( 1343 )

ਪ੍ਰਭਾਤੀ ਮਹਲਾ

ਮਾਇਆ ਮੋਹਿ ਸਗਲ ਜਗੁ ਛਾਇਆ

ਕਾਮਣਿ ਦੇਖਿ ਕਾਮਿ ਲੋਭਾਇਆ

ਸੁਤ ਕੰਚਨ ਸਿਉ ਹੇਤੁ ਵਧਾਇਆ

ਸਭੁ ਕਿਛੁ ਅਪਨਾ ਇਕੁ ਰਾਮੁ ਪਰਾਇਆ ॥੧॥

ਐਸਾ ਜਾਪੁ ਜਪਉ ਜਪਮਾਲੀ

ਦੁਖ ਸੁਖ ਪਰਹਰਿ ਭਗਤਿ ਨਿਰਾਲੀ ॥੧॥ ਰਹਾਉ

ਗੁਣ ਨਿਧਾਨ ਤੇਰਾ ਅੰਤੁ ਪਾਇਆ

ਸਾਚ ਸਬਦਿ ਤੁਝ ਮਾਹਿ ਸਮਾਇਆ

ਆਵਾ ਗਉਣੁ ਤੁਧੁ ਆਪਿ ਰਚਾਇਆ

ਸੇਈ ਭਗਤ ਜਿਨ ਸਚਿ ਚਿਤੁ ਲਾਇਆ ॥੨॥

ਗਿਆਨੁ ਧਿਆਨੁ ਨਰਹਰਿ ਨਿਰਬਾਣੀ

ਬਿਨੁ ਸਤਿਗੁਰ ਭੇਟੇ ਕੋਇ ਜਾਣੀ

ਸਗਲ ਸਰੋਵਰ ਜੋਤਿ ਸਮਾਣੀ

ਆਨਦ ਰੂਪ ਵਿਟਹੁ ਕੁਰਬਾਣੀ ॥੩॥

ਭਾਉ ਭਗਤਿ ਗੁਰਮਤੀ ਪਾਏ

ਹਉਮੈ ਵਿਚਹੁ ਸਬਦਿ ਜਲਾਏ

ਧਾਵਤੁ ਰਾਖੈ ਠਾਕਿ ਰਹਾਏ

ਸਚਾ ਨਾਮੁ ਮੰਨਿ ਵਸਾਏ ॥੪॥

ਬਿਸਮ ਬਿਨੋਦ ਰਹੇ ਪਰਮਾਦੀ

ਗੁਰਮਤਿ ਮਾਨਿਆ ਏਕ ਲਿਵ ਲਾਗੀ

ਦੇਖਿ ਨਿਵਾਰਿਆ ਜਲ ਮਹਿ ਆਗੀ

ਸੋ ਬੂਝੈ ਹੋਵੈ ਵਡਭਾਗੀ ॥੫॥

ਸਤਿਗੁਰੁ ਸੇਵੇ ਭਰਮੁ ਚੁਕਾਏ

ਅਨਦਿਨੁ ਜਾਗੈ ਸਚਿ ਲਿਵ ਲਾਏ

ਏਕੋ ਜਾਣੈ ਅਵਰੁ ਕੋਇ

ਸੁਖਦਾਤਾ ਸੇਵੇ ਨਿਰਮਲੁ ਹੋਇ ॥੬॥

ਸੇਵਾ ਸੁਰਤਿ ਸਬਦਿ ਵੀਚਾਰਿ

ਜਪੁ ਤਪੁ ਸੰਜਮੁ ਹਉਮੈ ਮਾਰਿ

ਜੀਵਨ ਮੁਕਤੁ ਜਾ ਸਬਦੁ ਸੁਣਾਏ

ਸਚੀ ਰਹਤ ਸਚਾ ਸੁਖੁ ਪਾਏ ॥੭॥

ਸੁਖਦਾਤਾ ਦੁਖੁ ਮੇਟਣਹਾਰਾ

ਅਵਰੁ ਸੂਝਸਿ ਬੀਜੀ ਕਾਰਾ

ਤਨੁ ਮਨੁ ਧਨੁ ਹਰਿ ਆਗੈ ਰਾਖਿਆ

ਨਾਨਕੁ ਕਹੈ ਮਹਾ ਰਸੁ ਚਾਖਿਆ ॥੮॥੨॥

ਪ੍ਰਭਾਤੀ ਮਹਲਾ

ਨਿਵਲੀ ਕਰਮ ਭੁਅੰਗਮ ਭਾਠੀ ਰੇਚਕ ਪੂਰਕ ਕੁੰਭ ਕਰੈ

ਬਿਨੁ ਸਤਿਗੁਰ ਕਿਛੁ ਸੋਝੀ ਨਾਹੀ ਭਰਮੇ ਭੂਲਾ ਬੂਡਿ ਮਰੈ

ਅੰਧਾ ਭਰਿਆ ਭਰਿ ਭਰਿ ਧੋਵੈ ਅੰਤਰ ਕੀ ਮਲੁ ਕਦੇ ਲਹੈ

ਨਾਮ ਬਿਨਾ ਫੋਕਟ ਸਭਿ ਕਰਮਾ ਜਿਉ ਬਾਜੀਗਰੁ ਭਰਮਿ ਭੁਲੈ ॥੧॥

ਖਟੁ ਕਰਮ ਨਾਮੁ ਨਿਰੰਜਨੁ ਸੋਈ

ਤੂ ਗੁਣ ਸਾਗਰੁ ਅਵਗੁਣ ਮੋਹੀ ॥੧॥ ਰਹਾਉ

ਮਾਇਆ ਧੰਧਾ ਧਾਵਣੀ ਦੁਰਮਤਿ ਕਾਰ ਬਿਕਾਰ

ਮੂਰਖੁ ਆਪੁ ਗਣਾਇਦਾ ਬੂਝਿ ਸਕੈ ਕਾਰ

ਮਨਸਾ ਮਾਇਆ ਮੋਹਣੀ ਮਨਮੁਖ ਬੋਲ ਖੁਆਰ

ਮਜਨੁ ਝੂਠਾ ਚੰਡਾਲ ਕਾ ਫੋਕਟ ਚਾਰ ਸੀਂਗਾਰ ॥੨॥

ਝੂਠੀ ਮਨ ਕੀ ਮਤਿ ਹੈ ਕਰਣੀ ਬਾਦਿ ਬਿਬਾਦੁ

ਝੂਠੇ ਵਿਚਿ ਅਹੰਕਰਣੁ ਹੈ ਖਸਮ ਪਾਵੈ ਸਾਦੁ

ਬਿਨੁ ਨਾਵੈ ਹੋਰੁ ਕਮਾਵਣਾ ਫਿਕਾ ਆਵੈ ਸਾਦੁ

ਦੁਸਟੀ ਸਭਾ ਵਿਗੁਚੀਐ ਬਿਖੁ ਵਾਤੀ ਜੀਵਣ ਬਾਦਿ ॥੩॥

ਭ੍ਰਮਿ ਭੂਲੇ ਮਰਹੁ ਕੋਈ

ਸਤਿਗੁਰੁ ਸੇਵਿ ਸਦਾ ਸੁਖੁ ਹੋਈ

ਬਿਨੁ ਸਤਿਗੁਰ ਮੁਕਤਿ ਕਿਨੈ ਪਾਈ

ਆਵਹਿ ਜਾਂਹਿ ਮਰਹਿ ਮਰਿ ਜਾਈ ॥੪॥

ਏਹੁ ਸਰੀਰੁ ਹੈ ਤ੍ਰੈ ਗੁਣ ਧਾਤੁ

ਇਸ ਨੋ ਵਿਆਪੈ ਸੋਗ ਸੰਤਾਪੁ

ਸੋ ਸੇਵਹੁ ਜਿਸੁ ਮਾਈ ਬਾਪੁ

ਵਿਚਹੁ ਚੂਕੈ ਤਿਸਨਾ ਅਰੁ ਆਪੁ ॥੫॥

ਜਹ ਜਹ ਦੇਖਾ ਤਹ ਤਹ ਸੋਈ

ਬਿਨੁ ਸਤਿਗੁਰ ਭੇਟੇ ਮੁਕਤਿ ਹੋਈ

ਹਿਰਦੈ ਸਚੁ ਏਹ ਕਰਣੀ ਸਾਰੁ

ਹੋਰੁ ਸਭੁ ਪਾਖੰਡੁ ਪੂਜ ਖੁਆਰੁ ॥੬॥

ਦੁਬਿਧਾ ਚੂਕੈ ਤਾਂ ਸਬਦੁ ਪਛਾਣੁ

ਘਰਿ ਬਾਹਰਿ ਏਕੋ ਕਰਿ ਜਾਣੁ

ਏਹਾ ਮਤਿ ਸਬਦੁ ਹੈ ਸਾਰੁ

ਵਿਚਿ ਦੁਬਿਧਾ ਮਾਥੈ ਪਵੈ ਛਾਰੁ ॥੭॥

ਕਰਣੀ ਕੀਰਤਿ ਗੁਰਮਤਿ ਸਾਰੁ

ਸੰਤ ਸਭਾ ਗੁਣ ਗਿਆਨੁ ਬੀਚਾਰੁ

ਮਨੁ ਮਾਰੇ ਜੀਵਤ ਮਰਿ ਜਾਣੁ

ਨਾਨਕ ਨਦਰੀ ਨਦਰਿ ਪਛਾਣੁ ॥੮॥੩॥