ਮਾਝ ਮਹਲਾ

ਆਦਿ ਪੁਰਖੁ ਅਪਰੰਪਰੁ ਆਪੇ

ਆਪੇ ਥਾਪੇ ਥਾਪਿ ਉਥਾਪੇ

ਸਭ ਮਹਿ ਵਰਤੈ ਏਕੋ ਸੋਈ ਗੁਰਮੁਖਿ ਸੋਭਾ ਪਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਨਿਰੰਕਾਰੀ ਨਾਮੁ ਧਿਆਵਣਿਆ

ਤਿਸੁ ਰੂਪੁ ਰੇਖਿਆ ਘਟਿ ਘਟਿ ਦੇਖਿਆ ਗੁਰਮੁਖਿ ਅਲਖੁ ਲਖਾਵਣਿਆ ॥੧॥ ਰਹਾਉ

ਤੂ ਦਇਆਲੁ ਕਿਰਪਾਲੁ ਪ੍ਰਭੁ ਸੋਈ

ਤੁਧੁ ਬਿਨੁ ਦੂਜਾ ਅਵਰੁ ਕੋਈ

ਗੁਰੁ ਪਰਸਾਦੁ ਕਰੇ ਨਾਮੁ ਦੇਵੈ ਨਾਮੇ ਨਾਮਿ ਸਮਾਵਣਿਆ ॥੨॥

ਤੂੰ ਆਪੇ ਸਚਾ ਸਿਰਜਣਹਾਰਾ

ਭਗਤੀ ਭਰੇ ਤੇਰੇ ਭੰਡਾਰਾ

ਗੁਰਮੁਖਿ ਨਾਮੁ ਮਿਲੈ ਮਨੁ ਭੀਜੈ ਸਹਜਿ ਸਮਾਧਿ ਲਗਾਵਣਿਆ ॥੩॥

ਅਨਦਿਨੁ ਗੁਣ ਗਾਵਾ ਪ੍ਰਭ ਤੇਰੇ

ਤੁਧੁ ਸਾਲਾਹੀ ਪ੍ਰੀਤਮ ਮੇਰੇ

ਤੁਧੁ ਬਿਨੁ ਅਵਰੁ ਕੋਈ ਜਾਚਾ ਗੁਰ ਪਰਸਾਦੀ ਤੂੰ ਪਾਵਣਿਆ ॥੪॥

ਅਗਮੁ ਅਗੋਚਰੁ ਮਿਤਿ ਨਹੀ ਪਾਈ

ਅਪਣੀ ਕ੍ਰਿਪਾ ਕਰਹਿ ਤੂੰ ਲੈਹਿ ਮਿਲਾਈ

ਪੂਰੇ ਗੁਰ ਕੈ ਸਬਦਿ ਧਿਆਈਐ ਸਬਦੁ ਸੇਵਿ ਸੁਖੁ ਪਾਵਣਿਆ ॥੫॥

ਰਸਨਾ ਗੁਣਵੰਤੀ ਗੁਣ ਗਾਵੈ

ਨਾਮੁ ਸਲਾਹੇ ਸਚੇ ਭਾਵੈ

ਗੁਰਮੁਖਿ ਸਦਾ ਰਹੈ ਰੰਗਿ ਰਾਤੀ ਮਿਲਿ ਸਚੇ ਸੋਭਾ ਪਾਵਣਿਆ ॥੬॥

ਮਨਮੁਖੁ ਕਰਮ ਕਰੇ ਅਹੰਕਾਰੀ

ਜੂਐ ਜਨਮੁ ਸਭ ਬਾਜੀ ਹਾਰੀ

ਅੰਤਰਿ ਲੋਭੁ ਮਹਾ ਗੁਬਾਰਾ ਫਿਰਿ ਫਿਰਿ ਆਵਣ ਜਾਵਣਿਆ ॥੭॥

ਆਪੇ ਕਰਤਾ ਦੇ ਵਡਿਆਈ

ਜਿਨ ਕਉ ਆਪਿ ਲਿਖਤੁ ਧੁਰਿ ਪਾਈ

ਨਾਨਕ ਨਾਮੁ ਮਿਲੈ ਭਉ ਭੰਜਨੁ ਗੁਰਸਬਦੀ ਸੁਖੁ ਪਾਵਣਿਆ ॥੮॥੧॥੩੪॥