( 1285 )

ਪਉੜੀ

ਇਕਿ ਵਣ ਖੰਡਿ ਬੈਸਹਿ ਜਾਇ ਸਦੁ ਦੇਵਹੀ

ਇਕਿ ਪਾਲਾ ਕਕਰੁ ਭੰਨਿ ਸੀਤਲੁ ਜਲੁ ਹੇਂਵਹੀ

ਇਕਿ ਭਸਮ ਚੜੑਾਵਹਿ ਅੰਗਿ ਮੈਲੁ ਧੋਵਹੀ

ਇਕਿ ਜਟਾ ਬਿਕਟ ਬਿਕਰਾਲ ਕੁਲੁ ਘਰੁ ਖੋਵਹੀ

ਇਕਿ ਨਗਨ ਫਿਰਹਿ ਦਿਨੁ ਰਾਤਿ ਨੀਂ︀ਦ ਸੋਵਹੀ

ਇਕਿ ਅਗਨਿ ਜਲਾਵਹਿ ਅੰਗੁ ਆਪੁ ਵਿਗੋਵਹੀ

ਵਿਣੁ ਨਾਵੈ ਤਨੁ ਛਾਰੁ ਕਿਆ ਕਹਿ ਰੋਵਹੀ

ਸੋਹਨਿ ਖਸਮ ਦੁਆਰਿ ਜਿ ਸਤਿਗੁਰੁ ਸੇਵਹੀ ॥੧੫॥

ਸਲੋਕ ਮਃ

ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ

ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ ਧਾਰਿ

ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ

ਨਾਨਕ ਨਾਮੇ ਸਭ ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥੧॥

ਮਃ

ਬਾਬੀਹਾ ਇਵ ਤੇਰੀ ਤਿਖਾ ਉਤਰੈ ਜੇ ਸਉ ਕਰਹਿ ਪੁਕਾਰ

ਨਦਰੀ ਸਤਿਗੁਰੁ ਪਾਈਐ ਨਦਰੀ ਉਪਜੈ ਪਿਆਰੁ

ਨਾਨਕ ਸਾਹਿਬੁ ਮਨਿ ਵਸੈ ਵਿਚਹੁ ਜਾਹਿ ਵਿਕਾਰ ॥੨॥

ਪਉੜੀ

ਇਕਿ ਜੈਨੀ ਉਝੜ ਪਾਇ ਧੁਰਹੁ ਖੁਆਇਆ

ਤਿਨ ਮੁਖਿ ਨਾਹੀ ਨਾਮੁ ਤੀਰਥਿ ਨੑਾਇਆ

ਹਥੀ ਸਿਰ ਖੋਹਾਇ ਭਦੁ ਕਰਾਇਆ

ਕੁਚਿਲ ਰਹਹਿ ਦਿਨ ਰਾਤਿ ਸਬਦੁ ਭਾਇਆ

ਤਿਨ ਜਾਤਿ ਪਤਿ ਕਰਮੁ ਜਨਮੁ ਗਵਾਇਆ

ਮਨਿ ਜੂਠੈ ਵੇਜਾਤਿ ਜੂਠਾ ਖਾਇਆ

ਬਿਨੁ ਸਬਦੈ ਆਚਾਰੁ ਕਿਨ ਹੀ ਪਾਇਆ

ਗੁਰਮੁਖਿ ਓਅੰਕਾਰਿ ਸਚਿ ਸਮਾਇਆ ॥੧੬॥

ਸਲੋਕ ਮਃ

ਸਾਵਣਿ ਸਰਸੀ ਕਾਮਣੀ ਗੁਰਸਬਦੀ ਵੀਚਾਰਿ

ਨਾਨਕ ਸਦਾ ਸੁਹਾਗਣੀ ਗੁਰ ਕੈ ਹੇਤਿ ਅਪਾਰਿ ॥੧॥

ਮਃ

ਸਾਵਣਿ ਦਝੈ ਗੁਣ ਬਾਹਰੀ ਜਿਸੁ ਦੂਜੈ ਭਾਇ ਪਿਆਰੁ

ਨਾਨਕ ਪਿਰ ਕੀ ਸਾਰ ਜਾਣਈ ਸਭੁ ਸੀਗਾਰੁ ਖੁਆਰੁ ॥੨॥

ਪਉੜੀ

ਸਚਾ ਅਲਖ ਅਭੇਉ ਹਠਿ ਪਤੀਜਈ

ਇਕਿ ਗਾਵਹਿ ਰਾਗ ਪਰੀਆ ਰਾਗਿ ਭੀਜਈ

ਇਕਿ ਨਚਿ ਨਚਿ ਪੂਰਹਿ ਤਾਲ ਭਗਤਿ ਕੀਜਈ

ਇਕਿ ਅੰਨੁ ਖਾਹਿ ਮੂਰਖ ਤਿਨਾ ਕਿਆ ਕੀਜਈ

ਤ੍ਰਿਸਨਾ ਹੋਈ ਬਹੁਤੁ ਕਿਵੈ ਧੀਜਈ

ਕਰਮ ਵਧਹਿ ਕੈ ਲੋਅ ਖਪਿ ਮਰੀਜਈ

ਲਾਹਾ ਨਾਮੁ ਸੰਸਾਰਿ ਅੰਮ੍ਰਿਤੁ ਪੀਜਈ

ਹਰਿ ਭਗਤੀ ਅਸਨੇਹਿ ਗੁਰਮੁਖਿ ਘੀਜਈ ॥੧੭॥

ਸਲੋਕ ਮਃ

ਗੁਰਮੁਖਿ ਮਲਾਰ ਰਾਗੁ ਜੋ ਕਰਹਿ ਤਿਨ ਮਨੁ ਤਨੁ ਸੀਤਲੁ ਹੋਇ

ਗੁਰਸਬਦੀ ਏਕੁ ਪਛਾਣਿਆ ਏਕੋ ਸਚਾ ਸੋਇ

ਮਨੁ ਤਨੁ ਸਚਾ ਸਚੁ ਮਨਿ ਸਚੇ ਸਚੀ ਸੋਇ

ਅੰਦਰਿ ਸਚੀ ਭਗਤਿ ਹੈ ਸਹਜੇ ਹੀ ਪਤਿ ਹੋਇ

ਕਲਿਜੁਗ ਮਹਿ ਘੋਰ ਅੰਧਾਰੁ ਹੈ ਮਨਮੁਖ ਰਾਹੁ ਕੋਇ

ਸੇ ਵਡਭਾਗੀ ਨਾਨਕਾ ਜਿਨ ਗੁਰਮੁਖਿ ਪਰਗਟੁ ਹੋਇ ॥੧॥