( 1280 )

ਪਉੜੀ

ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ

ਬ੍ਰਹਮੇ ਦਿਤੇ ਬੇਦ ਪੂਜਾ ਲਾਇਆ

ਦਸ ਅਵਤਾਰੀ ਰਾਮੁ ਰਾਜਾ ਆਇਆ

ਦੈਤਾ ਮਾਰੇ ਧਾਇ ਹੁਕਮਿ ਸਬਾਇਆ

ਈਸ ਮਹੇਸੁਰੁ ਸੇਵ ਤਿਨੑੀ ਅੰਤੁ ਪਾਇਆ

ਸਚੀ ਕੀਮਤਿ ਪਾਇ ਤਖਤੁ ਰਚਾਇਆ

ਦੁਨੀਆ ਧੰਧੈ ਲਾਇ ਆਪੁ ਛਪਾਇਆ

ਧਰਮੁ ਕਰਾਏ ਕਰਮ ਧੁਰਹੁ ਫੁਰਮਾਇਆ ॥੩॥

ਸਲੋਕ ਮਃ

ਸਾਵਣੁ ਆਇਆ ਹੇ ਸਖੀ ਕੰਤੈ ਚਿਤਿ ਕਰੇਹੁ

ਨਾਨਕ ਝੂਰਿ ਮਰਹਿ ਦੋਹਾਗਣੀ ਜਿਨੑ ਅਵਰੀ ਲਾਗਾ ਨੇਹੁ ॥੧॥

ਮਃ

ਸਾਵਣੁ ਆਇਆ ਹੇ ਸਖੀ ਜਲਹਰੁ ਬਰਸਨਹਾਰੁ

ਨਾਨਕ ਸੁਖਿ ਸਵਨੁ ਸੋਹਾਗਣੀ ਜਿਨੑ ਸਹ ਨਾਲਿ ਪਿਆਰੁ ॥੨॥

ਪਉੜੀ

ਆਪੇ ਛਿੰਝ ਪਵਾਇ ਮਲਾਖਾੜਾ ਰਚਿਆ

ਲਥੇ ਭੜਥੂ ਪਾਇ ਗੁਰਮੁਖਿ ਮਚਿਆ

ਮਨਮੁਖ ਮਾਰੇ ਪਛਾੜਿ ਮੂਰਖ ਕਚਿਆ

ਆਪਿ ਭਿੜੈ ਮਾਰੇ ਆਪਿ ਆਪਿ ਕਾਰਜੁ ਰਚਿਆ

ਸਭਨਾ ਖਸਮੁ ਏਕੁ ਹੈ ਗੁਰਮੁਖਿ ਜਾਣੀਐ

ਹੁਕਮੀ ਲਿਖੈ ਸਿਰਿ ਲੇਖੁ ਵਿਣੁ ਕਲਮ ਮਸਵਾਣੀਐ

ਸਤਸੰਗਤਿ ਮੇਲਾਪੁ ਜਿਥੈ ਹਰਿ ਗੁਣ ਸਦਾ ਵਖਾਣੀਐ

ਨਾਨਕ ਸਚਾ ਸਬਦੁ ਸਲਾਹਿ ਸਚੁ ਪਛਾਣੀਐ ॥੪॥

ਸਲੋਕ ਮਃ

ਊਂਨਵਿ ਊਂਨਵਿ ਆਇਆ ਅਵਰਿ ਕਰੇਂਦਾ ਵੰਨ

ਕਿਆ ਜਾਣਾ ਤਿਸੁ ਸਾਹ ਸਿਉ ਕੇਵ ਰਹਸੀ ਰੰਗੁ

ਰੰਗੁ ਰਹਿਆ ਤਿਨੑ ਕਾਮਣੀ ਜਿਨੑ ਮਨਿ ਭਉ ਭਾਉ ਹੋਇ

ਨਾਨਕ ਭੈ ਭਾਇ ਬਾਹਰੀ ਤਿਨ ਤਨਿ ਸੁਖੁ ਹੋਇ ॥੧॥

ਮਃ

ਊਂਨਵਿ ਊਂਨਵਿ ਆਇਆ ਵਰਸੈ ਨੀਰੁ ਨਿਪੰਗੁ

ਨਾਨਕ ਦੁਖੁ ਲਾਗਾ ਤਿਨੑ ਕਾਮਣੀ ਜਿਨੑ ਕੰਤੈ ਸਿਉ ਮਨਿ ਭੰਗੁ ॥੨॥

ਪਉੜੀ

ਦੋਵੈ ਤਰਫਾ ਉਪਾਇ ਇਕੁ ਵਰਤਿਆ

ਬੇਦ ਬਾਣੀ ਵਰਤਾਇ ਅੰਦਰਿ ਵਾਦੁ ਘਤਿਆ

ਪਰਵਿਰਤਿ ਨਿਰਵਿਰਤਿ ਹਾਠਾ ਦੋਵੈ ਵਿਚਿ ਧਰਮੁ ਫਿਰੈ ਰੈਬਾਰਿਆ

ਮਨਮੁਖ ਕਚੇ ਕੂੜਿਆਰ ਤਿਨੑੀ ਨਿਹਚਉ ਦਰਗਹ ਹਾਰਿਆ

ਗੁਰਮਤੀ ਸਬਦਿ ਸੂਰ ਹੈ ਕਾਮੁ ਕ੍ਰੋਧੁ ਜਿਨੑੀ ਮਾਰਿਆ

ਸਚੈ ਅੰਦਰਿ ਮਹਲਿ ਸਬਦਿ ਸਵਾਰਿਆ

ਸੇ ਭਗਤ ਤੁਧੁ ਭਾਵਦੇ ਸਚੈ ਨਾਇ ਪਿਆਰਿਆ

ਸਤਿਗੁਰੁ ਸੇਵਨਿ ਆਪਣਾ ਤਿਨੑਾ ਵਿਟਹੁ ਹਉ ਵਾਰਿਆ ॥੫॥

ਸਲੋਕ ਮਃ

ਊਂਨਵਿ ਊਂਨਵਿ ਆਇਆ ਵਰਸੈ ਲਾਇ ਝੜੀ

ਨਾਨਕ ਭਾਣੈ ਚਲੈ ਕੰਤ ਕੈ ਸੁ ਮਾਣੇ ਸਦਾ ਰਲੀ ॥੧॥

ਮਃ

ਕਿਆ ਉਠਿ ਉਠਿ ਦੇਖਹੁ ਬਪੁੜੇਂ ਇਸੁ ਮੇਘੈ ਹਥਿ ਕਿਛੁ ਨਾਹਿ

ਜਿਨਿ ਏਹੁ ਮੇਘੁ ਪਠਾਇਆ ਤਿਸੁ ਰਾਖਹੁ ਮਨ ਮਾਂਹਿ

ਤਿਸ ਨੋ ਮੰਨਿ ਵਸਾਇਸੀ ਜਾ ਕਉ ਨਦਰਿ ਕਰੇਇ

ਨਾਨਕ ਨਦਰੀ ਬਾਹਰੀ ਸਭ ਕਰਣ ਪਲਾਹ ਕਰੇਇ ॥੨॥