( 1302 )

ਕਾਨੜਾ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਨਾਰਾਇਨ ਨਰਪਤਿ ਨਮਸਕਾਰੈ

ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥੧॥ ਰਹਾਉ

ਕਵਨ ਕਵਨ ਕਵਨ ਗੁਨ ਕਹੀਐ ਅੰਤੁ ਨਹੀ ਕਛੁ ਪਾਰੈ

ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ ਬੀਚਾਰੈ ॥੧॥

ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ

ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੂੰਗਾ ਮੁਸਕਾਰੈ ॥੨॥੧॥੨੦॥

ਕਾਨੜਾ ਮਹਲਾ

ਜਾਨੀ ਸੰਤਨ ਪ੍ਰਭ ਬਿਨੁ ਆਨ

ਊਚ ਨੀਚ ਸਭ ਪੇਖਿ ਸਮਾਨੋ ਮੁਖਿ ਬਕਨੋ ਮਨਿ ਮਾਨ ॥੧॥ ਰਹਾਉ

ਘਟਿ ਘਟਿ ਪੂਰਿ ਰਹੇ ਸੁਖ ਸਾਗਰ ਭੈ ਭੰਜਨ ਮੇਰੇ ਪ੍ਰਾਨ

ਮਨਹਿ ਪ੍ਰਗਾਸੁ ਭਇਓ ਭ੍ਰਮੁ ਨਾਸਿਓ ਮੰਤ੍ਰੁ ਦੀਓ ਗੁਰ ਕਾਨ ॥੧॥

ਕਰਤ ਰਹੇ ਕ੍ਰਤਗੵ ਕਰੁਣਾ ਮੈ ਅੰਤਰਜਾਮੀ ਗੵਿਾਨ

ਆਠ ਪਹਰ ਨਾਨਕ ਜਸੁ ਗਾਵੈ ਮਾਂਗਨ ਕਉ ਹਰਿ ਦਾਨ ॥੨॥੨॥੨੧॥

ਕਾਨੜਾ ਮਹਲਾ

ਕਹਨ ਕਹਾਵਨ ਕਉ ਕਈ ਕੇਤੈ

ਐਸੋ ਜਨੁ ਬਿਰਲੋ ਹੈ ਸੇਵਕੁ ਜੋ ਤਤ ਜੋਗ ਕਉ ਬੇਤੈ ॥੧॥ ਰਹਾਉ

ਦੁਖੁ ਨਾਹੀ ਸਭੁ ਸੁਖੁ ਹੀ ਹੈ ਰੇ ਏਕੈ ਏਕੀ ਨੇਤੈ

ਬੁਰਾ ਨਹੀ ਸਭੁ ਭਲਾ ਹੀ ਹੈ ਰੇ ਹਾਰ ਨਹੀ ਸਭ ਜੇਤੈ ॥੧॥

ਸੋਗੁ ਨਾਹੀ ਸਦਾ ਹਰਖੀ ਹੈ ਰੇ ਛੋਡਿ ਨਾਹੀ ਕਿਛੁ ਲੇਤੈ

ਕਹੁ ਨਾਨਕ ਜਨੁ ਹਰਿ ਹਰਿ ਹਰਿ ਹੈ ਕਤ ਆਵੈ ਕਤ ਰਮਤੈ ॥੨॥੩॥੨੨॥

ਕਾਨੜਾ ਮਹਲਾ

ਹੀਏ ਕੋ ਪ੍ਰੀਤਮੁ ਬਿਸਰਿ ਜਾਇ

ਤਨ ਮਨ ਗਲਤ ਭਏ ਤਿਹ ਸੰਗੇ ਮੋਹਨੀ ਮੋਹਿ ਰਹੀ ਮੋਰੀ ਮਾਇ ॥੧॥ ਰਹਾਉ

ਜੈ ਜੈ ਪਹਿ ਕਹਉ ਬ੍ਰਿਥਾ ਹਉ ਅਪੁਨੀ ਤੇਊ ਤੇਊ ਗਹੇ ਰਹੇ ਅਟਕਾਇ

ਅਨਿਕ ਭਾਂਤਿ ਕੀ ਏਕੈ ਜਾਲੀ ਤਾ ਕੀ ਗੰਠਿ ਨਹੀ ਛੋਰਾਇ ॥੧॥

ਫਿਰਤ ਫਿਰਤ ਨਾਨਕ ਦਾਸੁ ਆਇਓ ਸੰਤਨ ਹੀ ਸਰਨਾਇ

ਕਾਟੇ ਅਗਿਆਨ ਭਰਮ ਮੋਹ ਮਾਇਆ ਲੀਓ ਕੰਠਿ ਲਗਾਇ ॥੨॥੪॥੨੩॥

ਕਾਨੜਾ ਮਹਲਾ

ਆਨਦ ਰੰਗ ਬਿਨੋਦ ਹਮਾਰੈ

ਨਾਮੋ ਗਾਵਨੁ ਨਾਮੁ ਧਿਆਵਨੁ ਨਾਮੁ ਹਮਾਰੇ ਪ੍ਰਾਨ ਅਧਾਰੈ ॥੧॥ ਰਹਾਉ

ਨਾਮੋ ਗਿਆਨੁ ਨਾਮੁ ਇਸਨਾਨਾ ਹਰਿ ਨਾਮੁ ਹਮਾਰੇ ਕਾਰਜ ਸਵਾਰੈ

ਹਰਿ ਨਾਮੋ ਸੋਭਾ ਨਾਮੁ ਬਡਾਈ ਭਉਜਲੁ ਬਿਖਮੁ ਨਾਮੁ ਹਰਿ ਤਾਰੈ ॥੧॥

ਅਗਮ ਪਦਾਰਥ ਲਾਲ ਅਮੋਲਾ ਭਇਓ ਪਰਾਪਤਿ ਗੁਰ ਚਰਨਾਰੈ

ਕਹੁ ਨਾਨਕ ਪ੍ਰਭ ਭਏ ਕ੍ਰਿਪਾਲਾ ਮਗਨ ਭਏ ਹੀਅਰੈ ਦਰਸਾਰੈ ॥੨॥੫॥੨੪॥