( 1310 )

ਕਾਨੜਾ ਮਹਲਾ

ਮਨੁ ਗੁਰਮਤਿ ਰਸਿ ਗੁਨ ਗਾਵੈਗੋ

ਜਿਹਵਾ ਏਕ ਹੋਇ ਲਖ ਕੋਟੀ ਲਖ ਕੋਟੀ ਕੋਟਿ ਧਿਆਵੈਗੋ ॥੧॥ ਰਹਾਉ

ਸਹਸ ਫਨੀ ਜਪਿਓ ਸੇਖਨਾਗੈ ਹਰਿ ਜਪਤਿਆ ਅੰਤੁ ਪਾਵੈਗੋ

ਤੂ ਅਥਾਹੁ ਅਤਿ ਅਗਮੁ ਅਗਮੁ ਹੈ ਮਤਿ ਗੁਰਮਤਿ ਮਨੁ ਠਹਰਾਵੈਗੋ ॥੧॥

ਜਿਨ ਤੂ ਜਪਿਓ ਤੇਈ ਜਨ ਨੀਕੇ ਹਰਿ ਜਪਤਿਅਹੁ ਕਉ ਸੁਖੁ ਪਾਵੈਗੋ

ਬਿਦਰ ਦਾਸੀ ਸੁਤੁ ਛੋਕ ਛੋਹਰਾ ਕ੍ਰਿਸਨੁ ਅੰਕਿ ਗਲਿ ਲਾਵੈਗੋ ॥੨॥

ਜਲ ਤੇ ਓਪਤਿ ਭਈ ਹੈ ਕਾਸਟ ਕਾਸਟ ਅੰਗਿ ਤਰਾਵੈਗੋ

ਰਾਮ ਜਨਾ ਹਰਿ ਆਪਿ ਸਵਾਰੇ ਅਪਨਾ ਬਿਰਦੁ ਰਖਾਵੈਗੋ ॥੩॥

ਹਮ ਪਾਥਰ ਲੋਹ ਲੋਹ ਬਡ ਪਾਥਰ ਗੁਰ ਸੰਗਤਿ ਨਾਵ ਤਰਾਵੈਗੋ

ਜਿਉ ਸਤਸੰਗਤਿ ਤਰਿਓ ਜੁਲਾਹੋ ਸੰਤ ਜਨਾ ਮਨਿ ਭਾਵੈਗੋ ॥੪॥

ਖਰੇ ਖਰੋਏ ਬੈਠਤ ਊਠਤ ਮਾਰਗਿ ਪੰਥਿ ਧਿਆਵੈਗੋ

ਸਤਿਗੁਰ ਬਚਨ ਬਚਨ ਹੈ ਸਤਿਗੁਰ ਪਾਧਰੁ ਮੁਕਤਿ ਜਨਾਵੈਗੋ ॥੫॥

ਸਾਸਨਿ ਸਾਸਿ ਸਾਸਿ ਬਲੁ ਪਾਈ ਹੈ ਨਿਹਸਾਸਨਿ ਨਾਮੁ ਧਿਆਵੈਗੋ

ਗੁਰ ਪਰਸਾਦੀ ਹਉਮੈ ਬੂਝੈ ਤੌ ਗੁਰਮਤਿ ਨਾਮਿ ਸਮਾਵੈਗੋ ॥੬॥

ਸਤਿਗੁਰੁ ਦਾਤਾ ਜੀਅ ਜੀਅਨ ਕੋ ਭਾਗਹੀਨ ਨਹੀ ਭਾਵੈਗੋ

ਫਿਰਿ ਏਹ ਵੇਲਾ ਹਾਥਿ ਆਵੈ ਪਰਤਾਪੈ ਪਛੁਤਾਵੈਗੋ ॥੭॥

ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ

ਨਾਨਕ ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ ॥੮॥੩॥

ਕਾਨੜਾ ਮਹਲਾ

ਮਨੁ ਹਰਿ ਰੰਗਿ ਰਾਤਾ ਗਾਵੈਗੋ

ਭੈ ਭੈ ਤ੍ਰਾਸ ਭਏ ਹੈ ਨਿਰਮਲ ਗੁਰਮਤਿ ਲਾਗਿ ਲਗਾਵੈਗੋ ॥੧॥ ਰਹਾਉ

ਹਰਿ ਰੰਗਿ ਰਾਤਾ ਸਦ ਬੈਰਾਗੀ ਹਰਿ ਨਿਕਟਿ ਤਿਨਾ ਘਰਿ ਆਵੈਗੋ

ਤਿਨ ਕੀ ਪੰਕ ਮਿਲੈ ਤਾਂ ਜੀਵਾ ਕਰਿ ਕਿਰਪਾ ਆਪਿ ਦਿਵਾਵੈਗੋ ॥੧॥

ਦੁਬਿਧਾ ਲੋਭਿ ਲਗੇ ਹੈ ਪ੍ਰਾਣੀ ਮਨਿ ਕੋਰੈ ਰੰਗੁ ਆਵੈਗੋ

ਫਿਰਿ ਉਲਟਿਓ ਜਨਮੁ ਹੋਵੈ ਗੁਰ ਬਚਨੀ ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ ॥੨॥

ਇੰਦ੍ਰੀ ਦਸੇ ਦਸੇ ਫੁਨਿ ਧਾਵਤ ਤ੍ਰੈ ਗੁਣੀਆ ਖਿਨੁ ਟਿਕਾਵੈਗੋ

ਸਤਿਗੁਰ ਪਰਚੈ ਵਸਗਤਿ ਆਵੈ ਮੋਖ ਮੁਕਤਿ ਸੋ ਪਾਵੈਗੋ ॥੩॥

ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸ ਮਾਹਿ ਸਮਾਵੈਗੋ

ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ ॥੪॥

ਗੁਰਮੁਖਿ ਏਕੋ ਏਕੁ ਪਛਾਤਾ ਗੁਰਮੁਖਿ ਹੋਇ ਲਖਾਵੈਗੋ

ਗੁਰਮੁਖਿ ਜਾਇ ਮਿਲੈ ਨਿਜ ਮਹਲੀ ਅਨਹਦ ਸਬਦੁ ਬਜਾਵੈਗੋ ॥੫॥

ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ ਸੋਭਾ ਪਾਵੈਗੋ

ਬਿਨੁ ਗੁਰ ਭੇਟੇ ਕੋ ਮਹਲੁ ਪਾਵੈ ਆਇ ਜਾਇ ਦੁਖੁ ਪਾਵੈਗੋ ॥੬॥

ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ ਕਰਿ ਕਿਰਪਾ ਗੁਰੂ ਮਿਲਾਵੈਗੋ

ਸਤਿਗੁਰ ਮਿਲਤ ਮਹਾ ਸੁਖੁ ਪਾਇਆ ਮਤਿ ਮਲੀਨ ਬਿਗਸਾਵੈਗੋ ॥੭॥

ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ ਮੈ ਸਰਧਾ ਨਾਮਿ ਲਗਾਵੈਗੋ

ਨਾਨਕ ਗੁਰੂ ਗੁਰੂ ਹੈ ਸਤਿਗੁਰੁ ਮੈ ਸਤਿਗੁਰੁ ਸਰਨਿ ਮਿਲਾਵੈਗੋ ॥੮॥੪॥