ਮਾਝ ਮਹਲਾ

ਮਨਮੁਖ ਪੜਹਿ ਪੰਡਿਤ ਕਹਾਵਹਿ

ਦੂਜੈ ਭਾਇ ਮਹਾ ਦੁਖੁ ਪਾਵਹਿ

ਬਿਖਿਆ ਮਾਤੇ ਕਿਛੁ ਸੂਝੈ ਨਾਹੀ ਫਿਰਿ ਫਿਰਿ ਜੂਨੀ ਆਵਣਿਆ ॥੧॥

ਹਉ ਵਾਰੀ ਜੀਉ ਵਾਰੀ ਹਉਮੈ ਮਾਰਿ ਮਿਲਾਵਣਿਆ

ਗੁਰ ਸੇਵਾ ਤੇ ਹਰਿ ਮਨਿ ਵਸਿਆ ਹਰਿ ਰਸੁ ਸਹਜਿ ਪੀਆਵਣਿਆ ॥੧॥ ਰਹਾਉ

ਵੇਦੁ ਪੜਹਿ ਹਰਿ ਰਸੁ ਨਹੀ ਆਇਆ

ਵਾਦੁ ਵਖਾਣਹਿ ਮੋਹੇ ਮਾਇਆ

ਅਗਿਆਨਮਤੀ ਸਦਾ ਅੰਧਿਆਰਾ ਗੁਰਮੁਖਿ ਬੂਝਿ ਹਰਿ ਗਾਵਣਿਆ ॥੨॥

ਅਕਥੋ ਕਥੀਐ ਸਬਦਿ ਸੁਹਾਵੈ

ਗੁਰਮਤੀ ਮਨਿ ਸਚੋ ਭਾਵੈ

ਸਚੋ ਸਚੁ ਰਵਹਿ ਦਿਨੁ ਰਾਤੀ ਇਹੁ ਮਨੁ ਸਚਿ ਰੰਗਾਵਣਿਆ ॥੩॥

ਜੋ ਸਚਿ ਰਤੇ ਤਿਨ ਸਚੋ ਭਾਵੈ

ਆਪੇ ਦੇਇ ਪਛੋਤਾਵੈ

ਗੁਰ ਕੈ ਸਬਦਿ ਸਦਾ ਸਚੁ ਜਾਤਾ ਮਿਲਿ ਸਚੇ ਸੁਖੁ ਪਾਵਣਿਆ ॥੪॥

ਕੂੜੁ ਕੁਸਤੁ ਤਿਨਾ ਮੈਲੁ ਲਾਗੈ

ਗੁਰ ਪਰਸਾਦੀ ਅਨਦਿਨੁ ਜਾਗੈ

ਨਿਰਮਲ ਨਾਮੁ ਵਸੈ ਘਟ ਭੀਤਰਿ ਜੋਤੀ ਜੋਤਿ ਮਿਲਾਵਣਿਆ ॥੫॥

ਤ੍ਰੈ ਗੁਣ ਪੜਹਿ ਹਰਿ ਤਤੁ ਜਾਣਹਿ

ਮੂਲਹੁ ਭੁਲੇ ਗੁਰਸਬਦੁ ਪਛਾਣਹਿ

ਮੋਹ ਬਿਆਪੇ ਕਿਛੁ ਸੂਝੈ ਨਾਹੀ ਗੁਰਸਬਦੀ ਹਰਿ ਪਾਵਣਿਆ ॥੬॥

ਵੇਦੁ ਪੁਕਾਰੈ ਤ੍ਰਿਬਿਧਿ ਮਾਇਆ

ਮਨਮੁਖ ਬੂਝਹਿ ਦੂਜੈ ਭਾਇਆ

ਤ੍ਰੈ ਗੁਣ ਪੜਹਿ ਹਰਿ ਏਕੁ ਜਾਣਹਿ ਬਿਨੁ ਬੂਝੇ ਦੁਖੁ ਪਾਵਣਿਆ ॥੭॥

ਜਾ ਤਿਸੁ ਭਾਵੈ ਤਾ ਆਪਿ ਮਿਲਾਏ

ਗੁਰਸਬਦੀ ਸਹਸਾ ਦੂਖੁ ਚੁਕਾਏ

ਨਾਨਕ ਨਾਵੈ ਕੀ ਸਚੀ ਵਡਿਆਈ ਨਾਮੋ ਮੰਨਿ ਸੁਖੁ ਪਾਵਣਿਆ ॥੮॥੩੦॥੩੧॥