( 1272 )

ਰਾਗੁ ਮਲਾਰ ਮਹਲਾ ਪੜਤਾਲ ਘਰੁ

ਸਤਿਗੁਰ ਪ੍ਰਸਾਦਿ

ਗੁਰ ਮਨਾਰਿ ਪ੍ਰਿਅ ਦਇਆਰ ਸਿਉ ਰੰਗੁ ਕੀਆ

ਕੀਨੋ ਰੀ ਸਗਲ ਸੀਂ︀ਗਾਰ

ਤਜਿਓ ਰੀ ਸਗਲ ਬਿਕਾਰ

ਧਾਵਤੋ ਅਸਥਿਰੁ ਥੀਆ ॥੧॥ ਰਹਾਉ

ਐਸੇ ਰੇ ਮਨ ਪਾਇ ਕੈ ਆਪੁ ਗਵਾਇ ਕੈ ਕਰਿ ਸਾਧਨ ਸਿਉ ਸੰਗੁ

ਬਾਜੇ ਬਜਹਿ ਮ੍ਰਿਦੰਗ ਅਨਾਹਦ ਕੋਕਿਲ ਰੀ ਰਾਮ ਨਾਮੁ ਬੋਲੈ ਮਧੁਰ ਬੈਨ ਅਤਿ ਸੁਹੀਆ ॥੧॥

ਐਸੀ ਤੇਰੇ ਦਰਸਨ ਕੀ ਸੋਭ ਅਤਿ ਅਪਾਰ ਪ੍ਰਿਅ ਅਮੋਘ ਤੈਸੇ ਹੀ ਸੰਗਿ ਸੰਤ ਬਨੇ

ਭਵ ਉਤਾਰ ਨਾਮ ਭਨੇ

ਰਮ ਰਾਮ ਰਾਮ ਮਾਲ

ਮਨਿ ਫੇਰਤੇ ਹਰਿ ਸੰਗਿ ਸੰਗੀਆ

ਜਨ ਨਾਨਕ ਪ੍ਰਿਉ ਪ੍ਰੀਤਮੁ ਥੀਆ ॥੨॥੧॥੨੩॥

ਮਲਾਰ ਮਹਲਾ

ਮਨੁ ਘਨੈ ਭ੍ਰਮੈ ਬਨੈ

ਉਮਕਿ ਤਰਸਿ ਚਾਲੈ

ਪ੍ਰਭ ਮਿਲਬੇ ਕੀ ਚਾਹ ॥੧॥ ਰਹਾਉ

ਤ੍ਰੈ ਗੁਨ ਮਾਈ ਮੋਹਿ ਆਈ ਕਹੰਉ ਬੇਦਨ ਕਾਹਿ ॥੧॥

ਆਨ ਉਪਾਵ ਸਗਰ ਕੀਏ ਨਹਿ ਦੂਖ ਸਾਕਹਿ ਲਾਹਿ

ਭਜੁ ਸਰਨਿ ਸਾਧੂ ਨਾਨਕਾ ਮਿਲੁ ਗੁਨ ਗੋਬਿੰਦਹਿ ਗਾਹਿ ॥੨॥੨॥੨੪॥

ਮਲਾਰ ਮਹਲਾ

ਪ੍ਰਿਅ ਕੀ ਸੋਭ ਸੁਹਾਵਨੀ ਨੀਕੀ

ਹਾਹਾ ਹੂਹੂ ਗੰਧ੍ਰਬ ਅਪਸਰਾ ਅਨੰਦ ਮੰਗਲ ਰਸ ਗਾਵਨੀ ਨੀਕੀ ॥੧॥ ਰਹਾਉ

ਧੁਨਿਤ ਲਲਿਤ ਗੁਨਗੵ ਅਨਿਕ ਭਾਂਤਿ ਬਹੁ ਬਿਧਿ ਰੂਪ ਦਿਖਾਵਨੀ ਨੀਕੀ ॥੧॥

ਗਿਰਿ ਤਰ ਥਲ ਜਲ ਭਵਨ ਭਰਪੁਰਿ ਘਟਿ ਘਟਿ ਲਾਲਨ ਛਾਵਨੀ ਨੀਕੀ

ਸਾਧਸੰਗਿ ਰਾਮਈਆ ਰਸੁ ਪਾਇਓ ਨਾਨਕ ਜਾ ਕੈ ਭਾਵਨੀ ਨੀਕੀ ॥੨॥੩॥੨੫॥

ਮਲਾਰ ਮਹਲਾ

ਗੁਰ ਪ੍ਰੀਤਿ ਪਿਆਰੇ ਚਰਨ ਕਮਲ ਰਿਦ ਅੰਤਰਿ ਧਾਰੇ ॥੧॥ ਰਹਾਉ

ਦਰਸੁ ਸਫਲਿਓ ਦਰਸੁ ਪੇਖਿਓ ਗਏ ਕਿਲਬਿਖ ਗਏ

ਮਨ ਨਿਰਮਲ ਉਜੀਆਰੇ ॥੧॥

ਬਿਸਮ ਬਿਸਮੈ ਬਿਸਮ ਭਈ

ਅਘ ਕੋਟਿ ਹਰਤੇ ਨਾਮ ਲਈ

ਗੁਰ ਚਰਨ ਮਸਤਕੁ ਡਾਰਿ ਪਹੀ

ਪ੍ਰਭ ਏਕ ਤੂੰਹੀ ਏਕ ਤੁਹੀ

ਭਗਤ ਟੇਕ ਤੁਹਾਰੇ

ਜਨ ਨਾਨਕ ਸਰਨਿ ਦੁਆਰੇ ॥੨॥੪॥੨੬॥

ਮਲਾਰ ਮਹਲਾ

ਬਰਸੁ ਸਰਸੁ ਆਗਿਆ

ਹੋਹਿ ਆਨੰਦ ਸਗਲ ਭਾਗ ॥੧॥ ਰਹਾਉ

ਸੰਤ ਸੰਗੇ ਮਨੁ ਪਰਫੜੈ ਮਿਲਿ ਮੇਘ ਧਰ ਸੁਹਾਗ ॥੧॥

ਘਨਘੋਰ ਪ੍ਰੀਤਿ ਮੋਰ

ਚਿਤੁ ਚਾਤ੍ਰਿਕ ਬੂੰਦ ਓਰ

ਐਸੋ ਹਰਿ ਸੰਗੇ ਮਨ ਮੋਹ

ਤਿਆਗਿ ਮਾਇਆ ਧੋਹ

ਮਿਲਿ ਸੰਤ ਨਾਨਕ ਜਾਗਿਆ ॥੨॥੫॥੨੭॥

ਮਲਾਰ ਮਹਲਾ

ਗੁਨ ਗੋੁਪਾਲ ਗਾਉ ਨੀਤ

ਰਾਮ ਨਾਮ ਧਾਰਿ ਚੀਤ ॥੧॥ ਰਹਾਉ

ਛੋਡਿ ਮਾਨੁ ਤਜਿ ਗੁਮਾਨੁ ਮਿਲਿ ਸਾਧੂਆ ਕੈ ਸੰਗਿ

ਹਰਿ ਸਿਮਰਿ ਏਕ ਰੰਗਿ ਮਿਟਿ ਜਾਂਹਿ ਦੋਖ ਮੀਤ ॥੧॥

ਪਾਰਬ੍ਰਹਮ ਭਏ ਦਇਆਲ

ਬਿਨਸਿ ਗਏ ਬਿਖੈ ਜੰਜਾਲ

ਸਾਧ ਜਨਾਂ ਕੈ ਚਰਨ ਲਾਗਿ

ਨਾਨਕ ਗਾਵੈ ਗੋਬਿੰਦ ਨੀਤ ॥੨॥੬॥੨੮॥

ਮਲਾਰ ਮਹਲਾ

ਘਨੁ ਗਰਜਤ ਗੋਬਿੰਦ ਰੂਪ

ਗੁਨ ਗਾਵਤ ਸੁਖ ਚੈਨ ॥੧॥ ਰਹਾਉ

ਹਰਿ ਚਰਨ ਸਰਨ ਤਰਨ ਸਾਗਰ ਧੁਨਿ ਅਨਹਤਾ ਰਸ ਬੈਨ ॥੧॥

ਪਥਿਕ ਪਿਆਸ ਚਿਤ ਸਰੋਵਰ ਆਤਮ ਜਲੁ ਲੈਨ

ਹਰਿ ਦਰਸ ਪ੍ਰੇਮ ਜਨ ਨਾਨਕ ਕਰਿ ਕਿਰਪਾ ਪ੍ਰਭ ਦੈਨ ॥੨॥੭॥੨੯॥