( 1336 )

ਪ੍ਰਭਾਤੀ ਮਹਲਾ

ਇਕੁ ਖਿਨੁ ਹਰਿ ਪ੍ਰਭਿ ਕਿਰਪਾ ਧਾਰੀ ਗੁਨ ਗਾਏ ਰਸਕ ਰਸੀਕ

ਗਾਵਤ ਸੁਨਤ ਦੋਊ ਭਏ ਮੁਕਤੇ ਜਿਨਾ ਗੁਰਮੁਖਿ ਖਿਨੁ ਹਰਿ ਪੀਕ ॥੧॥

ਮੇਰੈ ਮਨਿ ਹਰਿ ਹਰਿ ਰਾਮ ਨਾਮੁ ਰਸੁ ਟੀਕ

ਗੁਰਮੁਖਿ ਨਾਮੁ ਸੀਤਲ ਜਲੁ ਪਾਇਆ ਹਰਿ ਹਰਿ ਨਾਮੁ ਪੀਆ ਰਸੁ ਝੀਕ ॥੧॥ ਰਹਾਉ

ਜਿਨ ਹਰਿ ਹਿਰਦੈ ਪ੍ਰੀਤਿ ਲਗਾਨੀ ਤਿਨਾ ਮਸਤਕਿ ਊਜਲ ਟੀਕ

ਹਰਿ ਜਨ ਸੋਭਾ ਸਭ ਜਗ ਊਪਰਿ ਜਿਉ ਵਿਚਿ ਉਡਵਾ ਸਸਿ ਕੀਕ ॥੨॥

ਜਿਨ ਹਰਿ ਹਿਰਦੈ ਨਾਮੁ ਵਸਿਓ ਤਿਨ ਸਭਿ ਕਾਰਜ ਫੀਕ

ਜੈਸੇ ਸੀਗਾਰੁ ਕਰੈ ਦੇਹ ਮਾਨੁਖ ਨਾਮ ਬਿਨਾ ਨਕਟੇ ਨਕ ਕੀਕ ॥੩॥

ਘਟਿ ਘਟਿ ਰਮਈਆ ਰਮਤ ਰਾਮ ਰਾਇ ਸਭ ਵਰਤੈ ਸਭ ਮਹਿ ਈਕ

ਜਨ ਨਾਨਕ ਕਉ ਹਰਿ ਕਿਰਪਾ ਧਾਰੀ ਗੁਰ ਬਚਨ ਧਿਆਇਓ ਘਰੀ ਮੀਕ ॥੪॥੩॥

ਪ੍ਰਭਾਤੀ ਮਹਲਾ

ਅਗਮ ਦਇਆਲ ਕ੍ਰਿਪਾ ਪ੍ਰਭਿ ਧਾਰੀ ਮੁਖਿ ਹਰਿ ਹਰਿ ਨਾਮੁ ਹਮ ਕਹੇ

ਪਤਿਤ ਪਾਵਨ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਪਾਪ ਲਹੇ ॥੧॥

ਜਪਿ ਮਨ ਰਾਮ ਨਾਮੁ ਰਵਿ ਰਹੇ

ਦੀਨ ਦਇਆਲੁ ਦੁਖ ਭੰਜਨੁ ਗਾਇਓ ਗੁਰਮਤਿ ਨਾਮੁ ਪਦਾਰਥੁ ਲਹੇ ॥੧॥ ਰਹਾਉ

ਕਾਇਆ ਨਗਰਿ ਨਗਰਿ ਹਰਿ ਬਸਿਓ ਮਤਿ ਗੁਰਮਤਿ ਹਰਿ ਹਰਿ ਸਹੇ

ਸਰੀਰਿ ਸਰੋਵਰਿ ਨਾਮੁ ਹਰਿ ਪ੍ਰਗਟਿਓ ਘਰਿ ਮੰਦਰਿ ਹਰਿ ਪ੍ਰਭੁ ਲਹੇ ॥੨॥

ਜੋ ਨਰ ਭਰਮਿ ਭਰਮਿ ਉਦਿਆਨੇ ਤੇ ਸਾਕਤ ਮੂੜ ਮੁਹੇ

ਜਿਉ ਮ੍ਰਿਗ ਨਾਭਿ ਬਸੈ ਬਾਸੁ ਬਸਨਾ ਭ੍ਰਮਿ ਭ੍ਰਮਿਓ ਝਾਰ ਗਹੇ ॥੩॥

ਤੁਮ ਵਡ ਅਗਮ ਅਗਾਧਿ ਬੋਧਿ ਪ੍ਰਭ ਮਤਿ ਦੇਵਹੁ ਹਰਿ ਪ੍ਰਭ ਲਹੇ

ਜਨ ਨਾਨਕ ਕਉ ਗੁਰਿ ਹਾਥੁ ਸਿਰਿ ਧਰਿਓ ਹਰਿ ਰਾਮ ਨਾਮਿ ਰਵਿ ਰਹੇ ॥੪॥੪॥