( 1334 )

ਪ੍ਰਭਾਤੀ ਮਹਲਾ

ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ ਰਾਖਨ ਜੋਗੁ

ਤੁਧੁ ਜੇਵਡੁ ਮੈ ਅਵਰੁ ਸੂਝੈ ਨਾ ਕੋ ਹੋਆ ਹੋਗੁ ॥੧॥

ਹਰਿ ਜੀਉ ਸਦਾ ਤੇਰੀ ਸਰਣਾਈ

ਜਿਉ ਭਾਵੈ ਤਿਉ ਰਾਖਹੁ ਮੇਰੇ ਸੁਆਮੀ ਏਹ ਤੇਰੀ ਵਡਿਆਈ ॥੧॥ ਰਹਾਉ

ਜੋ ਤੇਰੀ ਸਰਣਾਈ ਹਰਿ ਜੀਉ ਤਿਨ ਕੀ ਕਰਹਿ ਪ੍ਰਤਿਪਾਲ

ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਸਕੈ ਜਮਕਾਲੁ ॥੨॥

ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਜਾਇ

ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥੩॥

ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ

ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ ॥੪॥੪॥

ਪ੍ਰਭਾਤੀ ਮਹਲਾ

ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ

ਗੁਰਸਬਦੀ ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ

ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨ ॥੧॥

ਮੇਰੇ ਮਨ ਗੁਰ ਕੀ ਸਿਖ ਸੁਣੀਜੈ

ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥੧॥ ਰਹਾਉ

ਮੂਲੁ ਪਛਾਣਨਿ ਤਿਨ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ

ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ

ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥੨॥

ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ ਵਖਾਨੈ

ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ

ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿਤੁ ਆਤਮ ਰਾਮੁ ਪਛਾਨੈ ॥੩॥

ਮਾਨਸ ਜਨਮਿ ਸਤਿਗੁਰੂ ਸੇਵਿਆ ਬਿਰਥਾ ਜਨਮੁ ਗਵਾਇਆ

ਨਦਰਿ ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ

ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ ॥੪॥੫॥

ਪ੍ਰਭਾਤੀ ਮਹਲਾ

ਆਪੇ ਭਾਂਤਿ ਬਣਾਏ ਬਹੁ ਰੰਗੀ ਸਿਸਟਿ ਉਪਾਇ ਪ੍ਰਭਿ ਖੇਲੁ ਕੀਆ

ਕਰਿ ਕਰਿ ਵੇਖੈ ਕਰੇ ਕਰਾਏ ਸਰਬ ਜੀਆ ਨੋ ਰਿਜਕੁ ਦੀਆ ॥੧॥

ਕਲੀ ਕਾਲ ਮਹਿ ਰਵਿਆ ਰਾਮੁ

ਘਟਿ ਘਟਿ ਪੂਰਿ ਰਹਿਆ ਪ੍ਰਭੁ ਏਕੋ ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥੧॥ ਰਹਾਉ

ਗੁਪਤਾ ਨਾਮੁ ਵਰਤੈ ਵਿਚਿ ਕਲਜੁਗਿ ਘਟਿ ਘਟਿ ਹਰਿ ਭਰਪੂਰਿ ਰਹਿਆ

ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ ਜੋ ਗੁਰ ਸਰਣਾਈ ਭਜਿ ਪਇਆ ॥੨॥

ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ

ਸੋ ਧਨੁ ਧਨੁ ਹਰਿ ਜਨੁ ਵਡ ਪੂਰਾ ਜੋ ਭੈ ਬੈਰਾਗਿ ਹਰਿ ਗੁਣ ਗਾਵੈ ॥੩॥

ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਚਿਤਿ ਧਰੈ

ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥੪॥

ਏਕੋ ਸਬਦੁ ਏਕੋ ਪ੍ਰਭੁ ਵਰਤੈ ਸਭ ਏਕਸੁ ਤੇ ਉਤਪਤਿ ਚਲੈ

ਨਾਨਕ ਗੁਰਮੁਖਿ ਮੇਲਿ ਮਿਲਾਏ ਗੁਰਮੁਖਿ ਹਰਿ ਹਰਿ ਜਾਇ ਰਲੈ ॥੫॥੬॥