( 1339 )

ਪ੍ਰਭਾਤੀ ਮਹਲਾ

ਸਗਲੇ ਦੂਖ ਮਿਟੇ ਸੁਖ ਦੀਏ ਅਪਨਾ ਨਾਮੁ ਜਪਾਇਆ

ਕਰਿ ਕਿਰਪਾ ਅਪਨੀ ਸੇਵਾ ਲਾਏ ਸਗਲਾ ਦੁਰਤੁ ਮਿਟਾਇਆ ॥੧॥

ਹਮ ਬਾਰਿਕ ਸਰਨਿ ਪ੍ਰਭ ਦਇਆਲ

ਅਵਗਣ ਕਾਟਿ ਕੀਏ ਪ੍ਰਭਿ ਅਪੁਨੇ ਰਾਖਿ ਲੀਏ ਮੇਰੈ ਗੁਰ ਗੋਪਾਲਿ ॥੧॥ ਰਹਾਉ

ਤਾਪ ਪਾਪ ਬਿਨਸੇ ਖਿਨ ਭੀਤਰਿ ਭਏ ਕ੍ਰਿਪਾਲ ਗੁਸਾਈ

ਸਾਸਿ ਸਾਸਿ ਪਾਰਬ੍ਰਹਮੁ ਅਰਾਧੀ ਅਪੁਨੇ ਸਤਿਗੁਰ ਕੈ ਬਲਿ ਜਾਈ ॥੨॥

ਅਗਮ ਅਗੋਚਰੁ ਬਿਅੰਤੁ ਸੁਆਮੀ ਤਾ ਕਾ ਅੰਤੁ ਪਾਈਐ

ਲਾਹਾ ਖਾਟਿ ਹੋਈਐ ਧਨਵੰਤਾ ਅਪੁਨਾ ਪ੍ਰਭੂ ਧਿਆਈਐ ॥੩॥

ਆਠ ਪਹਰ ਪਾਰਬ੍ਰਹਮੁ ਧਿਆਈ ਸਦਾ ਸਦਾ ਗੁਨ ਗਾਇਆ

ਕਹੁ ਨਾਨਕ ਮੇਰੇ ਪੂਰੇ ਮਨੋਰਥ ਪਾਰਬ੍ਰਹਮੁ ਗੁਰੁ ਪਾਇਆ ॥੪॥੪॥

ਪ੍ਰਭਾਤੀ ਮਹਲਾ

ਸਿਮਰਤ ਨਾਮੁ ਕਿਲਬਿਖ ਸਭਿ ਨਾਸੇ

ਸਚੁ ਨਾਮੁ ਗੁਰਿ ਦੀਨੀ ਰਾਸੇ

ਪ੍ਰਭ ਕੀ ਦਰਗਹ ਸੋਭਾਵੰਤੇ

ਸੇਵਕ ਸੇਵਿ ਸਦਾ ਸੋਹੰਤੇ ॥੧॥

ਹਰਿ ਹਰਿ ਨਾਮੁ ਜਪਹੁ ਮੇਰੇ ਭਾਈ

ਸਗਲੇ ਰੋਗ ਦੋਖ ਸਭਿ ਬਿਨਸਹਿ ਅਗਿਆਨੁ ਅੰਧੇਰਾ ਮਨ ਤੇ ਜਾਈ ॥੧॥ ਰਹਾਉ

ਜਨਮ ਮਰਨ ਗੁਰਿ ਰਾਖੇ ਮੀਤ

ਹਰਿ ਕੇ ਨਾਮ ਸਿਉ ਲਾਗੀ ਪ੍ਰੀਤਿ

ਕੋਟਿ ਜਨਮ ਕੇ ਗਏ ਕਲੇਸ

ਜੋ ਤਿਸੁ ਭਾਵੈ ਸੋ ਭਲ ਹੋਸ ॥੨॥

ਤਿਸੁ ਗੁਰ ਕਉ ਹਉ ਸਦ ਬਲਿ ਜਾਈ

ਜਿਸੁ ਪ੍ਰਸਾਦਿ ਹਰਿ ਨਾਮੁ ਧਿਆਈ

ਐਸਾ ਗੁਰੁ ਪਾਈਐ ਵਡਭਾਗੀ

ਜਿਸੁ ਮਿਲਤੇ ਰਾਮ ਲਿਵ ਲਾਗੀ ॥੩॥

ਕਰਿ ਕਿਰਪਾ ਪਾਰਬ੍ਰਹਮ ਸੁਆਮੀ

ਸਗਲ ਘਟਾ ਕੇ ਅੰਤਰਜਾਮੀ

ਆਠ ਪਹਰ ਅਪੁਨੀ ਲਿਵ ਲਾਇ

ਜਨੁ ਨਾਨਕੁ ਪ੍ਰਭ ਕੀ ਸਰਨਾਇ ॥੪॥੫॥

ਪ੍ਰਭਾਤੀ ਮਹਲਾ

ਕਰਿ ਕਿਰਪਾ ਅਪੁਨੇ ਪ੍ਰਭਿ ਕੀਏ

ਹਰਿ ਕਾ ਨਾਮੁ ਜਪਨ ਕਉ ਦੀਏ

ਆਠ ਪਹਰ ਗੁਨ ਗਾਇ ਗੁਬਿੰਦ

ਭੈ ਬਿਨਸੇ ਉਤਰੀ ਸਭ ਚਿੰਦ ॥੧॥

ਉਬਰੇ ਸਤਿਗੁਰ ਚਰਨੀ ਲਾਗਿ

ਜੋ ਗੁਰੁ ਕਹੈ ਸੋਈ ਭਲ ਮੀਠਾ ਮਨ ਕੀ ਮਤਿ ਤਿਆਗਿ ॥੧॥ ਰਹਾਉ

ਮਨਿ ਤਨਿ ਵਸਿਆ ਹਰਿ ਪ੍ਰਭੁ ਸੋਈ

ਕਲਿ ਕਲੇਸ ਕਿਛੁ ਬਿਘਨੁ ਹੋਈ

ਸਦਾ ਸਦਾ ਪ੍ਰਭੁ ਜੀਅ ਕੈ ਸੰਗਿ

ਉਤਰੀ ਮੈਲੁ ਨਾਮ ਕੈ ਰੰਗਿ ॥੨॥

ਚਰਨ ਕਮਲ ਸਿਉ ਲਾਗੋ ਪਿਆਰੁ

ਬਿਨਸੇ ਕਾਮ ਕ੍ਰੋਧ ਅਹੰਕਾਰ

ਪ੍ਰਭ ਮਿਲਨ ਕਾ ਮਾਰਗੁ ਜਾਨਾਂ

ਭਾਇ ਭਗਤਿ ਹਰਿ ਸਿਉ ਮਨੁ ਮਾਨਾਂ ॥੩॥

ਸੁਣਿ ਸਜਣ ਸੰਤ ਮੀਤ ਸੁਹੇਲੇ

ਨਾਮੁ ਰਤਨੁ ਹਰਿ ਅਗਹ ਅਤੋਲੇ

ਸਦਾ ਸਦਾ ਪ੍ਰਭੁ ਗੁਣ ਨਿਧਿ ਗਾਈਐ

ਕਹੁ ਨਾਨਕ ਵਡਭਾਗੀ ਪਾਈਐ ॥੪॥੬॥

ਪ੍ਰਭਾਤੀ ਮਹਲਾ

ਸੇ ਧਨਵੰਤ ਸੇਈ ਸਚੁ ਸਾਹਾ

ਹਰਿ ਕੀ ਦਰਗਹ ਨਾਮੁ ਵਿਸਾਹਾ ॥੧॥

ਹਰਿ ਹਰਿ ਨਾਮੁ ਜਪਹੁ ਮਨ ਮੀਤ

ਗੁਰੁ ਪੂਰਾ ਪਾਈਐ ਵਡਭਾਗੀ ਨਿਰਮਲ ਪੂਰਨ ਰੀਤਿ ॥੧॥ ਰਹਾਉ

ਪਾਇਆ ਲਾਭੁ ਵਜੀ ਵਾਧਾਈ

ਸੰਤ ਪ੍ਰਸਾਦਿ ਹਰਿ ਕੇ ਗੁਨ ਗਾਈ ॥੨॥

ਸਫਲ ਜਨਮੁ ਜੀਵਨ ਪਰਵਾਣੁ

ਗੁਰ ਪਰਸਾਦੀ ਹਰਿ ਰੰਗੁ ਮਾਣੁ ॥੩॥

ਬਿਨਸੇ ਕਾਮ ਕ੍ਰੋਧ ਅਹੰਕਾਰ

ਨਾਨਕ ਗੁਰਮੁਖਿ ਉਤਰਹਿ ਪਾਰਿ ॥੪॥੭॥