( 1332 )

ਪ੍ਰਭਾਤੀ ਮਹਲਾ

ਅੰਤਰਿ ਦੇਖਿ ਸਬਦਿ ਮਨੁ ਮਾਨਿਆ ਅਵਰੁ ਰਾਂਗਨਹਾਰਾ

ਅਹਿਨਿਸਿ ਜੀਆ ਦੇਖਿ ਸਮਾਲੇ ਤਿਸ ਹੀ ਕੀ ਸਰਕਾਰਾ ॥੧॥

ਮੇਰਾ ਪ੍ਰਭੁ ਰਾਂਗਿ ਘਣੌ ਅਤਿ ਰੂੜੌ

ਦੀਨ ਦਇਆਲੁ ਪ੍ਰੀਤਮ ਮਨਮੋਹਨੁ ਅਤਿ ਰਸ ਲਾਲ ਸਗੂੜੌ ॥੧॥ ਰਹਾਉ

ਊਪਰਿ ਕੂਪੁ ਗਗਨ ਪਨਿਹਾਰੀ ਅੰਮ੍ਰਿਤੁ ਪੀਵਣਹਾਰਾ

ਜਿਸ ਕੀ ਰਚਨਾ ਸੋ ਬਿਧਿ ਜਾਣੈ ਗੁਰਮੁਖਿ ਗਿਆਨੁ ਵੀਚਾਰਾ ॥੨॥

ਪਸਰੀ ਕਿਰਣਿ ਰਸਿ ਕਮਲ ਬਿਗਾਸੇ ਸਸਿ ਘਰਿ ਸੂਰੁ ਸਮਾਇਆ

ਕਾਲੁ ਬਿਧੁੰਸਿ ਮਨਸਾ ਮਨਿ ਮਾਰੀ ਗੁਰ ਪ੍ਰਸਾਦਿ ਪ੍ਰਭੁ ਪਾਇਆ ॥੩॥

ਅਤਿ ਰਸਿ ਰੰਗਿ ਚਲੂਲੈ ਰਾਤੀ ਦੂਜਾ ਰੰਗੁ ਕੋਈ

ਨਾਨਕ ਰਸਨਿ ਰਸਾਏ ਰਾਤੇ ਰਵਿ ਰਹਿਆ ਪ੍ਰਭੁ ਸੋਈ ॥੪॥੧੫॥

ਪ੍ਰਭਾਤੀ ਮਹਲਾ

ਬਾਰਹ ਮਹਿ ਰਾਵਲ ਖਪਿ ਜਾਵਹਿ ਚਹੁ ਛਿਅ ਮਹਿ ਸੰਨਿਆਸੀ

ਜੋਗੀ ਕਾਪੜੀਆ ਸਿਰਖੂਥੇ ਬਿਨੁ ਸਬਦੈ ਗਲਿ ਫਾਸੀ ॥੧॥

ਸਬਦਿ ਰਤੇ ਪੂਰੇ ਬੈਰਾਗੀ

ਅਉਹਠਿ ਹਸਤ ਮਹਿ ਭੀਖਿਆ ਜਾਚੀ ਏਕ ਭਾਇ ਲਿਵ ਲਾਗੀ ॥੧॥ ਰਹਾਉ

ਬ੍ਰਹਮਣ ਵਾਦੁ ਪੜਹਿ ਕਰਿ ਕਿਰਿਆ ਕਰਣੀ ਕਰਮ ਕਰਾਏ

ਬਿਨੁ ਬੂਝੇ ਕਿਛੁ ਸੂਝੈ ਨਾਹੀ ਮਨਮੁਖੁ ਵਿਛੁੜਿ ਦੁਖੁ ਪਾਏ ॥੨॥

ਸਬਦਿ ਮਿਲੇ ਸੇ ਸੂਚਾਚਾਰੀ ਸਾਚੀ ਦਰਗਹ ਮਾਨੇ

ਅਨਦਿਨੁ ਨਾਮਿ ਰਤਨਿ ਲਿਵ ਲਾਗੇ ਜੁਗਿ ਜੁਗਿ ਸਾਚਿ ਸਮਾਨੇ ॥੩॥

ਸਗਲੇ ਕਰਮ ਧਰਮ ਸੁਚਿ ਸੰਜਮ ਜਪ ਤਪ ਤੀਰਥ ਸਬਦਿ ਵਸੇ

ਨਾਨਕ ਸਤਿਗੁਰ ਮਿਲੈ ਮਿਲਾਇਆ ਦੂਖ ਪਰਾਛਤ ਕਾਲ ਨਸੇ ॥੪॥੧੬॥

ਪ੍ਰਭਾਤੀ ਮਹਲਾ

ਸੰਤਾ ਕੀ ਰੇਣੁ ਸਾਧ ਜਨ ਸੰਗਤਿ ਹਰਿ ਕੀਰਤਿ ਤਰੁ ਤਾਰੀ

ਕਹਾ ਕਰੈ ਬਪੁਰਾ ਜਮੁ ਡਰਪੈ ਗੁਰਮੁਖਿ ਰਿਦੈ ਮੁਰਾਰੀ ॥੧॥

ਜਲਿ ਜਾਉ ਜੀਵਨੁ ਨਾਮ ਬਿਨਾ

ਹਰਿ ਜਪਿ ਜਾਪੁ ਜਪਉ ਜਪਮਾਲੀ ਗੁਰਮੁਖਿ ਆਵੈ ਸਾਦੁ ਮਨਾ ॥੧॥ ਰਹਾਉ

ਗੁਰ ਉਪਦੇਸ ਸਾਚੁ ਸੁਖੁ ਜਾ ਕਉ ਕਿਆ ਤਿਸੁ ਉਪਮਾ ਕਹੀਐ

ਲਾਲ ਜਵੇਹਰ ਰਤਨ ਪਦਾਰਥ ਖੋਜਤ ਗੁਰਮੁਖਿ ਲਹੀਐ ॥੨॥

ਚੀਨੈ ਗਿਆਨੁ ਧਿਆਨੁ ਧਨੁ ਸਾਚੌ ਏਕ ਸਬਦਿ ਲਿਵ ਲਾਵੈ

ਨਿਰਾਲੰਬੁ ਨਿਰਹਾਰੁ ਨਿਹਕੇਵਲੁ ਨਿਰਭਉ ਤਾੜੀ ਲਾਵੈ ॥੩॥

ਸਾਇਰ ਸਪਤ ਭਰੇ ਜਲ ਨਿਰਮਲਿ ਉਲਟੀ ਨਾਵ ਤਰਾਵੈ

ਬਾਹਰਿ ਜਾਤੌ ਠਾਕਿ ਰਹਾਵੈ ਗੁਰਮੁਖਿ ਸਹਜਿ ਸਮਾਵੈ ॥੪॥

ਸੋ ਗਿਰਹੀ ਸੋ ਦਾਸੁ ਉਦਾਸੀ ਜਿਨਿ ਗੁਰਮੁਖਿ ਆਪੁ ਪਛਾਨਿਆ

ਨਾਨਕੁ ਕਹੈ ਅਵਰੁ ਨਹੀ ਦੂਜਾ ਸਾਚ ਸਬਦਿ ਮਨੁ ਮਾਨਿਆ ॥੫॥੧੭॥