

ਆਪੇ ਸਬਦੁ ਗੁਰ ਮੰਨਿ ਵਸਾਏ

ਸਬਦੇ ਉਪਜੈ ਅੰਮ੍ਰਿਤ ਬਾਣੀ ਗੁਰਮੁਖਿ ਆਖਿ ਸੁਣਾਵਣਿਆ ॥੩॥

ਆਪੇ ਕਰਤਾ ਆਪੇ ਭੁਗਤਾ

ਬੰਧਨ ਤੋੜੇ ਸਦਾ ਹੈ ਮੁਕਤਾ

ਸਦਾ ਮੁਕਤੁ ਆਪੇ ਹੈ ਸਚਾ ਆਪੇ ਅਲਖੁ ਲਖਾਵਣਿਆ ॥੪॥

ਆਪੇ ਮਾਇਆ ਆਪੇ ਛਾਇਆ

ਆਪੇ ਮੋਹੁ ਸਭੁ ਜਗਤੁ ਉਪਾਇਆ

ਆਪੇ ਗੁਣਦਾਤਾ ਗੁਣ ਗਾਵੈ ਆਪੇ ਆਖਿ ਸੁਣਾਵਣਿਆ ॥੫॥

ਆਪੇ ਕਰੇ ਕਰਾਏ ਆਪੇ

ਆਪੇ ਥਾਪਿ ਉਥਾਪੇ ਆਪੇ

ਤੁਝ ਤੇ ਬਾਹਰਿ ਕਛੂ ਹੋਵੈ ਤੂੰ ਆਪੇ ਕਾਰੈ ਲਾਵਣਿਆ ॥੬॥

ਆਪੇ ਮਾਰੇ ਆਪਿ ਜੀਵਾਏ

ਆਪੇ ਮੇਲੇ ਮੇਲਿ ਮਿਲਾਏ

ਸੇਵਾ ਤੇ ਸਦਾ ਸੁਖੁ ਪਾਇਆ ਗੁਰਮੁਖਿ ਸਹਜਿ ਸਮਾਵਣਿਆ ॥੭॥

ਆਪੇ ਊਚਾ ਊਚੋ ਹੋਈ

ਜਿਸੁ ਆਪਿ ਵਿਖਾਲੇ ਸੁ ਵੇਖੈ ਕੋਈ

ਨਾਨਕ ਨਾਮੁ ਵਸੈ ਘਟ ਅੰਤਰਿ ਆਪੇ ਵੇਖਿ ਵਿਖਾਲਣਿਆ ॥੮॥੨੬॥੨੭॥

ਮਾਝ ਮਹਲਾ

ਮੇਰਾ ਪ੍ਰਭੁ ਭਰਪੂਰਿ ਰਹਿਆ ਸਭ ਥਾਈ

ਗੁਰ ਪਰਸਾਦੀ ਘਰ ਹੀ ਮਹਿ ਪਾਈ

ਸਦਾ ਸਰੇਵੀ ਇਕ ਮਨਿ ਧਿਆਈ ਗੁਰਮੁਖਿ ਸਚਿ ਸਮਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਜਗਜੀਵਨੁ ਮੰਨਿ ਵਸਾਵਣਿਆ

ਹਰਿ ਜਗਜੀਵਨੁ ਨਿਰਭਉ ਦਾਤਾ ਗੁਰਮਤਿ ਸਹਜਿ ਸਮਾਵਣਿਆ ॥੧॥ ਰਹਾਉ

ਘਰ ਮਹਿ ਧਰਤੀ ਧਉਲੁ ਪਾਤਾਲਾ

ਘਰ ਹੀ ਮਹਿ ਪ੍ਰੀਤਮੁ ਸਦਾ ਹੈ ਬਾਲਾ

ਸਦਾ ਅਨੰਦਿ ਰਹੈ ਸੁਖਦਾਤਾ ਗੁਰਮਤਿ ਸਹਜਿ ਸਮਾਵਣਿਆ ॥੨॥

ਕਾਇਆ ਅੰਦਰਿ ਹਉਮੈ ਮੇਰਾ

ਜੰਮਣ ਮਰਣੁ ਚੂਕੈ ਫੇਰਾ

ਗੁਰਮੁਖਿ ਹੋਵੈ ਸੁ ਹਉਮੈ ਮਾਰੇ ਸਚੋ ਸਚੁ ਧਿਆਵਣਿਆ ॥੩॥

ਕਾਇਆ ਅੰਦਰਿ ਪਾਪੁ ਪੁੰਨੁ ਦੁਇ ਭਾਈ

ਦੁਹੀ ਮਿਲਿ ਕੈ ਸ੍ਰਿਸਟਿ ਉਪਾਈ

ਦੋਵੈ ਮਾਰਿ ਜਾਇ ਇਕਤੁ ਘਰਿ ਆਵੈ ਗੁਰਮਤਿ ਸਹਜਿ ਸਮਾਵਣਿਆ ॥੪॥

ਘਰ ਹੀ ਮਾਹਿ ਦੂਜੈ ਭਾਇ ਅਨੇਰਾ

ਚਾਨਣੁ ਹੋਵੈ ਛੋਡੈ ਹਉਮੈ ਮੇਰਾ

ਪਰਗਟੁ ਸਬਦੁ ਹੈ ਸੁਖਦਾਤਾ ਅਨਦਿਨੁ ਨਾਮੁ ਧਿਆਵਣਿਆ ॥੫॥

ਅੰਤਰਿ ਜੋਤਿ ਪਰਗਟੁ ਪਾਸਾਰਾ

ਗੁਰ ਸਾਖੀ ਮਿਟਿਆ ਅੰਧਿਆਰਾ

ਕਮਲੁ ਬਿਗਾਸਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਵਣਿਆ ॥੬॥

ਅੰਦਰਿ ਮਹਲ ਰਤਨੀ ਭਰੇ ਭੰਡਾਰਾ

ਗੁਰਮੁਖਿ ਪਾਏ ਨਾਮੁ ਅਪਾਰਾ

ਗੁਰਮੁਖਿ ਵਣਜੇ ਸਦਾ ਵਾਪਾਰੀ ਲਾਹਾ ਨਾਮੁ ਸਦ ਪਾਵਣਿਆ ॥੭॥

ਆਪੇ ਵਥੁ ਰਾਖੈ ਆਪੇ ਦੇਇ

ਗੁਰਮੁਖਿ ਵਣਜਹਿ ਕੇਈ ਕੇਇ

ਨਾਨਕ ਜਿਸੁ ਨਦਰਿ ਕਰੇ ਸੋ ਪਾਏ ਕਰਿ ਕਿਰਪਾ ਮੰਨਿ ਵਸਾਵਣਿਆ ॥੮॥੨੭॥੨੮॥