( 1270 )

ਮਲਾਰ ਮਃ

ਪ੍ਰਭ ਕੋ ਭਗਤਿ ਬਛਲੁ ਬਿਰਦਾਇਓ

ਨਿੰਦਕ ਮਾਰਿ ਚਰਨ ਤਲ ਦੀਨੇ ਅਪੁਨੋ ਜਸੁ ਵਰਤਾਇਓ ॥੧॥ ਰਹਾਉ

ਜੈ ਜੈ ਕਾਰੁ ਕੀਨੋ ਸਭ ਜਗ ਮਹਿ ਦਇਆ ਜੀਅਨ ਮਹਿ ਪਾਇਓ

ਕੰਠਿ ਲਾਇ ਅਪੁਨੋ ਦਾਸੁ ਰਾਖਿਓ ਤਾਤੀ ਵਾਉ ਲਾਇਓ ॥੧॥

ਅੰਗੀਕਾਰੁ ਕੀਓ ਮੇਰੇ ਸੁਆਮੀ ਭ੍ਰਮੁ ਭਉ ਮੇਟਿ ਸੁਖਾਇਓ

ਮਹਾ ਅਨੰਦ ਕਰਹੁ ਦਾਸ ਹਰਿ ਕੇ ਨਾਨਕ ਬਿਸ੍ਵਾਸੁ ਮਨਿ ਆਇਓ ॥੨॥੧੪॥੧੮॥

ਰਾਗੁ ਮਲਾਰ ਮਹਲਾ ਚਉਪਦੇ ਘਰੁ

ਸਤਿਗੁਰ ਪ੍ਰਸਾਦਿ

ਗੁਰਮੁਖਿ ਦੀਸੈ ਬ੍ਰਹਮ ਪਸਾਰੁ

ਗੁਰਮੁਖਿ ਤ੍ਰੈ ਗੁਣੀਆਂ ਬਿਸਥਾਰੁ

ਗੁਰਮੁਖਿ ਨਾਦ ਬੇਦ ਬੀਚਾਰੁ

ਬਿਨੁ ਗੁਰ ਪੂਰੇ ਘੋਰ ਅੰਧਾਰੁ ॥੧॥

ਮੇਰੇ ਮਨ ਗੁਰੁ ਗੁਰੁ ਕਰਤ ਸਦਾ ਸੁਖੁ ਪਾਈਐ

ਗੁਰ ਉਪਦੇਸਿ ਹਰਿ ਹਿਰਦੈ ਵਸਿਓ ਸਾਸਿ ਗਿਰਾਸਿ ਅਪਣਾ ਖਸਮੁ ਧਿਆਈਐ ॥੧॥ ਰਹਾਉ

ਗੁਰ ਕੇ ਚਰਣ ਵਿਟਹੁ ਬਲਿ ਜਾਉ

ਗੁਰ ਕੇ ਗੁਣ ਅਨਦਿਨੁ ਨਿਤ ਗਾਉ

ਗੁਰ ਕੀ ਧੂੜਿ ਕਰਉ ਇਸਨਾਨੁ

ਸਾਚੀ ਦਰਗਹ ਪਾਈਐ ਮਾਨੁ ॥੨॥

ਗੁਰੁ ਬੋਹਿਥੁ ਭਵਜਲ ਤਾਰਣਹਾਰੁ

ਗੁਰਿ ਭੇਟਿਐ ਹੋਇ ਜੋਨਿ ਅਉਤਾਰੁ

ਗੁਰ ਕੀ ਸੇਵਾ ਸੋ ਜਨੁ ਪਾਏ

ਜਾ ਕਉ ਕਰਮਿ ਲਿਖਿਆ ਧੁਰਿ ਆਏ ॥੩॥

ਗੁਰੁ ਮੇਰੀ ਜੀਵਨਿ ਗੁਰੁ ਆਧਾਰੁ

ਗੁਰੁ ਮੇਰੀ ਵਰਤਣਿ ਗੁਰੁ ਪਰਵਾਰੁ

ਗੁਰੁ ਮੇਰਾ ਖਸਮੁ ਸਤਿਗੁਰ ਸਰਣਾਈ

ਨਾਨਕ ਗੁਰੁ ਪਾਰਬ੍ਰਹਮੁ ਜਾ ਕੀ ਕੀਮ ਪਾਈ ॥੪॥੧॥੧੯॥