ਮਾਝ ਮਹਲਾ ਘਰੁ

ਅੰਤਰਿ ਅਲਖੁ ਜਾਈ ਲਖਿਆ

ਨਾਮੁ ਰਤਨੁ ਲੈ ਗੁਝਾ ਰਖਿਆ

ਅਗਮੁ ਅਗੋਚਰੁ ਸਭ ਤੇ ਊਚਾ ਗੁਰ ਕੈ ਸਬਦਿ ਲਖਾਵਣਿਆ ॥੧॥

ਹਉ ਵਾਰੀ ਜੀਉ ਵਾਰੀ ਕਲਿ ਮਹਿ ਨਾਮੁ ਸੁਣਾਵਣਿਆ

ਸੰਤ ਪਿਆਰੇ ਸਚੈ ਧਾਰੇ ਵਡਭਾਗੀ ਦਰਸਨੁ ਪਾਵਣਿਆ ॥੧॥ ਰਹਾਉ

ਸਾਧਿਕ ਸਿਧ ਜਿਸੈ ਕਉ ਫਿਰਦੇ

ਬ੍ਰਹਮੇ ਇੰਦ੍ਰ ਧਿਆਇਨਿ ਹਿਰਦੇ

ਕੋਟਿ ਤੇਤੀਸਾ ਖੋਜਹਿ ਤਾ ਕਉ ਗੁਰ ਮਿਲਿ ਹਿਰਦੈ ਗਾਵਣਿਆ ॥੨॥

ਆਠ ਪਹਰ ਤੁਧੁ ਜਾਪੇ ਪਵਨਾ

ਧਰਤੀ ਸੇਵਕ ਪਾਇਕ ਚਰਨਾ

ਖਾਣੀ ਬਾਣੀ ਸਰਬ ਨਿਵਾਸੀ ਸਭਨਾ ਕੈ ਮਨਿ ਭਾਵਣਿਆ ॥੩॥

ਸਾਚਾ ਸਾਹਿਬੁ ਗੁਰਮੁਖਿ ਜਾਪੈ

ਪੂਰੇ ਗੁਰ ਕੈ ਸਬਦਿ ਸਿਞਾਪੈ

ਜਿਨ ਪੀਆ ਸੇਈ ਤ੍ਰਿਪਤਾਸੇ ਸਚੇ ਸਚਿ ਅਘਾਵਣਿਆ ॥੪॥

ਤਿਸੁ ਘਰਿ ਸਹਜਾ ਸੋਈ ਸੁਹੇਲਾ

ਅਨਦ ਬਿਨੋਦ ਕਰੇ ਸਦ ਕੇਲਾ

ਸੋ ਧਨਵੰਤਾ ਸੋ ਵਡ ਸਾਹਾ ਜੋ ਗੁਰ ਚਰਣੀ ਮਨੁ ਲਾਵਣਿਆ ॥੫॥

ਪਹਿਲੋ ਦੇ ਤੈਂ ਰਿਜਕੁ ਸਮਾਹਾ

ਪਿਛੋ ਦੇ ਤੈਂ ਜੰਤੁ ਉਪਾਹਾ

ਤੁਧੁ ਜੇਵਡੁ ਦਾਤਾ ਅਵਰੁ ਸੁਆਮੀ ਲਵੈ ਕੋਈ ਲਾਵਣਿਆ ॥੬॥

ਜਿਸੁ ਤੂੰ ਤੁਠਾ ਸੋ ਤੁਧੁ ਧਿਆਏ

ਸਾਧ ਜਨਾ ਕਾ ਮੰਤ੍ਰੁ ਕਮਾਏ

ਆਪਿ ਤਰੈ ਸਗਲੇ ਕੁਲ ਤਾਰੇ ਤਿਸੁ ਦਰਗਹ ਠਾਕ ਪਾਵਣਿਆ ॥੭॥

ਤੂੰ ਵਡਾ ਤੂੰ ਊਚੋ ਊਚਾ

ਤੂੰ ਬੇਅੰਤੁ ਅਤਿ ਮੂਚੋ ਮੂਚਾ

ਹਉ ਕੁਰਬਾਣੀ ਤੇਰੈ ਵੰਞਾ ਨਾਨਕ ਦਾਸ ਦਸਾਵਣਿਆ ॥੮॥੧॥੩੫॥

ਮਾਝ ਮਹਲਾ

ਕਉਣੁ ਸੁ ਮੁਕਤਾ ਕਉਣੁ ਸੁ ਜੁਗਤਾ

ਕਉਣੁ ਸੁ ਗਿਆਨੀ ਕਉਣੁ ਸੁ ਬਕਤਾ

ਕਉਣੁ ਸੁ ਗਿਰਹੀ ਕਉਣੁ ਉਦਾਸੀ ਕਉਣੁ ਸੁ ਕੀਮਤਿ ਪਾਏ ਜੀਉ ॥੧॥

ਕਿਨਿ ਬਿਧਿ ਬਾਧਾ ਕਿਨਿ ਬਿਧਿ ਛੂਟਾ

ਕਿਨਿ ਬਿਧਿ ਆਵਣੁ ਜਾਵਣੁ ਤੂਟਾ

ਕਉਣ ਕਰਮ ਕਉਣ ਨਿਹਕਰਮਾ ਕਉਣੁ ਸੁ ਕਹੈ ਕਹਾਏ ਜੀਉ ॥੨॥

ਕਉਣੁ ਸੁ ਸੁਖੀਆ ਕਉਣੁ ਸੁ ਦੁਖੀਆ

ਕਉਣੁ ਸੁ ਸਨਮੁਖੁ ਕਉਣੁ ਵੇਮੁਖੀਆ

ਕਿਨਿ ਬਿਧਿ ਮਿਲੀਐ ਕਿਨਿ ਬਿਧਿ ਬਿਛੁਰੈ ਇਹ ਬਿਧਿ ਕਉਣੁ ਪ੍ਰਗਟਾਏ ਜੀਉ ॥੩॥

ਕਉਣੁ ਸੁ ਅਖਰੁ ਜਿਤੁ ਧਾਵਤੁ ਰਹਤਾ

ਕਉਣੁ ਉਪਦੇਸੁ ਜਿਤੁ ਦੁਖੁ ਸੁਖੁ ਸਮ ਸਹਤਾ

ਕਉਣੁ ਸੁ ਚਾਲ ਜਿਤੁ ਪਾਰਬ੍ਰਹਮੁ ਧਿਆਏ ਕਿਨਿ ਬਿਧਿ ਕੀਰਤਨੁ ਗਾਏ ਜੀਉ ॥੪॥

ਗੁਰਮੁਖਿ ਮੁਕਤਾ ਗੁਰਮੁਖਿ ਜੁਗਤਾ

ਗੁਰਮੁਖਿ ਗਿਆਨੀ ਗੁਰਮੁਖਿ ਬਕਤਾ

ਧੰਨੁ ਗਿਰਹੀ ਉਦਾਸੀ ਗੁਰਮੁਖਿ ਗੁਰਮੁਖਿ ਕੀਮਤਿ ਪਾਏ ਜੀਉ ॥੫॥

ਹਉਮੈ ਬਾਧਾ ਗੁਰਮੁਖਿ ਛੂਟਾ

ਗੁਰਮੁਖਿ ਆਵਣੁ ਜਾਵਣੁ ਤੂਟਾ

ਗੁਰਮੁਖਿ ਕਰਮ ਗੁਰਮੁਖਿ ਨਿਹਕਰਮਾ ਗੁਰਮੁਖਿ ਕਰੇ ਸੁ ਸੁਭਾਏ ਜੀਉ ॥੬॥

ਗੁਰਮੁਖਿ ਸੁਖੀਆ ਮਨਮੁਖਿ ਦੁਖੀਆ

ਗੁਰਮੁਖਿ ਸਨਮੁਖੁ ਮਨਮੁਖਿ ਵੇਮੁਖੀਆ

ਗੁਰਮੁਖਿ ਮਿਲੀਐ ਮਨਮੁਖਿ ਵਿਛੁਰੈ ਗੁਰਮੁਖਿ ਬਿਧਿ ਪ੍ਰਗਟਾਏ ਜੀਉ ॥੭॥

ਗੁਰਮੁਖਿ ਅਖਰੁ ਜਿਤੁ ਧਾਵਤੁ ਰਹਤਾ

ਗੁਰਮੁਖਿ ਉਪਦੇਸੁ ਦੁਖੁ ਸੁਖੁ ਸਮ ਸਹਤਾ

ਗੁਰਮੁਖਿ ਚਾਲ ਜਿਤੁ ਪਾਰਬ੍ਰਹਮੁ ਧਿਆਏ ਗੁਰਮੁਖਿ ਕੀਰਤਨੁ ਗਾਏ ਜੀਉ ॥੮॥

ਸਗਲੀ ਬਣਤ ਬਣਾਈ ਆਪੇ

ਆਪੇ ਕਰੇ ਕਰਾਏ ਥਾਪੇ

ਇਕਸੁ ਤੇ ਹੋਇਓ ਅਨੰਤਾ ਨਾਨਕ ਏਕਸੁ ਮਾਹਿ ਸਮਾਏ ਜੀਉ ॥੯॥੨॥੩੬॥