( 1275 )

ਮਲਾਰ ਮਹਲਾ ਅਸਟਪਦੀਆ ਘਰੁ

ਸਤਿਗੁਰ ਪ੍ਰਸਾਦਿ

ਅਖਲੀ ਊਂਡੀ ਜਲੁ ਭਰ ਨਾਲਿ

ਡੂਗਰੁ ਊਚਉ ਗੜੁ ਪਾਤਾਲਿ

ਸਾਗਰੁ ਸੀਤਲੁ ਗੁਰਸਬਦ ਵੀਚਾਰਿ

ਮਾਰਗੁ ਮੁਕਤਾ ਹਉਮੈ ਮਾਰਿ ॥੧॥

ਮੈ ਅੰਧੁਲੇ ਨਾਵੈ ਕੀ ਜੋਤਿ

ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ

ਸਤਿਗੁਰਸਬਦੀ ਪਾਧਰੁ ਜਾਣਿ

ਗੁਰ ਕੈ ਤਕੀਐ ਸਾਚੈ ਤਾਣਿ

ਨਾਮੁ ਸਮੑਾਲਸਿ ਰੂੜੑੀ ਬਾਣਿ

ਥੈਂ ਭਾਵੈ ਦਰੁ ਲਹਸਿ ਪਿਰਾਣਿ ॥੨॥

ਊਡਾਂ ਬੈਸਾ ਏਕ ਲਿਵ ਤਾਰ

ਗੁਰ ਕੈ ਸਬਦਿ ਨਾਮ ਆਧਾਰ

ਨਾ ਜਲੁ ਡੂੰਗਰੁ ਊਚੀ ਧਾਰ

ਨਿਜ ਘਰਿ ਵਾਸਾ ਤਹ ਮਗੁ ਚਾਲਣਹਾਰ ॥੩॥

ਜਿਤੁ ਘਰਿ ਵਸਹਿ ਤੂਹੈ ਬਿਧਿ ਜਾਣਹਿ ਬੀਜਉ ਮਹਲੁ ਜਾਪੈ

ਸਤਿਗੁਰ ਬਾਝਹੁ ਸਮਝ ਹੋਵੀ ਸਭੁ ਜਗੁ ਦਬਿਆ ਛਾਪੈ

ਕਰਣ ਪਲਾਵ ਕਰੈ ਬਿਲਲਾਤਉ ਬਿਨੁ ਗੁਰ ਨਾਮੁ ਜਾਪੈ

ਪਲ ਪੰਕਜ ਮਹਿ ਨਾਮੁ ਛਡਾਏ ਜੇ ਗੁਰਸਬਦੁ ਸਿਞਾਪੈ ॥੪॥

ਇਕਿ ਮੂਰਖ ਅੰਧੇ ਮੁਗਧ ਗਵਾਰ

ਇਕਿ ਸਤਿਗੁਰ ਕੈ ਭੈ ਨਾਮ ਅਧਾਰ

ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ

ਜਿਨਿ ਪੀਤੀ ਤਿਸੁ ਮੋਖ ਦੁਆਰ ॥੫॥

ਨਾਮੁ ਭੈ ਭਾਇ ਰਿਦੈ ਵਸਾਹੀ ਗੁਰ ਕਰਣੀ ਸਚੁ ਬਾਣੀ

ਇੰਦੁ ਵਰਸੈ ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ

ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ

ਸਤਿਗੁਰ ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥੬॥

ਜੋ ਕਿਛੁ ਕੀਨੋ ਸੁ ਪ੍ਰਭੂ ਰਜਾਇ

ਜੋ ਧੁਰਿ ਲਿਖਿਆ ਸੁ ਮੇਟਣਾ ਜਾਇ

ਹੁਕਮੇ ਬਾਧਾ ਕਾਰ ਕਮਾਇ

ਏਕ ਸਬਦਿ ਰਾਚੈ ਸਚਿ ਸਮਾਇ ॥੭॥

ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮ ਪਤਾਲੰ

ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ

ਜਾਂਮਣੁ ਮਰਣਾ ਦੀਸੈ ਸਿਰਿ ਊਭੌ ਖੁਧਿਆ ਨਿਦ੍ਰਾ ਕਾਲੰ

ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ ॥੮॥੧॥੪॥

ਮਲਾਰ ਮਹਲਾ

ਮਰਣ ਮੁਕਤਿ ਗਤਿ ਸਾਰ ਜਾਨੈ

ਕੰਠੇ ਬੈਠੀ ਗੁਰ ਸਬਦਿ ਪਛਾਨੈ ॥੧॥

ਤੂ ਕੈਸੇ ਆੜਿ ਫਾਥੀ ਜਾਲਿ

ਅਲਖੁ ਜਾਚਹਿ ਰਿਦੈ ਸਮੑਾਲਿ ॥੧॥ ਰਹਾਉ

ਏਕ ਜੀਅ ਕੈ ਜੀਆ ਖਾਹੀ

ਜਲਿ ਤਰਤੀ ਬੂਡੀ ਜਲ ਮਾਹੀ ॥੨॥

ਸਰਬ ਜੀਅ ਕੀਏ ਪ੍ਰਤਪਾਨੀ

ਜਬ ਪਕੜੀ ਤਬ ਹੀ ਪਛੁਤਾਨੀ ॥੩॥

ਜਬ ਗਲਿ ਫਾਸ ਪੜੀ ਅਤਿ ਭਾਰੀ

ਊਡਿ ਸਾਕੈ ਪੰਖ ਪਸਾਰੀ ॥੪॥

ਰਸਿ ਚੂਗਹਿ ਮਨਮੁਖਿ ਗਾਵਾਰਿ

ਫਾਥੀ ਛੂਟਹਿ ਗੁਣ ਗਿਆਨ ਬੀਚਾਰਿ ॥੫॥

ਸਤਿਗੁਰੁ ਸੇਵਿ ਤੂਟੈ ਜਮਕਾਲੁ

ਹਿਰਦੈ ਸਾਚਾ ਸਬਦੁ ਸਮੑਾਲੁ ॥੬॥

ਗੁਰਮਤਿ ਸਾਚੀ ਸਬਦੁ ਹੈ ਸਾਰੁ

ਹਰਿ ਕਾ ਨਾਮੁ ਰਖੈ ਉਰਿ ਧਾਰਿ ॥੭॥

ਸੇ ਦੁਖ ਆਗੈ ਜਿ ਭੋਗ ਬਿਲਾਸੇ

ਨਾਨਕ ਮੁਕਤਿ ਨਹੀ ਬਿਨੁ ਨਾਵੈ ਸਾਚੇ ॥੮॥੨॥੫॥