( 1315 )

ਮਃ

ਹਰਿ ਕਰਹੁ ਕ੍ਰਿਪਾ ਜਗਜੀਵਨਾ ਗੁਰੁ ਸਤਿਗੁਰੁ ਮੇਲਿ ਦਇਆਲੁ

ਗੁਰ ਸੇਵਾ ਹਰਿ ਹਮ ਭਾਈਆ ਹਰਿ ਹੋਆ ਹਰਿ ਕਿਰਪਾਲੁ

ਸਭ ਆਸਾ ਮਨਸਾ ਵਿਸਰੀ ਮਨਿ ਚੂਕਾ ਆਲ ਜੰਜਾਲੁ

ਗੁਰਿ ਤੁਠੈ ਨਾਮੁ ਦ੍ਰਿੜਾਇਆ ਹਮ ਕੀਏ ਸਬਦਿ ਨਿਹਾਲੁ

ਜਨ ਨਾਨਕਿ ਅਤੁਟੁ ਧਨੁ ਪਾਇਆ ਹਰਿ ਨਾਮਾ ਹਰਿ ਧਨੁ ਮਾਲੁ ॥੨॥

ਪਉੜੀ

ਹਰਿ ਤੁਮੑ ਵਡ ਵਡੇ ਵਡੇ ਵਡ ਊਚੇ ਸਭ ਊਪਰਿ ਵਡੇ ਵਡੌਨਾ

ਜੋ ਧਿਆਵਹਿ ਹਰਿ ਅਪਰੰਪਰੁ ਹਰਿ ਹਰਿ ਹਰਿ ਧਿਆਇ ਹਰੇ ਤੇ ਹੋਨਾ

ਜੋ ਗਾਵਹਿ ਸੁਣਹਿ ਤੇਰਾ ਜਸੁ ਸੁਆਮੀ ਤਿਨ ਕਾਟੇ ਪਾਪ ਕਟੋਨਾ

ਤੁਮ ਜੈਸੇ ਹਰਿ ਪੁਰਖ ਜਾਨੇ ਮਤਿ ਗੁਰਮਤਿ ਮੁਖਿ ਵਡ ਵਡ ਭਾਗ ਵਡੋਨਾ

ਸਭਿ ਧਿਆਵਹੁ ਆਦਿ ਸਤੇ ਜੁਗਾਦਿ ਸਤੇ ਪਰਤਖਿ ਸਤੇ ਸਦਾ ਸਦਾ ਸਤੇ ਜਨੁ ਨਾਨਕੁ ਦਾਸੁ ਦਸੋਨਾ ॥੫॥

ਸਲੋਕ ਮਃ

ਹਮਰੇ ਹਰਿ ਜਗਜੀਵਨਾ ਹਰਿ ਜਪਿਓ ਹਰਿ ਗੁਰ ਮੰਤ

ਹਰਿ ਅਗਮੁ ਅਗੋਚਰੁ ਅਗਮੁ ਹਰਿ ਹਰਿ ਮਿਲਿਆ ਆਇ ਅਚਿੰਤ

ਹਰਿ ਆਪੇ ਘਟਿ ਘਟਿ ਵਰਤਦਾ ਹਰਿ ਆਪੇ ਆਪਿ ਬਿਅੰਤ

ਹਰਿ ਆਪੇ ਸਭ ਰਸ ਭੋਗਦਾ ਹਰਿ ਆਪੇ ਕਵਲਾ ਕੰਤ

ਹਰਿ ਆਪੇ ਭਿਖਿਆ ਪਾਇਦਾ ਸਭ ਸਿਸਟਿ ਉਪਾਈ ਜੀਅ ਜੰਤ

ਹਰਿ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਮਾਂਗਹਿ ਹਰਿ ਜਨ ਸੰਤ

ਜਨ ਨਾਨਕ ਕੇ ਪ੍ਰਭ ਆਇ ਮਿਲੁ ਹਮ ਗਾਵਹ ਹਰਿ ਗੁਣ ਛੰਤ ॥੧॥

ਮਃ

ਹਰਿ ਪ੍ਰਭੁ ਸਜਣੁ ਨਾਮੁ ਹਰਿ ਮੈ ਮਨਿ ਤਨਿ ਨਾਮੁ ਸਰੀਰਿ

ਸਭਿ ਆਸਾ ਗੁਰਮੁਖਿ ਪੂਰੀਆ ਜਨ ਨਾਨਕ ਸੁਣਿ ਹਰਿ ਧੀਰ ॥੨॥

ਪਉੜੀ

ਹਰਿ ਊਤਮੁ ਹਰਿਆ ਨਾਮੁ ਹੈ ਹਰਿ ਪੁਰਖੁ ਨਿਰੰਜਨੁ ਮਉਲਾ

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਸੇਵੇ ਚਰਨ ਨਿਤ ਕਉਲਾ

ਨਿਤ ਸਾਰਿ ਸਮੑਾਲੇ ਸਭ ਜੀਅ ਜੰਤ ਹਰਿ ਵਸੈ ਨਿਕਟਿ ਸਭ ਜਉਲਾ

ਸੋ ਬੂਝੈ ਜਿਸੁ ਆਪਿ ਬੁਝਾਇਸੀ ਜਿਸੁ ਸਤਿਗੁਰੁ ਪੁਰਖੁ ਪ੍ਰਭੁ ਸਉਲਾ

ਸਭਿ ਗਾਵਹੁ ਗੁਣ ਗੋਵਿੰਦ ਹਰੇ ਗੋਵਿੰਦ ਹਰੇ ਗੋਵਿੰਦ ਹਰੇ ਗੁਣ ਗਾਵਤ ਗੁਣੀ ਸਮਉਲਾ ॥੬॥

ਸਲੋਕ ਮਃ

ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ

ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥

ਮਃ

ਹਰਿ ਇਕਸੁ ਸੇਤੀ ਪਿਰਹੜੀ ਹਰਿ ਇਕੋ ਮੇਰੈ ਚਿਤਿ

ਜਨ ਨਾਨਕ ਇਕੁ ਅਧਾਰੁ ਹਰਿ ਪ੍ਰਭ ਇਕਸ ਤੇ ਗਤਿ ਪਤਿ ॥੨॥