ਮਾਝ ਮਹਲਾ

ਨਿਰਗੁਣੁ ਸਰਗੁਣੁ ਆਪੇ ਸੋਈ

ਤਤੁ ਪਛਾਣੈ ਸੋ ਪੰਡਿਤੁ ਹੋਈ

ਆਪਿ ਤਰੈ ਸਗਲੇ ਕੁਲ ਤਾਰੈ ਹਰਿ ਨਾਮੁ ਮੰਨਿ ਵਸਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਹਰਿ ਰਸੁ ਚਖਿ ਸਾਦੁ ਪਾਵਣਿਆ

ਹਰਿ ਰਸੁ ਚਾਖਹਿ ਸੇ ਜਨ ਨਿਰਮਲ ਨਿਰਮਲ ਨਾਮੁ ਧਿਆਵਣਿਆ ॥੧॥ ਰਹਾਉ

ਸੋ ਨਿਹਕਰਮੀ ਜੋ ਸਬਦੁ ਬੀਚਾਰੇ

ਅੰਤਰਿ ਤਤੁ ਗਿਆਨਿ ਹਉਮੈ ਮਾਰੇ

ਨਾਮੁ ਪਦਾਰਥੁ ਨਉ ਨਿਧਿ ਪਾਏ ਤ੍ਰੈ ਗੁਣ ਮੇਟਿ ਸਮਾਵਣਿਆ ॥੨॥

ਹਉਮੈ ਕਰੈ ਨਿਹਕਰਮੀ ਹੋਵੈ

ਗੁਰ ਪਰਸਾਦੀ ਹਉਮੈ ਖੋਵੈ

ਅੰਤਰਿ ਬਿਬੇਕੁ ਸਦਾ ਆਪੁ ਵੀਚਾਰੇ ਗੁਰਸਬਦੀ ਗੁਣ ਗਾਵਣਿਆ ॥੩॥

ਹਰਿ ਸਰੁ ਸਾਗਰੁ ਨਿਰਮਲੁ ਸੋਈ

ਸੰਤ ਚੁਗਹਿ ਨਿਤ ਗੁਰਮੁਖਿ ਹੋਈ

ਇਸਨਾਨੁ ਕਰਹਿ ਸਦਾ ਦਿਨੁ ਰਾਤੀ ਹਉਮੈ ਮੈਲੁ ਚੁਕਾਵਣਿਆ ॥੪॥

ਨਿਰਮਲ ਹੰਸਾ ਪ੍ਰੇਮ ਪਿਆਰਿ

ਹਰਿ ਸਰਿ ਵਸੈ ਹਉਮੈ ਮਾਰਿ

ਅਹਿਨਿਸਿ ਪ੍ਰੀਤਿ ਸਬਦਿ ਸਾਚੈ ਹਰਿ ਸਰਿ ਵਾਸਾ ਪਾਵਣਿਆ ॥੫॥

ਮਨਮੁਖੁ ਸਦਾ ਬਗੁ ਮੈਲਾ ਹਉਮੈ ਮਲੁ ਲਾਈ

ਇਸਨਾਨੁ ਕਰੈ ਪਰੁ ਮੈਲੁ ਜਾਈ

ਜੀਵਤੁ ਮਰੈ ਗੁਰਸਬਦੁ ਬੀਚਾਰੈ ਹਉਮੈ ਮੈਲੁ ਚੁਕਾਵਣਿਆ ॥੬॥

ਰਤਨੁ ਪਦਾਰਥੁ ਘਰ ਤੇ ਪਾਇਆ

ਪੂਰੈ ਸਤਿਗੁਰਿ ਸਬਦੁ ਸੁਣਾਇਆ

ਗੁਰ ਪਰਸਾਦਿ ਮਿਟਿਆ ਅੰਧਿਆਰਾ ਘਟਿ ਚਾਨਣੁ ਆਪੁ ਪਛਾਨਣਿਆ ॥੭॥

ਆਪਿ ਉਪਾਏ ਤੈ ਆਪੇ ਵੇਖੈ

ਸਤਿਗੁਰੁ ਸੇਵੈ ਸੋ ਜਨੁ ਲੇਖੈ

ਨਾਨਕ ਨਾਮੁ ਵਸੈ ਘਟ ਅੰਤਰਿ ਗੁਰ ਕਿਰਪਾ ਤੇ ਪਾਵਣਿਆ ॥੮॥੩੧॥੩੨॥

ਮਾਝ ਮਹਲਾ

ਮਾਇਆ ਮੋਹੁ ਜਗਤੁ ਸਬਾਇਆ

ਤ੍ਰੈ ਗੁਣ ਦੀਸਹਿ ਮੋਹੇ ਮਾਇਆ

ਗੁਰ ਪਰਸਾਦੀ ਕੋ ਵਿਰਲਾ ਬੂਝੈ ਚਉਥੈ ਪਦਿ ਲਿਵ ਲਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਮਾਇਆ ਮੋਹੁ ਸਬਦਿ ਜਲਾਵਣਿਆ

ਮਾਇਆ ਮੋਹੁ ਜਲਾਏ ਸੋ ਹਰਿ ਸਿਉ ਚਿਤੁ ਲਾਏ ਹਰਿ ਦਰਿ ਮਹਲੀ ਸੋਭਾ ਪਾਵਣਿਆ ॥੧॥ ਰਹਾਉ

ਦੇਵੀ ਦੇਵਾ ਮੂਲੁ ਹੈ ਮਾਇਆ

ਸਿੰਮ੍ਰਿਤਿ ਸਾਸਤ ਜਿੰਨਿ ਉਪਾਇਆ

ਕਾਮੁ ਕ੍ਰੋਧੁ ਪਸਰਿਆ ਸੰਸਾਰੇ ਆਇ ਜਾਇ ਦੁਖੁ ਪਾਵਣਿਆ ॥੨॥

ਤਿਸੁ ਵਿਚਿ ਗਿਆਨ ਰਤਨੁ ਇਕੁ ਪਾਇਆ

ਗੁਰ ਪਰਸਾਦੀ ਮੰਨਿ ਵਸਾਇਆ

ਜਤੁ ਸਤੁ ਸੰਜਮੁ ਸਚੁ ਕਮਾਵੈ ਗੁਰਿ ਪੂਰੈ ਨਾਮੁ ਧਿਆਵਣਿਆ ॥੩॥

ਪੇਈਅੜੈ ਧਨ ਭਰਮਿ ਭੁਲਾਣੀ

ਦੂਜੈ ਲਾਗੀ ਫਿਰਿ ਪਛੋਤਾਣੀ

ਹਲਤੁ ਪਲਤੁ ਦੋਵੈ ਗਵਾਏ ਸੁਪਨੈ ਸੁਖੁ .ਨ ਪਾਵਣਿਆ ॥੪॥

ਪੇਈਅੜੈ ਧਨ ਕੰਤੁ ਸਮਾਲੇ

ਗੁਰ ਪਰਸਾਦੀ ਵੇਖੈ ਨਾਲੇ

ਪਿਰ ਕੈ ਸਹਜਿ ਰਹੈ ਰੰਗਿ ਰਾਤੀ ਸਬਦਿ ਸਿੰਗਾਰੁ ਬਣਾਵਣਿਆ ॥੫॥

ਸਫਲੁ ਜਨਮੁ ਜਿਨਾ ਸਤਿਗੁਰੁ ਪਾਇਆ

ਦੂਜਾ ਭਾਉ ਗੁਰ ਸਬਦਿ ਜਲਾਇਆ

ਏਕੋ ਰਵਿ ਰਹਿਆ ਘਟ ਅੰਤਰਿ ਮਿਲਿ ਸਤਸੰਗਤਿ ਹਰਿ ਗੁਣ ਗਾਵਣਿਆ ॥੬॥

ਸਤਿਗੁਰੁ ਸੇਵੇ ਸੋ ਕਾਹੇ ਆਇਆ

ਧ੍ਰਿਗੁ ਜੀਵਣੁ ਬਿਰਥਾ ਜਨਮੁ ਗਵਾਇਆ

ਮਨਮੁਖਿ ਨਾਮੁ ਚਿਤਿ ਆਵੈ ਬਿਨੁ ਨਾਵੈ ਬਹੁ ਦੁਖੁ ਪਾਵਣਿਆ ॥੭॥

ਜਿਨਿ ਸਿਸਟਿ ਸਾਜੀ ਸੋਈ ਜਾਣੈ

ਆਪੇ ਮੇਲੈ ਸਬਦਿ ਪਛਾਣੈ

ਨਾਨਕ ਨਾਮੁ ਮਿਲਿਆ ਤਿਨ ਜਨ ਕਉ ਜਿਨ ਧੁਰਿ ਮਸਤਕਿ ਲੇਖੁ ਲਿਖਾਵਣਿਆ ॥੮॥੧॥੩੨॥੩੩॥