( 1267 )

ਮਲਾਰ ਮਹਲਾ

ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ

ਕਾਰਜੁ ਸਗਲ ਅਰੰਭਿਓ ਘਰ ਕਾ ਠਾਕੁਰ ਕਾ ਭਾਰੋਸਾ ॥੧॥

ਸੁਨੀਐ ਬਾਜੈ ਬਾਜ ਸੁਹਾਵੀ

ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ ਗ੍ਰਿਹਿ ਮੰਗਲ ਸੁਹਲਾਵੀ ॥੧॥ ਰਹਾਉ

ਮਨੂਆ ਲਾਇ ਸਵਾਰੇ ਥਾਨਾਂ ਪੂਛਉ ਸੰਤਾ ਜਾਏ

ਖੋਜਤ ਖੋਜਤ ਮੈ ਪਾਹੁਨ ਮਿਲਿਓ ਭਗਤਿ ਕਰਉ ਨਿਵਿ ਪਾਏ ॥੨॥

ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ ਤਬ ਹਮ ਮੰਗਲੁ ਗਾਇਆ

ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥੩॥

ਸਖੀ ਸਹੇਲੀ ਭਏ ਅਨੰਦਾ ਗੁਰਿ ਕਾਰਜ ਹਮਰੇ ਪੂਰੇ

ਕਹੁ ਨਾਨਕ ਵਰੁ ਮਿਲਿਆ ਸੁਖਦਾਤਾ ਛੋਡਿ ਜਾਈ ਦੂਰੇ ॥੪॥੩॥

ਮਲਾਰ ਮਹਲਾ

ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ

ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥੧॥

ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ

ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਕਾਹੂ ਧਰਤੇ ॥੧॥ ਰਹਾਉ

ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ

ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥

ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ

ਨਾਨਕ ਸਰਨਿ ਚਰਨ ਕਮਲਨ ਕੀ ਤੁਮੑ ਡਾਰਹੁ ਪ੍ਰਭ ਕਰਤੇ ॥੩॥੪॥

ਰਾਗੁ ਮਲਾਰ ਮਹਲਾ ਦੁਪਦੇ ਘਰੁ

ਸਤਿਗੁਰ ਪ੍ਰਸਾਦਿ

ਪ੍ਰਭ ਮੇਰੇ ਓਇ ਬੈਰਾਗੀ ਤਿਆਗੀ

ਹਉ ਇਕੁ ਖਿਨੁ ਤਿਸੁ ਬਿਨੁ ਰਹਿ ਸਕਉ ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ

ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ

ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥੧॥

ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗੀਂ︀

ਮਹਾ ਸੁਖੁ ਪਾਇਆ ਬਰਨਿ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥

ਮਲਾਰ ਮਹਲਾ

ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ

ਸਗਲ ਸਹੇਲੀ ਸੁਖ ਭਰਿ ਸੂਤੀ ਜਿਹ ਘਰਿ ਲਾਲੁ ਬਸਾਈ ॥੧॥ ਰਹਾਉ

ਮੋਹਿ ਅਵਗਨ ਪ੍ਰਭੁ ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ

ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤੀਂ︀ ਇਹ ਹਉਮੈ ਕੀ ਢੀਠਾਈ ॥੧॥

ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ

ਏਕ ਨਿਮਖ ਮਹਿ ਮੇਰਾ ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥੨॥੨॥੬॥