( 1335 )

ਪ੍ਰਭਾਤੀ ਮਹਲਾ

ਮੇਰੇ ਮਨ ਗੁਰੁ ਅਪਣਾ ਸਾਲਾਹਿ

ਪੂਰਾ ਭਾਗੁ ਹੋਵੈ ਮੁਖਿ ਮਸਤਕਿ ਸਦਾ ਹਰਿ ਕੇ ਗੁਣ ਗਾਹਿ ॥੧॥ ਰਹਾਉ

ਅੰਮ੍ਰਿਤ ਨਾਮੁ ਭੋਜਨੁ ਹਰਿ ਦੇਇ

ਕੋਟਿ ਮਧੇ ਕੋਈ ਵਿਰਲਾ ਲੇਇ

ਜਿਸ ਨੋ ਅਪਣੀ ਨਦਰਿ ਕਰੇਇ ॥੧॥

ਗੁਰ ਕੇ ਚਰਣ ਮਨ ਮਾਹਿ ਵਸਾਇ

ਦੁਖੁ ਅਨੑੇਰਾ ਅੰਦਰਹੁ ਜਾਇ

ਆਪੇ ਸਾਚਾ ਲਏ ਮਿਲਾਇ ॥੨॥

ਗੁਰ ਕੀ ਬਾਣੀ ਸਿਉ ਲਾਇ ਪਿਆਰੁ

ਐਥੈ ਓਥੈ ਏਹੁ ਅਧਾਰੁ

ਆਪੇ ਦੇਵੈ ਸਿਰਜਨਹਾਰੁ ॥੩॥

ਸਚਾ ਮਨਾਏ ਅਪਣਾ ਭਾਣਾ

ਸੋਈ ਭਗਤੁ ਸੁਘੜੁ ਸੋੁਜਾਣਾ

ਨਾਨਕੁ ਤਿਸ ਕੈ ਸਦ ਕੁਰਬਾਣਾ ॥੪॥੭॥੧੭॥੭॥੨੪॥

ਪ੍ਰਭਾਤੀ ਮਹਲਾ ਬਿਭਾਸ

ਸਤਿਗੁਰ ਪ੍ਰਸਾਦਿ

ਰਸਕਿ ਰਸਕਿ ਗੁਨ ਗਾਵਹ ਗੁਰਮਤਿ ਲਿਵ ਉਨਮਨਿ ਨਾਮਿ ਲਗਾਨ

ਅੰਮ੍ਰਿਤੁ ਰਸੁ ਪੀਆ ਗੁਰਸਬਦੀ ਹਮ ਨਾਮ ਵਿਟਹੁ ਕੁਰਬਾਨ ॥੧॥

ਹਮਰੇ ਜਗਜੀਵਨ ਹਰਿ ਪ੍ਰਾਨ

ਹਰਿ ਊਤਮੁ ਰਿਦ ਅੰਤਰਿ ਭਾਇਓ ਗੁਰਿ ਮੰਤੁ ਦੀਓ ਹਰਿ ਕਾਨ ॥੧॥ ਰਹਾਉ

ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਨਾਮੁ ਵਖਾਨ

ਕਿਤੁ ਬਿਧਿ ਕਿਉ ਪਾਈਐ ਪ੍ਰਭੁ ਅਪੁਨਾ ਮੋ ਕਉ ਕਰਹੁ ਉਪਦੇਸੁ ਹਰਿ ਦਾਨ ॥੨॥

ਸਤਸੰਗਤਿ ਮਹਿ ਹਰਿ ਹਰਿ ਵਸਿਆ ਮਿਲਿ ਸੰਗਤਿ ਹਰਿ ਗੁਨ ਜਾਨ

ਵਡੈ ਭਾਗਿ ਸਤਸੰਗਤਿ ਪਾਈ ਗੁਰੁ ਸਤਿਗੁਰੁ ਪਰਸਿ ਭਗਵਾਨ ॥੩॥

ਗੁਨ ਗਾਵਹ ਪ੍ਰਭ ਅਗਮ ਠਾਕੁਰ ਕੇ ਗੁਨ ਗਾਇ ਰਹੇ ਹੈਰਾਨ

ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਹਰਿ ਨਾਮੁ ਦੀਓ ਖਿਨ ਦਾਨ ॥੪॥੧॥

ਪ੍ਰਭਾਤੀ ਮਹਲਾ

ਉਗਵੈ ਸੂਰੁ ਗੁਰਮੁਖਿ ਹਰਿ ਬੋਲਹਿ ਸਭ ਰੈਨਿ ਸਮੑਾਲਹਿ ਹਰਿ ਗਾਲ

ਹਮਰੈ ਪ੍ਰਭਿ ਹਮ ਲੋਚ ਲਗਾਈ ਹਮ ਕਰਹ ਪ੍ਰਭੂ ਹਰਿ ਭਾਲ ॥੧॥

ਮੇਰਾ ਮਨੁ ਸਾਧੂ ਧੂਰਿ ਰਵਾਲ

ਹਰਿ ਹਰਿ ਨਾਮੁ ਦ੍ਰਿੜਾਇਓ ਗੁਰਿ ਮੀਠਾ ਗੁਰ ਪਗ ਝਾਰਹ ਹਮ ਬਾਲ ॥੧॥ ਰਹਾਉ

ਸਾਕਤ ਕਉ ਦਿਨੁ ਰੈਨਿ ਅੰਧਾਰੀ ਮੋਹਿ ਫਾਥੇ ਮਾਇਆ ਜਾਲ

ਖਿਨੁ ਪਲੁ ਹਰਿ ਪ੍ਰਭੁ ਰਿਦੈ ਵਸਿਓ ਰਿਨਿ ਬਾਧੇ ਬਹੁ ਬਿਧਿ ਬਾਲ ॥੨॥

ਸਤਸੰਗਤਿ ਮਿਲਿ ਮਤਿ ਬੁਧਿ ਪਾਈ ਹਉ ਛੂਟੇ ਮਮਤਾ ਜਾਲ

ਹਰਿ ਨਾਮਾ ਹਰਿ ਮੀਠ ਲਗਾਨਾ ਗੁਰਿ ਕੀਏ ਸਬਦਿ ਨਿਹਾਲ ॥੩॥

ਹਮ ਬਾਰਿਕ ਗੁਰ ਅਗਮ ਗੁਸਾਈ ਗੁਰ ਕਰਿ ਕਿਰਪਾ ਪ੍ਰਤਿਪਾਲ

ਬਿਖੁ ਭਉਜਲ ਡੁਬਦੇ ਕਾਢਿ ਲੇਹੁ ਪ੍ਰਭ ਗੁਰ ਨਾਨਕ ਬਾਲ ਗੁਪਾਲ ॥੪॥੨॥