( 1271 )

ਮਲਾਰ ਮਹਲਾ

ਗੁਰ ਕੇ ਚਰਨ ਹਿਰਦੈ ਵਸਾਏ

ਕਰਿ ਕਿਰਪਾ ਪ੍ਰਭਿ ਆਪਿ ਮਿਲਾਏ

ਅਪਨੇ ਸੇਵਕ ਕਉ ਲਏ ਪ੍ਰਭੁ ਲਾਇ

ਤਾ ਕੀ ਕੀਮਤਿ ਕਹੀ ਜਾਇ ॥੧॥

ਕਰਿ ਕਿਰਪਾ ਪੂਰਨ ਸੁਖਦਾਤੇ

ਤੁਮੑਰੀ ਕ੍ਰਿਪਾ ਤੇ ਤੂੰ ਚਿਤਿ ਆਵਹਿ ਆਠ ਪਹਰ ਤੇਰੈ ਰੰਗਿ ਰਾਤੇ ॥੧॥ ਰਹਾਉ

ਗਾਵਣੁ ਸੁਨਣੁ ਸਭੁ ਤੇਰਾ ਭਾਣਾ

ਹੁਕਮੁ ਬੂਝੈ ਸੋ ਸਾਚਿ ਸਮਾਣਾ

ਜਪਿ ਜਪਿ ਜੀਵਹਿ ਤੇਰਾ ਨਾਂਉ

ਤੁਝ ਬਿਨੁ ਦੂਜਾ ਨਾਹੀ ਥਾਉ ॥੨॥

ਦੁਖ ਸੁਖ ਕਰਤੇ ਹੁਕਮੁ ਰਜਾਇ

ਭਾਣੈ ਬਖਸ ਭਾਣੈ ਦੇਇ ਸਜਾਇ

ਦੁਹਾਂ ਸਿਰਿਆਂ ਕਾ ਕਰਤਾ ਆਪਿ

ਕੁਰਬਾਣੁ ਜਾਂਈ ਤੇਰੇ ਪਰਤਾਪ ॥੩॥

ਤੇਰੀ ਕੀਮਤਿ ਤੂਹੈ ਜਾਣਹਿ

ਤੂ ਆਪੇ ਬੂਝਹਿ ਸੁਣਿ ਆਪਿ ਵਖਾਣਹਿ

ਸੇਈ ਭਗਤ ਜੋ ਤੁਧੁ ਭਾਣੇ

ਨਾਨਕ ਤਿਨ ਕੈ ਸਦ ਕੁਰਬਾਣੇ ॥੪॥੨॥੨੦॥

ਮਲਾਰ ਮਹਲਾ

ਪਰਮੇਸਰੁ ਹੋਆ ਦਇਆਲੁ

ਮੇਘੁ ਵਰਸੈ ਅੰਮ੍ਰਿਤ ਧਾਰ

ਸਗਲੇ ਜੀਅ ਜੰਤ ਤ੍ਰਿਪਤਾਸੇ

ਕਾਰਜ ਆਏ ਪੂਰੇ ਰਾਸੇ ॥੧॥

ਸਦਾ ਸਦਾ ਮਨ ਨਾਮੁ ਸਮੑਾਲਿ

ਗੁਰ ਪੂਰੇ ਕੀ ਸੇਵਾ ਪਾਇਆ ਐਥੈ ਓਥੈ ਨਿਬਹੈ ਨਾਲਿ ॥੧॥ ਰਹਾਉ

ਦੁਖੁ ਭੰਨਾ ਭੈ ਭੰਜਨਹਾਰ

ਆਪਣਿਆ ਜੀਆ ਕੀ ਕੀਤੀ ਸਾਰ

ਰਾਖਨਹਾਰ ਸਦਾ ਮਿਹਰਵਾਨ

ਸਦਾ ਸਦਾ ਜਾਈਐ ਕੁਰਬਾਨ ॥੨॥

ਕਾਲੁ ਗਵਾਇਆ ਕਰਤੈ ਆਪਿ

ਸਦਾ ਸਦਾ ਮਨ ਤਿਸ ਨੋ ਜਾਪਿ

ਦ੍ਰਿਸਟਿ ਧਾਰਿ ਰਾਖੇ ਸਭਿ ਜੰਤ

ਗੁਣ ਗਾਵਹੁ ਨਿਤ ਨਿਤ ਭਗਵੰਤ ॥੩॥

ਏਕੋ ਕਰਤਾ ਆਪੇ ਆਪ

ਹਰਿ ਕੇ ਭਗਤ ਜਾਣਹਿ ਪਰਤਾਪ

ਨਾਵੈ ਕੀ ਪੈਜ ਰਖਦਾ ਆਇਆ

ਨਾਨਕੁ ਬੋਲੈ ਤਿਸ ਕਾ ਬੋਲਾਇਆ ॥੪॥੩॥੨੧॥

ਮਲਾਰ ਮਹਲਾ

ਗੁਰ ਸਰਣਾਈ ਸਗਲ ਨਿਧਾਨ

ਸਾਚੀ ਦਰਗਹਿ ਪਾਈਐ ਮਾਨੁ

ਭ੍ਰਮੁ ਭਉ ਦੂਖੁ ਦਰਦੁ ਸਭੁ ਜਾਇ

ਸਾਧਸੰਗਿ ਸਦ ਹਰਿ ਗੁਣ ਗਾਇ ॥੧॥

ਮਨ ਮੇਰੇ ਗੁਰੁ ਪੂਰਾ ਸਾਲਾਹਿ

ਨਾਮੁ ਨਿਧਾਨੁ ਜਪਹੁ ਦਿਨੁ ਰਾਤੀ ਮਨ ਚਿੰਦੇ ਫਲ ਪਾਇ ॥੧॥ ਰਹਾਉ

ਸਤਿਗੁਰ ਜੇਵਡੁ ਅਵਰੁ ਕੋਇ

ਗੁਰੁ ਪਾਰਬ੍ਰਹਮੁ ਪਰਮੇਸਰੁ ਸੋਇ

ਜਨਮ ਮਰਣ ਦੂਖ ਤੇ ਰਾਖੈ

ਮਾਇਆ ਬਿਖੁ ਫਿਰਿ ਬਹੁੜਿ ਚਾਖੈ ॥੨॥

ਗੁਰ ਕੀ ਮਹਿਮਾ ਕਥਨੁ ਜਾਇ

ਗੁਰੁ ਪਰਮੇਸਰੁ ਸਾਚੈ ਨਾਇ

ਸਚੁ ਸੰਜਮੁ ਕਰਣੀ ਸਭੁ ਸਾਚੀ

ਸੋ ਮਨੁ ਨਿਰਮਲੁ ਜੋ ਗੁਰ ਸੰਗਿ ਰਾਚੀ ॥੩॥

ਗੁਰੁ ਪੂਰਾ ਪਾਈਐ ਵਡ ਭਾਗਿ

ਕਾਮੁ ਕ੍ਰੋਧੁ ਲੋਭੁ ਮਨ ਤੇ ਤਿਆਗਿ

ਕਰਿ ਕਿਰਪਾ ਗੁਰ ਚਰਣ ਨਿਵਾਸਿ

ਨਾਨਕ ਕੀ ਪ੍ਰਭ ਸਚੁ ਅਰਦਾਸਿ ॥੪॥੪॥੨੨॥