( 1276 )

ਮਲਾਰ ਮਹਲਾ ਅਸਟਪਦੀਆ ਘਰੁ

ਸਤਿਗੁਰ ਪ੍ਰਸਾਦਿ

ਕਰਮੁ ਹੋਵੈ ਤਾ ਸਤਿਗੁਰੁ ਪਾਈਐ ਵਿਣੁ ਕਰਮੈ ਪਾਇਆ ਜਾਇ

ਸਤਿਗੁਰੁ ਮਿਲਿਐ ਕੰਚਨੁ ਹੋਈਐ ਜਾਂ ਹਰਿ ਕੀ ਹੋਇ ਰਜਾਇ ॥੧॥

ਮਨ ਮੇਰੇ ਹਰਿ ਹਰਿ ਨਾਮਿ ਚਿਤੁ ਲਾਇ

ਸਤਿਗੁਰ ਤੇ ਹਰਿ ਪਾਈਐ ਸਾਚਾ ਹਰਿ ਸਿਉ ਰਹੈ ਸਮਾਇ ॥੧॥ ਰਹਾਉ

ਸਤਿਗੁਰ ਤੇ ਗਿਆਨੁ ਊਪਜੈ ਤਾਂ ਇਹ ਸੰਸਾ ਜਾਇ

ਸਤਿਗੁਰ ਤੇ ਹਰਿ ਬੁਝੀਐ ਗਰਭ ਜੋਨੀ ਨਹ ਪਾਇ ॥੨॥

ਗੁਰ ਪਰਸਾਦੀ ਜੀਵਤ ਮਰੈ ਮਰਿ ਜੀਵੈ ਸਬਦੁ ਕਮਾਇ

ਮੁਕਤਿ ਦੁਆਰਾ ਸੋਈ ਪਾਏ ਜਿ ਵਿਚਹੁ ਆਪੁ ਗਵਾਇ ॥੩॥

ਗੁਰ ਪਰਸਾਦੀ ਸਿਵ ਘਰਿ ਜੰਮੈ ਵਿਚਹੁ ਸਕਤਿ ਗਵਾਇ

ਅਚਰੁ ਚਰੈ ਬਿਬੇਕ ਬੁਧਿ ਪਾਏ ਪੁਰਖੈ ਪੁਰਖੁ ਮਿਲਾਇ ॥੪॥

ਧਾਤੁਰ ਬਾਜੀ ਸੰਸਾਰੁ ਅਚੇਤੁ ਹੈ ਚਲੈ ਮੂਲੁ ਗਵਾਇ

ਲਾਹਾ ਹਰਿ ਸਤਸੰਗਤਿ ਪਾਈਐ ਕਰਮੀ ਪਲੈ ਪਾਇ ॥੫॥

ਸਤਿਗੁਰ ਵਿਣੁ ਕਿਨੈ ਪਾਇਆ ਮਨਿ ਵੇਖਹੁ ਰਿਦੈ ਬੀਚਾਰਿ

ਵਡਭਾਗੀ ਗੁਰੁ ਪਾਇਆ ਭਵਜਲੁ ਉਤਰੇ ਪਾਰਿ ॥੬॥

ਹਰਿ ਨਾਮਾਂ ਹਰਿ ਟੇਕ ਹੈ ਹਰਿ ਹਰਿ ਨਾਮੁ ਅਧਾਰੁ

ਕ੍ਰਿਪਾ ਕਰਹੁ ਗੁਰੁ ਮੇਲਹੁ ਹਰਿ ਜੀਉ ਪਾਵਉ ਮੋਖ ਦੁਆਰੁ ॥੭॥

ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਮੇਟਣਾ ਜਾਇ

ਨਾਨਕ ਸੇ ਜਨ ਪੂਰਨ ਹੋਏ ਜਿਨ ਹਰਿ ਭਾਣਾ ਭਾਇ ॥੮॥੧॥