( 1262 )

ਮਲਾਰ ਮਹਲਾ

ਭ੍ਰਮਿ ਭ੍ਰਮਿ ਜੋਨਿ ਮਨਮੁਖ ਭਰਮਾਈ

ਜਮਕਾਲੁ ਮਾਰੇ ਨਿਤ ਪਤਿ ਗਵਾਈ

ਸਤਿਗੁਰ ਸੇਵਾ ਜਮ ਕੀ ਕਾਣਿ ਚੁਕਾਈ

ਹਰਿ ਪ੍ਰਭੁ ਮਿਲਿਆ ਮਹਲੁ ਘਰੁ ਪਾਈ ॥੧॥

ਪ੍ਰਾਣੀ ਗੁਰਮੁਖਿ ਨਾਮੁ ਧਿਆਇ

ਜਨਮੁ ਪਦਾਰਥੁ ਦੁਬਿਧਾ ਖੋਇਆ ਕਉਡੀ ਬਦਲੈ ਜਾਇ ॥੧॥ ਰਹਾਉ

ਕਰਿ ਕਿਰਪਾ ਗੁਰਮੁਖਿ ਲਗੈ ਪਿਆਰੁ

ਅੰਤਰਿ ਭਗਤਿ ਹਰਿ ਹਰਿ ਉਰਿ ਧਾਰੁ

ਭਵਜਲੁ ਸਬਦਿ ਲੰਘਾਵਣਹਾਰੁ

ਦਰਿ ਸਾਚੈ ਦਿਸੈ ਸਚਿਆਰੁ ॥੨॥

ਬਹੁ ਕਰਮ ਕਰੇ ਸਤਿਗੁਰੁ ਨਹੀ ਪਾਇਆ

ਬਿਨੁ ਗੁਰ ਭਰਮਿ ਭੂਲੇ ਬਹੁ ਮਾਇਆ

ਹਉਮੈ ਮਮਤਾ ਬਹੁ ਮੋਹੁ ਵਧਾਇਆ

ਦੂਜੈ ਭਾਇ ਮਨਮੁਖਿ ਦੁਖੁ ਪਾਇਆ ॥੩॥

ਆਪੇ ਕਰਤਾ ਅਗਮ ਅਥਾਹਾ

ਗੁਰਸਬਦੀ ਜਪੀਐ ਸਚੁ ਲਾਹਾ

ਹਾਜਰੁ ਹਜੂਰਿ ਹਰਿ ਵੇਪਰਵਾਹਾ

ਨਾਨਕ ਗੁਰਮੁਖਿ ਨਾਮਿ ਸਮਾਹਾ ॥੪॥੨॥੧੧॥

ਮਲਾਰ ਮਹਲਾ

ਜੀਵਤ ਮੁਕਤ ਗੁਰਮਤੀ ਲਾਗੇ

ਹਰਿ ਕੀ ਭਗਤਿ ਅਨਦਿਨੁ ਸਦ ਜਾਗੇ

ਸਤਿਗੁਰੁ ਸੇਵਹਿ ਆਪੁ ਗਵਾਇ

ਹਉ ਤਿਨ ਜਨ ਕੇ ਸਦ ਲਾਗਉ ਪਾਇ ॥੧॥

ਹਉ ਜੀਵਾਂ ਸਦਾ ਹਰਿ ਕੇ ਗੁਣ ਗਾਈ

ਗੁਰ ਕਾ ਸਬਦੁ ਮਹਾ ਰਸੁ ਮੀਠਾ ਹਰਿ ਕੈ ਨਾਮਿ ਮੁਕਤਿ ਗਤਿ ਪਾਈ ॥੧॥ ਰਹਾਉ

ਮਾਇਆ ਮੋਹੁ ਅਗਿਆਨੁ ਗੁਬਾਰੁ

ਮਨਮੁਖ ਮੋਹੇ ਮੁਗਧ ਗਵਾਰ

ਅਨਦਿਨੁ ਧੰਧਾ ਕਰਤ ਵਿਹਾਇ

ਮਰਿ ਮਰਿ ਜੰਮਹਿ ਮਿਲੈ ਸਜਾਇ ॥੨॥

ਗੁਰਮੁਖਿ ਰਾਮ ਨਾਮਿ ਲਿਵ ਲਾਈ

ਕੂੜੈ ਲਾਲਚਿ ਨਾ ਲਪਟਾਈ

ਜੋ ਕਿਛੁ ਹੋਵੈ ਸਹਜਿ ਸੁਭਾਇ

ਹਰਿ ਰਸੁ ਪੀਵੈ ਰਸਨ ਰਸਾਇ ॥੩॥

ਕੋਟਿ ਮਧੇ ਕਿਸਹਿ ਬੁਝਾਈ

ਆਪੇ ਬਖਸੇ ਦੇ ਵਡਿਆਈ

ਜੋ ਧੁਰਿ ਮਿਲਿਆ ਸੁ ਵਿਛੁੜਿ ਜਾਈ

ਨਾਨਕ ਹਰਿ ਹਰਿ ਨਾਮਿ ਸਮਾਈ ॥੪॥੩॥੧੨॥

ਮਲਾਰ ਮਹਲਾ

ਰਸਨਾ ਨਾਮੁ ਸਭੁ ਕੋਈ ਕਹੈ

ਸਤਿਗੁਰੁ ਸੇਵੇ ਤਾ ਨਾਮੁ ਲਹੈ

ਬੰਧਨ ਤੋੜੇ ਮੁਕਤਿ ਘਰਿ ਰਹੈ

ਗੁਰਸਬਦੀ ਅਸਥਿਰੁ ਘਰਿ ਬਹੈ ॥੧॥

ਮੇਰੇ ਮਨ ਕਾਹੇ ਰੋਸੁ ਕਰੀਜੈ

ਲਾਹਾ ਕਲਜੁਗਿ ਰਾਮ ਨਾਮੁ ਹੈ ਗੁਰਮਤਿ ਅਨਦਿਨੁ ਹਿਰਦੈ ਰਵੀਜੈ ॥੧॥ ਰਹਾਉ

ਬਾਬੀਹਾ ਖਿਨੁ ਖਿਨੁ ਬਿਲਲਾਇ

ਬਿਨੁ ਪਿਰ ਦੇਖੇ ਨੀਂ︀ਦ ਪਾਇ

ਇਹੁ ਵੇਛੋੜਾ ਸਹਿਆ ਜਾਇ

ਸਤਿਗੁਰੁ ਮਿਲੈ ਤਾਂ ਮਿਲੈ ਸੁਭਾਇ ॥੨॥

ਨਾਮਹੀਣੁ ਬਿਨਸੈ ਦੁਖੁ ਪਾਇ

ਤ੍ਰਿਸਨਾ ਜਲਿਆ ਭੂਖ ਜਾਇ

ਵਿਣੁ ਭਾਗਾ ਨਾਮੁ ਪਾਇਆ ਜਾਇ

ਬਹੁ ਬਿਧਿ ਥਾਕਾ ਕਰਮ ਕਮਾਇ ॥੩॥

ਤ੍ਰੈ ਗੁਣ ਬਾਣੀ ਬੇਦ ਬੀਚਾਰੁ

ਬਿਖਿਆ ਮੈਲੁ ਬਿਖਿਆ ਵਾਪਾਰੁ

ਮਰਿ ਜਨਮਹਿ ਫਿਰਿ ਹੋਹਿ ਖੁਆਰੁ

ਗੁਰਮੁਖਿ ਤੁਰੀਆ ਗੁਣੁ ਉਰਿ ਧਾਰੁ ॥੪॥

ਗੁਰੁ ਮਾਨੈ ਮਾਨੈ ਸਭੁ ਕੋਇ

ਗੁਰ ਬਚਨੀ ਮਨੁ ਸੀਤਲੁ ਹੋਇ

ਚਹੁ ਜੁਗਿ ਸੋਭਾ ਨਿਰਮਲ ਜਨੁ ਸੋਇ

ਨਾਨਕ ਗੁਰਮੁਖਿ ਵਿਰਲਾ ਕੋਇ ॥੫॥੪॥੧੩॥੯॥੧੩॥੨੨॥