( 1268 )

ਮਲਾਰ ਮਹਲਾ

ਬਰਸੁ ਮੇਘ ਜੀ ਤਿਲੁ ਬਿਲਮੁ ਲਾਉ

ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ

ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ

ਇਸਤ੍ਰੀ ਰੂਪ ਚੇਰੀ ਕੀ ਨਿਆਈ ਸੋਭ ਨਹੀ ਬਿਨੁ ਭਰਤਾਰੇ ॥੧॥

ਬਿਨਉ ਸੁਨਿਓ ਜਬ ਠਾਕੁਰ ਮੇਰੈ ਬੇਗਿ ਆਇਓ ਕਿਰਪਾ ਧਾਰੇ

ਕਹੁ ਨਾਨਕ ਮੇਰੋ ਬਨਿਓ ਸੁਹਾਗੋ ਪਤਿ ਸੋਭਾ ਭਲੇ ਅਚਾਰੇ ॥੨॥੩॥੭॥

ਮਲਾਰ ਮਹਲਾ

ਪ੍ਰੀਤਮ ਸਾਚਾ ਨਾਮੁ ਧਿਆਇ

ਦੂਖ ਦਰਦ ਬਿਨਸੈ ਭਵ ਸਾਗਰੁ ਗੁਰ ਕੀ ਮੂਰਤਿ ਰਿਦੈ ਬਸਾਇ ॥੧॥ ਰਹਾਉ

ਦੁਸਮਨ ਹਤੇ ਦੋਖੀ ਸਭਿ ਵਿਆਪੇ ਹਰਿ ਸਰਣਾਈ ਆਇਆ

ਰਾਖਨਹਾਰੈ ਹਾਥ ਦੇ ਰਾਖਿਓ ਨਾਮੁ ਪਦਾਰਥੁ ਪਾਇਆ ॥੧॥

ਕਰਿ ਕਿਰਪਾ ਕਿਲਵਿਖ ਸਭਿ ਕਾਟੇ ਨਾਮੁ ਨਿਰਮਲੁ ਮਨਿ ਦੀਆ

ਗੁਣ ਨਿਧਾਨੁ ਨਾਨਕ ਮਨਿ ਵਸਿਆ ਬਾਹੁੜਿ ਦੂਖ ਥੀਆ ॥੨॥੪॥੮॥

ਮਲਾਰ ਮਹਲਾ

ਪ੍ਰਭ ਮੇਰੇ ਪ੍ਰੀਤਮ ਪ੍ਰਾਨ ਪਿਆਰੇ

ਪ੍ਰੇਮ ਭਗਤਿ ਅਪਨੋ ਨਾਮੁ ਦੀਜੈ ਦਇਆਲ ਅਨੁਗ੍ਰਹੁ ਧਾਰੇ ॥੧॥ ਰਹਾਉ

ਸਿਮਰਉ ਚਰਨ ਤੁਹਾਰੇ ਪ੍ਰੀਤਮ ਰਿਦੈ ਤੁਹਾਰੀ ਆਸਾ

ਸੰਤ ਜਨਾ ਪਹਿ ਕਰਉ ਬੇਨਤੀ ਮਨਿ ਦਰਸਨ ਕੀ ਪਿਆਸਾ ॥੧॥

ਬਿਛੁਰਤ ਮਰਨੁ ਜੀਵਨੁ ਹਰਿ ਮਿਲਤੇ ਜਨ ਕਉ ਦਰਸਨੁ ਦੀਜੈ

ਨਾਮ ਅਧਾਰੁ ਜੀਵਨ ਧਨੁ ਨਾਨਕ ਪ੍ਰਭ ਮੇਰੇ ਕਿਰਪਾ ਕੀਜੈ ॥੨॥੫॥੯॥

ਮਲਾਰ ਮਹਲਾ

ਅਬ ਅਪਨੇ ਪ੍ਰੀਤਮ ਸਿਉ ਬਨਿ ਆਈ

ਰਾਜਾ ਰਾਮੁ ਰਮਤ ਸੁਖੁ ਪਾਇਓ ਬਰਸੁ ਮੇਘ ਸੁਖਦਾਈ ॥੧॥ ਰਹਾਉ

ਇਕੁ ਪਲੁ ਬਿਸਰਤ ਨਹੀ ਸੁਖ ਸਾਗਰੁ ਨਾਮੁ ਨਵੈ ਨਿਧਿ ਪਾਈ

ਉਦੌਤੁ ਭਇਓ ਪੂਰਨ ਭਾਵੀ ਕੋ ਭੇਟੇ ਸੰਤ ਸਹਾਈ ॥੧॥

ਸੁਖ ਉਪਜੇ ਦੁਖ ਸਗਲ ਬਿਨਾਸੇ ਪਾਰਬ੍ਰਹਮ ਲਿਵ ਲਾਈ

ਤਰਿਓ ਸੰਸਾਰੁ ਕਠਿਨ ਭੈ ਸਾਗਰੁ ਹਰਿ ਨਾਨਕ ਚਰਨ ਧਿਆਈ ॥੨॥੬॥੧੦॥

ਮਲਾਰ ਮਹਲਾ

ਘਨਿਹਰ ਬਰਸਿ ਸਗਲ ਜਗੁ ਛਾਇਆ

ਭਏ ਕ੍ਰਿਪਾਲ ਪ੍ਰੀਤਮ ਪ੍ਰਭ ਮੇਰੇ ਅਨਦ ਮੰਗਲ ਸੁਖ ਪਾਇਆ ॥੧॥ ਰਹਾਉ

ਮਿਟੇ ਕਲੇਸ ਤ੍ਰਿਸਨ ਸਭ ਬੂਝੀ ਪਾਰਬ੍ਰਹਮੁ ਮਨਿ ਧਿਆਇਆ

ਸਾਧਸੰਗਿ ਜਨਮ ਮਰਨ ਨਿਵਾਰੇ ਬਹੁਰਿ ਕਤਹੂ ਧਾਇਆ ॥੧॥

ਮਨੁ ਤਨੁ ਨਾਮਿ ਨਿਰੰਜਨਿ ਰਾਤਉ ਚਰਨ ਕਮਲ ਲਿਵ ਲਾਇਆ

ਅੰਗੀਕਾਰੁ ਕੀਓ ਪ੍ਰਭਿ ਅਪਨੈ ਨਾਨਕ ਦਾਸ ਸਰਣਾਇਆ ॥੨॥੭॥੧੧॥