( 1274 )

ਮਲਾਰ ਮਹਲਾ

ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ

ਅਨਿਕ ਜਤਨ ਕਰਿ ਰਹਣੁ ਪਾਵੈ ਆਚੁ ਕਾਚੁ ਢਰਿ ਪਾਂਹੀ ॥੧॥

ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ

ਬਿਨਸਤ ਬਾਰ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥੧॥ ਰਹਾਉ

ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ

ਜੇਤੀ ਹੈ ਤੇਤੀ ਤੁਝ ਹੀ ਤੇ ਤੁਮੑ ਸਰਿ ਅਵਰੁ ਕੋਈ ॥੨॥

ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ

ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥੩॥

ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ

ਨਾਨੑੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈਂ︀ ॥੪॥

ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ

ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥

ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ

ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥

ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ

ਤੁਮੑਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥

ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ

ਸਤਿਗੁਰ ਮਿਲੈ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥

ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ

ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥

ਮਲਾਰ ਮਹਲਾ

ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥

ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ

ਪ੍ਰਿਅ ਸਿਉ ਪ੍ਰੀਤਿ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥

ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥

ਰੂਖੀਂ︀ ਬਿਰਖੀਂ︀ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥

ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥

ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਸੁਹਾਈ ॥੬॥

ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਸਕਂਉ ਬਿਨ ਮਿਲੇ ਨੀਂ︀ਦ ਪਾਈ ॥੭॥

ਪਿਰੁ ਨਜੀਕਿ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥

ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥

ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਜਾਈ ॥੧੦॥੩॥