( 1338 )

ਪ੍ਰਭਾਤੀ ਮਹਲਾ ਬਿਭਾਸ

ਸਤਿਗੁਰ ਪ੍ਰਸਾਦਿ

ਮਨੁ ਹਰਿ ਕੀਆ ਤਨੁ ਸਭੁ ਸਾਜਿਆ

ਪੰਚ ਤਤ ਰਚਿ ਜੋਤਿ ਨਿਵਾਜਿਆ

ਸਿਹਜਾ ਧਰਤਿ ਬਰਤਨ ਕਉ ਪਾਨੀ

ਨਿਮਖ ਵਿਸਾਰਹੁ ਸੇਵਹੁ ਸਾਰਿਗਪਾਨੀ ॥੧॥

ਮਨ ਸਤਿਗੁਰੁ ਸੇਵਿ ਹੋਇ ਪਰਮ ਗਤੇ

ਹਰਖ ਸੋਗ ਤੇ ਰਹਹਿ ਨਿਰਾਰਾ ਤਾਂ ਤੂ ਪਾਵਹਿ ਪ੍ਰਾਨਪਤੇ ॥੧॥ ਰਹਾਉ

ਕਾਪੜ ਭੋਗ ਰਸ ਅਨਿਕ ਭੁੰਚਾਏ

ਮਾਤ ਪਿਤਾ ਕੁਟੰਬ ਸਗਲ ਬਨਾਏ

ਰਿਜਕੁ ਸਮਾਹੇ ਜਲਿ ਥਲਿ ਮੀਤ

ਸੋ ਹਰਿ ਸੇਵਹੁ ਨੀਤਾ ਨੀਤ ॥੨॥

ਤਹਾ ਸਖਾਈ ਜਹ ਕੋਇ ਹੋਵੈ

ਕੋਟਿ ਅਪ੍ਰਾਧ ਇਕ ਖਿਨ ਮਹਿ ਧੋਵੈ

ਦਾਤਿ ਕਰੈ ਨਹੀ ਪਛੋੁਤਾਵੈ

ਏਕਾ ਬਖਸ ਫਿਰਿ ਬਹੁਰਿ ਬੁਲਾਵੈ ॥੩॥

ਕਿਰਤ ਸੰਜੋਗੀ ਪਾਇਆ ਭਾਲਿ

ਸਾਧਸੰਗਤਿ ਮਹਿ ਬਸੇ ਗੁਪਾਲ

ਗੁਰ ਮਿਲਿ ਆਏ ਤੁਮਰੈ ਦੁਆਰ

ਜਨ ਨਾਨਕ ਦਰਸਨੁ ਦੇਹੁ ਮੁਰਾਰਿ ॥੪॥੧॥

ਪ੍ਰਭਾਤੀ ਮਹਲਾ

ਪ੍ਰਭ ਕੀ ਸੇਵਾ ਜਨ ਕੀ ਸੋਭਾ

ਕਾਮ ਕ੍ਰੋਧ ਮਿਟੇ ਤਿਸੁ ਲੋਭਾ

ਨਾਮੁ ਤੇਰਾ ਜਨ ਕੈ ਭੰਡਾਰਿ

ਗੁਨ ਗਾਵਹਿ ਪ੍ਰਭ ਦਰਸ ਪਿਆਰਿ ॥੧॥

ਤੁਮਰੀ ਭਗਤਿ ਪ੍ਰਭ ਤੁਮਹਿ ਜਨਾਈ

ਕਾਟਿ ਜੇਵਰੀ ਜਨ ਲੀਏ ਛਡਾਈ ॥੧॥ ਰਹਾਉ

ਜੋ ਜਨੁ ਰਾਤਾ ਪ੍ਰਭ ਕੈ ਰੰਗਿ

ਤਿਨਿ ਸੁਖੁ ਪਾਇਆ ਪ੍ਰਭ ਕੈ ਸੰਗਿ

ਜਿਸੁ ਰਸੁ ਆਇਆ ਸੋਈ ਜਾਨੈ

ਪੇਖਿ ਪੇਖਿ ਮਨ ਮਹਿ ਹੈਰਾਨੈ ॥੨॥

ਸੋ ਸੁਖੀਆ ਸਭ ਤੇ ਊਤਮੁ ਸੋਇ

ਜਾ ਕੈ ਹ੍ਰਿਦੈ ਵਸਿਆ ਪ੍ਰਭੁ ਸੋਇ

ਸੋਈ ਨਿਹਚਲੁ ਆਵੈ ਜਾਇ

ਅਨਦਿਨੁ ਪ੍ਰਭ ਕੇ ਹਰਿ ਗੁਣ ਗਾਇ ॥੩॥

ਤਾ ਕਉ ਕਰਹੁ ਸਗਲ ਨਮਸਕਾਰੁ

ਜਾ ਕੈ ਮਨਿ ਪੂਰਨੁ ਨਿਰੰਕਾਰੁ

ਕਰਿ ਕਿਰਪਾ ਮੋਹਿ ਠਾਕੁਰ ਦੇਵਾ

ਨਾਨਕੁ ਉਧਰੈ ਜਨ ਕੀ ਸੇਵਾ ॥੪॥੨॥

ਪ੍ਰਭਾਤੀ ਮਹਲਾ

ਗੁਨ ਗਾਵਤ ਮਨਿ ਹੋਇ ਅਨੰਦ

ਆਠ ਪਹਰ ਸਿਮਰਉ ਭਗਵੰਤ

ਜਾ ਕੈ ਸਿਮਰਨਿ ਕਲਮਲ ਜਾਹਿ

ਤਿਸੁ ਗੁਰ ਕੀ ਹਮ ਚਰਨੀ ਪਾਹਿ ॥੧॥

ਸੁਮਤਿ ਦੇਵਹੁ ਸੰਤ ਪਿਆਰੇ

ਸਿਮਰਉ ਨਾਮੁ ਮੋਹਿ ਨਿਸਤਾਰੇ ॥੧॥ ਰਹਾਉ

ਜਿਨਿ ਗੁਰਿ ਕਹਿਆ ਮਾਰਗੁ ਸੀਧਾ

ਸਗਲ ਤਿਆਗਿ ਨਾਮਿ ਹਰਿ ਗੀਧਾ

ਤਿਸੁ ਗੁਰ ਕੈ ਸਦਾ ਬਲਿ ਜਾਈਐ

ਹਰਿ ਸਿਮਰਨੁ ਜਿਸੁ ਗੁਰ ਤੇ ਪਾਈਐ ॥੨॥

ਬੂਡਤ ਪ੍ਰਾਨੀ ਜਿਨਿ ਗੁਰਹਿ ਤਰਾਇਆ

ਜਿਸੁ ਪ੍ਰਸਾਦਿ ਮੋਹੈ ਨਹੀ ਮਾਇਆ

ਹਲਤੁ ਪਲਤੁ ਜਿਨਿ ਗੁਰਹਿ ਸਵਾਰਿਆ

ਤਿਸੁ ਗੁਰ ਊਪਰਿ ਸਦਾ ਹਉ ਵਾਰਿਆ ॥੩॥

ਮਹਾ ਮੁਗਧ ਤੇ ਕੀਆ ਗਿਆਨੀ

ਗੁਰ ਪੂਰੇ ਕੀ ਅਕਥ ਕਹਾਨੀ

ਪਾਰਬ੍ਰਹਮ ਨਾਨਕ ਗੁਰਦੇਵ

ਵਡੈ ਭਾਗਿ ਪਾਈਐ ਹਰਿ ਸੇਵ ॥੪॥੩॥