( 1333 )

ਰਾਗੁ ਪ੍ਰਭਾਤੀ ਮਹਲਾ ਚਉਪਦੇ

ਸਤਿਗੁਰ ਪ੍ਰਸਾਦਿ

ਗੁਰਮੁਖਿ ਵਿਰਲਾ ਕੋਈ ਬੂਝੈ ਸਬਦੇ ਰਹਿਆ ਸਮਾਈ

ਨਾਮਿ ਰਤੇ ਸਦਾ ਸੁਖੁ ਪਾਵੈ ਸਾਚਿ ਰਹੈ ਲਿਵ ਲਾਈ ॥੧॥

ਹਰਿ ਹਰਿ ਨਾਮੁ ਜਪਹੁ ਜਨ ਭਾਈ

ਗੁਰ ਪ੍ਰਸਾਦਿ ਮਨੁ ਅਸਥਿਰੁ ਹੋਵੈ ਅਨਦਿਨੁ ਹਰਿ ਰਸਿ ਰਹਿਆ ਅਘਾਈ ॥੧॥ ਰਹਾਉ

ਅਨਦਿਨੁ ਭਗਤਿ ਕਰਹੁ ਦਿਨੁ ਰਾਤੀ ਇਸੁ ਜੁਗ ਕਾ ਲਾਹਾ ਭਾਈ

ਸਦਾ ਜਨ ਨਿਰਮਲ ਮੈਲੁ ਲਾਗੈ ਸਚਿ ਨਾਮਿ ਚਿਤੁ ਲਾਈ ॥੨॥

ਸੁਖੁ ਸੀਗਾਰੁ ਸਤਿਗੁਰੂ ਦਿਖਾਇਆ ਨਾਮਿ ਵਡੀ ਵਡਿਆਈ

ਅਖੁਟ ਭੰਡਾਰ ਭਰੇ ਕਦੇ ਤੋਟਿ ਆਵੈ ਸਦਾ ਹਰਿ ਸੇਵਹੁ ਭਾਈ ॥੩॥

ਆਪੇ ਕਰਤਾ ਜਿਸ ਨੋ ਦੇਵੈ ਤਿਸੁ ਵਸੈ ਮਨਿ ਆਈ

ਨਾਨਕ ਨਾਮੁ ਧਿਆਇ ਸਦਾ ਤੂ ਸਤਿਗੁਰਿ ਦੀਆ ਦਿਖਾਈ ॥੪॥੧॥

ਪ੍ਰਭਾਤੀ ਮਹਲਾ

ਨਿਰਗੁਣੀਆਰੇ ਕਉ ਬਖਸਿ ਲੈ ਸੁਆਮੀ ਆਪੇ ਲੈਹੁ ਮਿਲਾਈ

ਤੂ ਬਿਅੰਤੁ ਤੇਰਾ ਅੰਤੁ ਪਾਇਆ ਸਬਦੇ ਦੇਹੁ ਬੁਝਾਈ ॥੧॥

ਹਰਿ ਜੀਉ ਤੁਧੁ ਵਿਟਹੁ ਬਲਿ ਜਾਈ

ਤਨੁ ਮਨੁ ਅਰਪੀ ਤੁਧੁ ਆਗੈ ਰਾਖਉ ਸਦਾ ਰਹਾਂ ਸਰਣਾਈ ॥੧॥ ਰਹਾਉ

ਆਪਣੇ ਭਾਣੇ ਵਿਚਿ ਸਦਾ ਰਖੁ ਸੁਆਮੀ ਹਰਿ ਨਾਮੋ ਦੇਹਿ ਵਡਿਆਈ

ਪੂਰੇ ਗੁਰ ਤੇ ਭਾਣਾ ਜਾਪੈ ਅਨਦਿਨੁ ਸਹਜਿ ਸਮਾਈ ॥੨॥

ਤੇਰੈ ਭਾਣੈ ਭਗਤਿ ਜੇ ਤੁਧੁ ਭਾਵੈ ਆਪੇ ਬਖਸਿ ਮਿਲਾਈ

ਤੇਰੈ ਭਾਣੈ ਸਦਾ ਸੁਖੁ ਪਾਇਆ ਗੁਰਿ ਤ੍ਰਿਸਨਾ ਅਗਨਿ ਬੁਝਾਈ ॥੩॥

ਜੋ ਤੂ ਕਰਹਿ ਸੁ ਹੋਵੈ ਕਰਤੇ ਅਵਰੁ ਕਰਣਾ ਜਾਈ

ਨਾਨਕ ਨਾਵੈ ਜੇਵਡੁ ਅਵਰੁ ਦਾਤਾ ਪੂਰੇ ਗੁਰ ਤੇ ਪਾਈ ॥੪॥੨॥

ਪ੍ਰਭਾਤੀ ਮਹਲਾ

ਗੁਰਮੁਖਿ ਹਰਿ ਸਾਲਾਹਿਆ ਜਿੰਨਾ ਤਿਨ ਸਲਾਹਿ ਹਰਿ ਜਾਤਾ

ਵਿਚਹੁ ਭਰਮੁ ਗਇਆ ਹੈ ਦੂਜਾ ਗੁਰ ਕੈ ਸਬਦਿ ਪਛਾਤਾ ॥੧॥

ਹਰਿ ਜੀਉ ਤੂ ਮੇਰਾ ਇਕੁ ਸੋਈ

ਤੁਧੁ ਜਪੀ ਤੁਧੈ ਸਾਲਾਹੀ ਗਤਿ ਮਤਿ ਤੁਝ ਤੇ ਹੋਈ ॥੧॥ ਰਹਾਉ

ਗੁਰਮੁਖਿ ਸਾਲਾਹਨਿ ਸੇ ਸਾਦੁ ਪਾਇਨਿ ਮੀਠਾ ਅੰਮ੍ਰਿਤੁ ਸਾਰੁ

ਸਦਾ ਮੀਠਾ ਕਦੇ ਫੀਕਾ ਗੁਰਸਬਦੀ ਵੀਚਾਰੁ ॥੨॥

ਜਿਨਿ ਮੀਠਾ ਲਾਇਆ ਸੋਈ ਜਾਣੈ ਤਿਸੁ ਵਿਟਹੁ ਬਲਿ ਜਾਈ

ਸਬਦਿ ਸਲਾਹੀ ਸਦਾ ਸੁਖਦਾਤਾ ਵਿਚਹੁ ਆਪੁ ਗਵਾਈ ॥੩॥

ਸਤਿਗੁਰੁ ਮੇਰਾ ਸਦਾ ਹੈ ਦਾਤਾ ਜੋ ਇਛੈ ਸੋ ਫਲੁ ਪਾਏ

ਨਾਨਕ ਨਾਮੁ ਮਿਲੈ ਵਡਿਆਈ ਗੁਰਸਬਦੀ ਸਚੁ ਪਾਏ ॥੪॥੩॥