( 1324 )

ਕਲਿਆਨ ਮਹਲਾ ਅਸਟਪਦੀਆ

ਸਤਿਗੁਰ ਪ੍ਰਸਾਦਿ

ਰਾਮਾ ਰਮ ਰਾਮੋ ਸੁਨਿ ਮਨੁ ਭੀਜੈ

ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ ॥੧॥ ਰਹਾਉ

ਕਾਸਟ ਮਹਿ ਜਿਉ ਹੈ ਬੈਸੰਤਰੁ ਮਥਿ ਸੰਜਮਿ ਕਾਢਿ ਕਢੀਜੈ

ਰਾਮ ਨਾਮੁ ਹੈ ਜੋਤਿ ਸਬਾਈ ਤਤੁ ਗੁਰਮਤਿ ਕਾਢਿ ਲਈਜੈ ॥੧॥

ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ

ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ ਗੁਰਸਬਦੀ ਹਰਿ ਰਸੁ ਪੀਜੈ ॥੨॥

ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ

ਰਤਨ ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥੩॥

ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰ ਭਗਤਿ ਕਰੀਜੈ

ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੂੰਦ ਨਾਮੁ ਮੁਖਿ ਦੀਜੈ ॥੪॥

ਲਾਲਨੁ ਲਾਲੁ ਲਾਲੁ ਹੈ ਰੰਗਨੁ ਮਨੁ ਰੰਗਨ ਕਉ ਗੁਰ ਦੀਜੈ

ਰਾਮ ਰਾਮ ਰਾਮ ਰੰਗਿ ਰਾਤੇ ਰਸ ਰਸਿਕ ਗਟਕ ਨਿਤ ਪੀਜੈ ॥੫॥

ਬਸੁਧਾ ਸਪਤ ਦੀਪ ਹੈ ਸਾਗਰ ਕਢਿ ਕੰਚਨੁ ਕਾਢਿ ਧਰੀਜੈ

ਮੇਰੇ ਠਾਕੁਰ ਕੇ ਜਨ ਇਨਹੁ ਬਾਛਹਿ ਹਰਿ ਮਾਗਹਿ ਹਰਿ ਰਸੁ ਦੀਜੈ ॥੬॥

ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ ਭੂਖ ਕਰੀਜੈ

ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ ਲਖ ਕੋਸਨ ਕਉ ਬਿਥਿ ਦੀਜੈ ॥੭॥

ਹਰਿ ਹਰਿ ਹਰਿ ਹਰਿ ਹਰਿ ਜਨ ਊਤਮ ਕਿਆ ਉਪਮਾ ਤਿਨੑ ਦੀਜੈ

ਰਾਮ ਨਾਮ ਤੁਲਿ ਅਉਰੁ ਉਪਮਾ ਜਨ ਨਾਨਕ ਕ੍ਰਿਪਾ ਕਰੀਜੈ ॥੮॥੧॥

ਕਲਿਆਨ ਮਹਲਾ

ਰਾਮ ਗੁਰੁ ਪਾਰਸੁ ਪਰਸੁ ਕਰੀਜੈ

ਹਮ ਨਿਰਗੁਣੀ ਮਨੂਰ ਅਤਿ ਫੀਕੇ ਮਿਲਿ ਸਤਿਗੁਰ ਪਾਰਸੁ ਕੀਜੈ ॥੧॥ ਰਹਾਉ

ਸੁਰਗ ਮੁਕਤਿ ਬੈਕੁੰਠ ਸਭਿ ਬਾਂਛਹਿ ਨਿਤਿ ਆਸਾ ਆਸ ਕਰੀਜੈ

ਹਰਿ ਦਰਸਨ ਕੇ ਜਨ ਮੁਕਤਿ ਮਾਂਗਹਿ ਮਿਲਿ ਦਰਸਨ ਤ੍ਰਿਪਤਿ ਮਨੁ ਧੀਜੈ ॥੧॥

ਮਾਇਆ ਮੋਹੁ ਸਬਲੁ ਹੈ ਭਾਰੀ ਮੋਹੁ ਕਾਲਖ ਦਾਗ ਲਗੀਜੈ

ਮੇਰੇ ਠਾਕੁਰ ਕੇ ਜਨ ਅਲਿਪਤ ਹੈ ਮੁਕਤੇ ਜਿਉ ਮੁਰਗਾਈ ਪੰਕੁ ਭੀਜੈ ॥੨॥

ਚੰਦਨ ਵਾਸੁ ਭੁਇਅੰਗਮ ਵੇੜੀ ਕਿਵ ਮਿਲੀਐ ਚੰਦਨੁ ਲੀਜੈ

ਕਾਢਿ ਖੜਗੁ ਗੁਰ ਗਿਆਨੁ ਕਰਾਰਾ ਬਿਖੁ ਛੇਦਿ ਛੇਦਿ ਰਸੁ ਪੀਜੈ ॥੩॥

ਆਨਿ ਆਨਿ ਸਮਧਾ ਬਹੁ ਕੀਨੀ ਪਲੁ ਬੈਸੰਤਰ ਭਸਮ ਕਰੀਜੈ

ਮਹਾ ਉਗ੍ਰ ਪਾਪ ਸਾਕਤ ਨਰ ਕੀਨੇ ਮਿਲਿ ਸਾਧੂ ਲੂਕੀ ਦੀਜੈ ॥੪॥

ਸਾਧੂ ਸਾਧ ਸਾਧ ਜਨ ਨੀਕੇ ਜਿਨ ਅੰਤਰਿ ਨਾਮੁ ਧਰੀਜੈ

ਪਰਸ ਨਿਪਰਸੁ ਭਏ ਸਾਧੂ ਜਨ ਜਨੁ ਹਰਿ ਭਗਵਾਨੁ ਦਿਖੀਜੈ ॥੫॥

ਸਾਕਤ ਸੂਤੁ ਬਹੁ ਗੁਰਝੀ ਭਰਿਆ ਕਿਉ ਕਰਿ ਤਾਨੁ ਤਨੀਜੈ

ਤੰਤੁ ਸੂਤੁ ਕਿਛੁ ਨਿਕਸੈ ਨਾਹੀ ਸਾਕਤ ਸੰਗੁ ਕੀਜੈ ॥੬॥

ਸਤਿਗੁਰ ਸਾਧਸੰਗਤਿ ਹੈ ਨੀਕੀ ਮਿਲਿ ਸੰਗਤਿ ਰਾਮੁ ਰਵੀਜੈ

ਅੰਤਰਿ ਰਤਨ ਜਵੇਹਰ ਮਾਣਕ ਗੁਰ ਕਿਰਪਾ ਤੇ ਲੀਜੈ ॥੭॥

ਮੇਰਾ ਠਾਕੁਰੁ ਵਡਾ ਵਡਾ ਹੈ ਸੁਆਮੀ ਹਮ ਕਿਉ ਕਰਿ ਮਿਲਹ ਮਿਲੀਜੈ

ਨਾਨਕ ਮੇਲਿ ਮਿਲਾਏ ਗੁਰੁ ਪੂਰਾ ਜਨ ਕਉ ਪੂਰਨੁ ਦੀਜੈ ॥੮॥੨॥