( 1282 )

ਪਉੜੀ

ਅਤੁਲੁ ਕਿਉ ਤੋਲੀਐ ਵਿਣੁ ਤੋਲੇ ਪਾਇਆ ਜਾਇ

ਗੁਰ ਕੈ ਸਬਦਿ ਵੀਚਾਰੀਐ ਗੁਣ ਮਹਿ ਰਹੈ ਸਮਾਇ

ਅਪਣਾ ਆਪੁ ਆਪਿ ਤੋਲਸੀ ਆਪੇ ਮਿਲੈ ਮਿਲਾਇ

ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਜਾਇ

ਹਉ ਬਲਿਹਾਰੀ ਗੁਰ ਆਪਣੇ ਜਿਨਿ ਸਚੀ ਬੂਝ ਦਿਤੀ ਬੁਝਾਇ

ਜਗਤੁ ਮੁਸੈ ਅੰਮ੍ਰਿਤੁ ਲੁਟੀਐ ਮਨਮੁਖ ਬੂਝ ਪਾਇ

ਵਿਣੁ ਨਾਵੈ ਨਾਲਿ ਚਲਸੀ ਜਾਸੀ ਜਨਮੁ ਗਵਾਇ

ਗੁਰਮਤੀ ਜਾਗੇ ਤਿਨੑੀ ਘਰੁ ਰਖਿਆ ਦੂਤਾ ਕਾ ਕਿਛੁ ਵਸਾਇ ॥੮॥

ਸਲੋਕ ਮਃ

ਬਾਬੀਹਾ ਨਾ ਬਿਲਲਾਇ ਨਾ ਤਰਸਾਇ ਏਹੁ ਮਨੁ ਖਸਮ ਕਾ ਹੁਕਮੁ ਮੰਨਿ

ਨਾਨਕ ਹੁਕਮਿ ਮੰਨਿਐ ਤਿਖ ਉਤਰੈ ਚੜੈ ਚਵਗਲਿ ਵੰਨੁ ॥੧॥

ਮਃ

ਬਾਬੀਹਾ ਜਲ ਮਹਿ ਤੇਰਾ ਵਾਸੁ ਹੈ ਜਲ ਹੀ ਮਾਹਿ ਫਿਰਾਹਿ

ਜਲ ਕੀ ਸਾਰ ਜਾਣਹੀ ਤਾਂ ਤੂੰ ਕੂਕਣ ਪਾਹਿ

ਜਲ ਥਲ ਚਹੁ ਦਿਸਿ ਵਰਸਦਾ ਖਾਲੀ ਕੋ ਥਾਉ ਨਾਹਿ

ਏਤੈ ਜਲਿ ਵਰਸਦੈ ਤਿਖ ਮਰਹਿ ਭਾਗ ਤਿਨਾ ਕੇ ਨਾਹਿ

ਨਾਨਕ ਗੁਰਮੁਖਿ ਤਿਨ ਸੋਝੀ ਪਈ ਜਿਨ ਵਸਿਆ ਮਨ ਮਾਹਿ ॥੨॥

ਪਉੜੀ

ਨਾਥ ਜਤੀ ਸਿਧ ਪੀਰ ਕਿਨੈ ਅੰਤੁ ਪਾਇਆ

ਗੁਰਮੁਖਿ ਨਾਮੁ ਧਿਆਇ ਤੁਝੈ ਸਮਾਇਆ

ਜੁਗ ਛਤੀਹ ਗੁਬਾਰੁ ਤਿਸ ਹੀ ਭਾਇਆ

ਜਲਾ ਬਿੰਬੁ ਅਸਰਾਲੁ ਤਿਨੈ ਵਰਤਾਇਆ

ਨੀਲੁ ਅਨੀਲੁ ਅਗੰਮੁ ਸਰਜੀਤੁ ਸਬਾਇਆ

ਅਗਨਿ ਉਪਾਈ ਵਾਦੁ ਭੁਖ ਤਿਹਾਇਆ

ਦੁਨੀਆ ਕੈ ਸਿਰਿ ਕਾਲੁ ਦੂਜਾ ਭਾਇਆ

ਰਖੈ ਰਖਣਹਾਰੁ ਜਿਨਿ ਸਬਦੁ ਬੁਝਾਇਆ ॥੯॥

ਸਲੋਕ ਮਃ

ਇਹੁ ਜਲੁ ਸਭ ਤੈ ਵਰਸਦਾ ਵਰਸੈ ਭਾਇ ਸੁਭਾਇ

ਸੇ ਬਿਰਖਾ ਹਰੀਆਵਲੇ ਜੋ ਗੁਰਮੁਖਿ ਰਹੇ ਸਮਾਇ

ਨਾਨਕ ਨਦਰੀ ਸੁਖੁ ਹੋਇ ਏਨਾ ਜੰਤਾ ਕਾ ਦੁਖੁ ਜਾਇ ॥੧॥

ਮਃ

ਭਿੰਨੀ ਰੈਣਿ ਚਮਕਿਆ ਵੁਠਾ ਛਹਬਰ ਲਾਇ

ਜਿਤੁ ਵੁਠੈ ਅਨੁ ਧਨੁ ਬਹੁਤੁ ਊਪਜੈ ਜਾਂ ਸਹੁ ਕਰੇ ਰਜਾਇ

ਜਿਤੁ ਖਾਧੈ ਮਨੁ ਤ੍ਰਿਪਤੀਐ ਜੀਆਂ ਜੁਗਤਿ ਸਮਾਇ

ਇਹੁ ਧਨੁ ਕਰਤੇ ਕਾ ਖੇਲੁ ਹੈ ਕਦੇ ਆਵੈ ਕਦੇ ਜਾਇ

ਗਿਆਨੀਆ ਕਾ ਧਨੁ ਨਾਮੁ ਹੈ ਸਦ ਹੀ ਰਹੈ ਸਮਾਇ

ਨਾਨਕ ਜਿਨ ਕਉ ਨਦਰਿ ਕਰੇ ਤਾਂ ਇਹੁ ਧਨੁ ਪਲੈ ਪਾਇ ॥੨॥