( 1309 )

ਕਾਨੜਾ ਮਹਲਾ

ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ

ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧ੍ਰੂ ਪ੍ਰਹਿਲਾਦੁ ਸਮਾਵੈਗੋ ॥੧॥ ਰਹਾਉ

ਕ੍ਰਿਪਾ ਕ੍ਰਿਪਾ ਕ੍ਰਿਪਾ ਕਰਿ ਹਰਿ ਜੀਉ ਕਰਿ ਕਿਰਪਾ ਨਾਮਿ ਲਗਾਵੈਗੋ

ਕਰਿ ਕਿਰਪਾ ਸਤਿਗੁਰੂ ਮਿਲਾਵਹੁ ਮਿਲਿ ਸਤਿਗੁਰ ਨਾਮੁ ਧਿਆਵੈਗੋ ॥੧॥

ਜਨਮ ਜਨਮ ਕੀ ਹਉਮੈ ਮਲੁ ਲਾਗੀ ਮਿਲਿ ਸੰਗਤਿ ਮਲੁ ਲਹਿ ਜਾਵੈਗੋ

ਜਿਉ ਲੋਹਾ ਤਰਿਓ ਸੰਗਿ ਕਾਸਟ ਲਗਿ ਸਬਦਿ ਗੁਰੂ ਹਰਿ ਪਾਵੈਗੋ ॥੨॥

ਸੰਗਤਿ ਸੰਤ ਮਿਲਹੁ ਸਤਸੰਗਤਿ ਮਿਲਿ ਸੰਗਤਿ ਹਰਿ ਰਸੁ ਆਵੈਗੋ

ਬਿਨੁ ਸੰਗਤਿ ਕਰਮ ਕਰੈ ਅਭਿਮਾਨੀ ਕਢਿ ਪਾਣੀ ਚੀਕੜੁ ਪਾਵੈਗੋ ॥੩॥

ਭਗਤ ਜਨਾ ਕੇ ਹਰਿ ਰਖਵਾਰੇ ਜਨ ਹਰਿ ਰਸੁ ਮੀਠ ਲਗਾਵੈਗੋ

ਖਿਨੁ ਖਿਨੁ ਨਾਮੁ ਦੇਇ ਵਡਿਆਈ ਸਤਿਗੁਰ ਉਪਦੇਸਿ ਸਮਾਵੈਗੋ ॥੪॥

ਭਗਤ ਜਨਾ ਕਉ ਸਦਾ ਨਿਵਿ ਰਹੀਐ ਜਨ ਨਿਵਹਿ ਤਾ ਫਲ ਗੁਨ ਪਾਵੈਗੋ

ਜੋ ਨਿੰਦਾ ਦੁਸਟ ਕਰਹਿ ਭਗਤਾ ਕੀ ਹਰਨਾਖਸ ਜਿਉ ਪਚਿ ਜਾਵੈਗੋ ॥੫॥

ਬ੍ਰਹਮ ਕਮਲ ਪੁਤੁ ਮੀਨ ਬਿਆਸਾ ਤਪੁ ਤਾਪਨ ਪੂਜ ਕਰਾਵੈਗੋ

ਜੋ ਜੋ ਭਗਤੁ ਹੋਇ ਸੋ ਪੂਜਹੁ ਭਰਮਨ ਭਰਮੁ ਚੁਕਾਵੈਗੋ ॥੬॥

ਜਾਤ ਨਜਾਤਿ ਦੇਖਿ ਮਤ ਭਰਮਹੁ ਸੁਕ ਜਨਕ ਪਗੀਂ ਲਗਿ ਧਿਆਵੈਗੋ

ਜੂਠਨ ਜੂਠਿ ਪਈ ਸਿਰ ਊਪਰਿ ਖਿਨੁ ਮਨੂਆ ਤਿਲੁ ਡੁਲਾਵੈਗੋ ॥੭॥

ਜਨਕ ਜਨਕ ਬੈਠੇ ਸਿੰਘਾਸਨਿ ਨਉ ਮੁਨੀ ਧੂਰਿ ਲੈ ਲਾਵੈਗੋ

ਨਾਨਕ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੈ ਦਾਸਨਿ ਦਾਸ ਕਰਾਵੈਗੋ ॥੮॥੨॥