( 1318 )

ਮਃ

ਅਖੀ ਪ੍ਰੇਮਿ ਕਸਾਈਆ ਹਰਿ ਹਰਿ ਨਾਮੁ ਪਿਖੰਨੑਿ

ਜੇ ਕਰਿ ਦੂਜਾ ਦੇਖਦੇ ਜਨ ਨਾਨਕ ਕਢਿ ਦਿਚੰਨੑਿ ॥੨॥

ਪਉੜੀ

ਜਲਿ ਥਲਿ ਮਹੀਅਲਿ ਪੂਰਨੋ ਅਪਰੰਪਰੁ ਸੋਈ

ਜੀਅ ਜੰਤ ਪ੍ਰਤਿਪਾਲਦਾ ਜੋ ਕਰੇ ਸੁ ਹੋਈ

ਮਾਤ ਪਿਤਾ ਸੁਤ ਭ੍ਰਾਤ ਮੀਤ ਤਿਸੁ ਬਿਨੁ ਨਹੀ ਕੋਈ

ਘਟਿ ਘਟਿ ਅੰਤਰਿ ਰਵਿ ਰਹਿਆ ਜਪਿਅਹੁ ਜਨ ਕੋਈ

ਸਗਲ ਜਪਹੁ ਗੋਪਾਲ ਗੁਨ ਪਰਗਟੁ ਸਭ ਲੋਈ ॥੧੩॥

ਸਲੋਕ ਮਃ

ਗੁਰਮੁਖਿ ਮਿਲੇ ਸਿ ਸਜਣਾ ਹਰਿ ਪ੍ਰਭ ਪਾਇਆ ਰੰਗੁ

ਜਨ ਨਾਨਕ ਨਾਮੁ ਸਲਾਹਿ ਤੂ ਲੁਡਿ ਲੁਡਿ ਦਰਗਹਿ ਵੰਞੁ ॥੧॥

ਮਃ

ਹਰਿ ਤੂਹੈ ਦਾਤਾ ਸਭਸ ਦਾ ਸਭਿ ਜੀਅ ਤੁਮੑਾਰੇ

ਸਭਿ ਤੁਧੈ ਨੋ ਆਰਾਧਦੇ ਦਾਨੁ ਦੇਹਿ ਪਿਆਰੇ

ਹਰਿ ਦਾਤੈ ਦਾਤਾਰਿ ਹਥੁ ਕਢਿਆ ਮੀਹੁ ਵੁਠਾ ਸੈਸਾਰੇ

ਅੰਨੁ ਜੰਮਿਆ ਖੇਤੀ ਭਾਉ ਕਰਿ ਹਰਿ ਨਾਮੁ ਸਮੑਾਰੇ

ਜਨੁ ਨਾਨਕੁ ਮੰਗੈ ਦਾਨੁ ਪ੍ਰਭ ਹਰਿ ਨਾਮੁ ਅਧਾਰੇ ॥੨॥

ਪਉੜੀ

ਇਛਾ ਮਨ ਕੀ ਪੂਰੀਐ ਜਪੀਐ ਸੁਖ ਸਾਗਰੁ

ਹਰਿ ਕੇ ਚਰਨ ਅਰਾਧੀਅਹਿ ਗੁਰ ਸਬਦਿ ਰਤਨਾਗਰੁ

ਮਿਲਿ ਸਾਧੂ ਸੰਗਿ ਉਧਾਰੁ ਹੋਇ ਫਾਟੈ ਜਮ ਕਾਗਰੁ

ਜਨਮ ਪਦਾਰਥੁ ਜੀਤੀਐ ਜਪਿ ਹਰਿ ਬੈਰਾਗਰੁ

ਸਭਿ ਪਵਹੁ ਸਰਨਿ ਸਤਿਗੁਰੂ ਕੀ ਬਿਨਸੈ ਦੁਖ ਦਾਗਰੁ ॥੧੪॥

ਸਲੋਕ ਮਃ

ਹਉ ਢੂੰਢੇਂਦੀ ਸਜਣਾ ਸਜਣੁ ਮੈਡੈ ਨਾਲਿ

ਜਨ ਨਾਨਕ ਅਲਖੁ ਲਖੀਐ ਗੁਰਮੁਖਿ ਦੇਹਿ ਦਿਖਾਲਿ ॥੧॥

ਮਃ

ਨਾਨਕ ਪ੍ਰੀਤਿ ਲਾਈ ਤਿਨਿ ਸਚੈ ਤਿਸੁ ਬਿਨੁ ਰਹਣੁ ਜਾਈ

ਸਤਿਗੁਰੁ ਮਿਲੈ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥

ਪਉੜੀ

ਕੋਈ ਗਾਵੈ ਕੋ ਸੁਣੈ ਕੋ ਉਚਰਿ ਸੁਨਾਵੈ

ਜਨਮ ਜਨਮ ਕੀ ਮਲੁ ਉਤਰੈ ਮਨ ਚਿੰਦਿਆ ਪਾਵੈ

ਆਵਣੁ ਜਾਣਾ ਮੇਟੀਐ ਹਰਿ ਕੇ ਗੁਣ ਗਾਵੈ

ਆਪਿ ਤਰਹਿ ਸੰਗੀ ਤਰਾਹਿ ਸਭ ਕੁਟੰਬੁ ਤਰਾਵੈ

ਜਨੁ ਨਾਨਕੁ ਤਿਸੁ ਬਲਿਹਾਰਣੈ ਜੋ ਮੇਰੇ ਹਰਿ ਪ੍ਰਭ ਭਾਵੈ ॥੧੫॥੧॥ ਸੁਧੁ

ਰਾਗੁ ਕਾਨੜਾ ਬਾਣੀ ਨਾਮਦੇਵ ਜੀਉ ਕੀ

ਸਤਿਗੁਰ ਪ੍ਰਸਾਦਿ

ਐਸੋ ਰਾਮ ਰਾਇ ਅੰਤਰਜਾਮੀ

ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥੧॥ ਰਹਾਉ

ਬਸੈ ਘਟਾ ਘਟ ਲੀਪ ਛੀਪੈ

ਬੰਧਨ ਮੁਕਤਾ ਜਾਤੁ ਦੀਸੈ ॥੧॥

ਪਾਨੀ ਮਾਹਿ ਦੇਖੁ ਮੁਖੁ ਜੈਸਾ

ਨਾਮੇ ਕੋ ਸੁਆਮੀ ਬੀਠਲੁ ਐਸਾ ॥੨॥੧॥