( 1273 )

ਮਲਾਰ ਮਹਲਾ

ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ

ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥

ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥

ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥੮॥੩੦॥

ਮਲਾਰ ਮਹਲਾ ਅਸਟਪਦੀਆ ਘਰੁ

ਸਤਿਗੁਰ ਪ੍ਰਸਾਦਿ

ਚਕਵੀ ਨੈਨ ਨੀਂ︀ਦ ਨਹਿ ਚਾਹੈ ਬਿਨੁ ਪਿਰ ਨੀਂ︀ਦ ਪਾਈ

ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਂਈ ॥੧॥

ਪਿਰ ਭਾਵੈ ਪ੍ਰੇਮੁ ਸਖਾਈ

ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥੧॥ ਰਹਾਉ

ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ

ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥੨॥

ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ

ਘਨਹਰ ਘੋਰ ਦਸੌ ਦਿਸਿ ਬਰਸੈ ਬਿਨੁ ਜਲ ਪਿਆਸ ਜਾਈ ॥੩॥

ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ

ਖਿਨੁ ਤਿਲੁ ਰਹਿ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥੪॥

ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾਈਂ︀

ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥੫॥

ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾਈਂ︀

ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥੬॥

ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ

ਗੁਰ ਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥੭॥

ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂਈਂ︀

ਗੁਰ ਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥੮॥੧॥