( 1296 )

ਕਾਨੜਾ ਮਹਲਾ

ਮੇਰੇ ਮਨ ਹਰਿ ਹਰਿ ਰਾਮ ਨਾਮੁ ਜਪਿ ਚੀਤਿ

ਹਰਿ ਹਰਿ ਵਸਤੁ ਮਾਇਆ ਗੜੑਿ ਵੇੜੑੀ ਗੁਰ ਕੈ ਸਬਦਿ ਲੀਓ ਗੜੁ ਜੀਤਿ ॥੧॥ ਰਹਾਉ

ਮਿਥਿਆ ਭਰਮਿ ਭਰਮਿ ਬਹੁ ਭ੍ਰਮਿਆ ਲੁਬਧੋ ਪੁਤ੍ਰ ਕਲਤ੍ਰ ਮੋਹ ਪ੍ਰੀਤਿ

ਜੈਸੇ ਤਰਵਰ ਕੀ ਤੁਛ ਛਾਇਆ ਖਿਨ ਮਹਿ ਬਿਨਸਿ ਜਾਇ ਦੇਹ ਭੀਤਿ ॥੧॥

ਹਮਰੇ ਪ੍ਰਾਨ ਪ੍ਰੀਤਮ ਜਨ ਊਤਮ ਜਿਨ ਮਿਲਿਆ ਮਨਿ ਹੋਇ ਪ੍ਰਤੀਤਿ

ਪਰਚੈ ਰਾਮੁ ਰਵਿਆ ਘਟ ਅੰਤਰਿ ਅਸਥਿਰੁ ਰਾਮੁ ਰਵਿਆ ਰੰਗਿ ਪ੍ਰੀਤਿ ॥੨॥

ਹਰਿ ਕੇ ਸੰਤ ਸੰਤ ਜਨ ਨੀਕੇ ਜਿਨ ਮਿਲਿਆਂ ਮਨੁ ਰੰਗਿ ਰੰਗੀਤਿ

ਹਰਿ ਰੰਗੁ ਲਹੈ ਉਤਰੈ ਕਬਹੂ ਹਰਿ ਹਰਿ ਜਾਇ ਮਿਲੈ ਹਰਿ ਪ੍ਰੀਤਿ ॥੩॥

ਹਮ ਬਹੁ ਪਾਪ ਕੀਏ ਅਪਰਾਧੀ ਗੁਰਿ ਕਾਟੇ ਕਟਿਤ ਕਟੀਤਿ

ਹਰਿ ਹਰਿ ਨਾਮੁ ਦੀਓ ਮੁਖਿ ਅਉਖਧੁ ਜਨ ਨਾਨਕ ਪਤਿਤ ਪੁਨੀਤਿ ॥੪॥੫॥

ਕਾਨੜਾ ਮਹਲਾ

ਜਪਿ ਮਨ ਰਾਮ ਨਾਮ ਜਗੰਨਾਥ

ਘੂਮਨ ਘੇਰ ਪਰੇ ਬਿਖੁ ਬਿਖਿਆ ਸਤਿਗੁਰ ਕਾਢਿ ਲੀਏ ਦੇ ਹਾਥ ॥੧॥ ਰਹਾਉ

ਸੁਆਮੀ ਅਭੈ ਨਿਰੰਜਨ ਨਰਹਰਿ ਤੁਮੑ ਰਾਖਿ ਲੇਹੁ ਹਮ ਪਾਪੀ ਪਾਥ

ਕਾਮ ਕ੍ਰੋਧ ਬਿਖਿਆ ਲੋਭਿ ਲੁਭਤੇ ਕਾਸਟ ਲੋਹ ਤਰੇ ਸੰਗਿ ਸਾਥ ॥੧॥

ਤੁਮੑ ਵਡ ਪੁਰਖ ਬਡ ਅਗਮ ਅਗੋਚਰ ਹਮ ਢੂਢਿ ਰਹੇ ਪਾਈ ਨਹੀ ਹਾਥ

ਤੂ ਪਰੈ ਪਰੈ ਅਪਰੰਪਰੁ ਸੁਆਮੀ ਤੂ ਆਪਨ ਜਾਨਹਿ ਆਪਿ ਜਗੰਨਾਥ ॥੨॥

ਅਦ੍ਰਿਸਟੁ ਅਗੋਚਰ ਨਾਮੁ ਧਿਆਏ ਸਤਸੰਗਤਿ ਮਿਲਿ ਸਾਧੂ ਪਾਥ

ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਹਰਿ ਹਰਿ ਜਪਿਓ ਅਕਥ ਕਥ ਕਾਥ ॥੩॥

ਹਮਰੇ ਪ੍ਰਭ ਜਗਦੀਸ ਗੁਸਾਈ ਹਮ ਰਾਖਿ ਲੇਹੁ ਜਗੰਨਾਥ

ਜਨ ਨਾਨਕੁ ਦਾਸੁ ਦਾਸ ਦਾਸਨ ਕੋ ਪ੍ਰਭ ਕਰਹੁ ਕ੍ਰਿਪਾ ਰਾਖਹੁ ਜਨ ਸਾਥ ॥੪॥੬॥

ਕਾਨੜਾ ਮਹਲਾ ਪੜਤਾਲ ਘਰੁ

ਸਤਿਗੁਰ ਪ੍ਰਸਾਦਿ

ਮਨ ਜਾਪਹੁ ਰਾਮ ਗੁਪਾਲ

ਹਰਿ ਰਤਨ ਜਵੇਹਰ ਲਾਲ

ਹਰਿ ਗੁਰਮੁਖਿ ਘੜਿ ਟਕਸਾਲ

ਹਰਿ ਹੋ ਹੋ ਕਿਰਪਾਲ ॥੧॥ ਰਹਾਉ

ਤੁਮਰੇ ਗੁਨ ਅਗਮ ਅਗੋਚਰ ਏਕ ਜੀਹ ਕਿਆ ਕਥੈ ਬਿਚਾਰੀ ਰਾਮ ਰਾਮ ਰਾਮ ਰਾਮ ਲਾਲ

ਤੁਮਰੀ ਜੀ ਅਕਥ ਕਥਾ ਤੂ ਤੂ ਤੂ ਹੀ ਜਾਨਹਿ ਹਉ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੧॥

ਹਮਰੇ ਹਰਿ ਪ੍ਰਾਨ ਸਖਾ ਸੁਆਮੀ ਹਰਿ ਮੀਤਾ ਮੇਰੇ ਮਨਿ ਤਨਿ ਜੀਹ ਹਰਿ ਹਰੇ ਹਰੇ ਰਾਮ ਨਾਮ ਧਨੁ ਮਾਲ

ਜਾ ਕੋ ਭਾਗੁ ਤਿਨਿ ਲੀਓ ਰੀ ਸੁਹਾਗੁ ਹਰਿ ਹਰਿ ਹਰੇ ਹਰੇ ਗੁਨ ਗਾਵੈ ਗੁਰਮਤਿ ਹਉ ਬਲਿ ਬਲੇ ਹਉ ਬਲਿ ਬਲੇ ਜਨ ਨਾਨਕ ਹਰਿ ਜਪਿ ਭਈ ਨਿਹਾਲ ਨਿਹਾਲ ਨਿਹਾਲ ॥੨॥੧॥੭॥