( 1344 )
ਪ੍ਰਭਾਤੀ ਮਹਲਾ ੧ ਦਖਣੀ ॥
ਗੋਤਮੁ ਤਪਾ ਅਹਿਲਿਆ ਇਸਤ੍ਰੀ ਤਿਸੁ ਦੇਖਿ ਇੰਦ੍ਰੁ ਲੁਭਾਇਆ ॥
ਸਹਸ ਸਰੀਰ ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥੧॥
ਕੋਈ ਜਾਣਿ ਨ ਭੂਲੈ ਭਾਈ ॥
ਸੋ ਭੂਲੈ ਜਿਸੁ ਆਪਿ ਭੁਲਾਏ ਬੂਝੈ ਜਿਸੈ ਬੁਝਾਈ ॥੧॥ ਰਹਾਉ ॥
ਤਿਨਿ ਹਰੀ ਚੰਦਿ ਪ੍ਰਿਥਮੀ ਪਤਿ ਰਾਜੈ ਕਾਗਦਿ ਕੀਮ ਨ ਪਾਈ ॥
ਅਉਗਣੁ ਜਾਣੈ ਤ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥੨॥
ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥
ਕਿਉ ਪਇਆਲਿ ਜਾਇ ਕਿਉ ਛਲੀਐ ਜੇ ਬਲਿ ਰੂਪੁ ਪਛਾਨੈ ॥੩॥
ਰਾਜਾ ਜਨਮੇਜਾ ਦੇ ਮਤੀਂ︀ ਬਰਜਿ ਬਿਆਸਿ ਪੜੑਾਇਆ ॥
ਤਿਨੑਿ ਕਰਿ ਜਗ ਅਠਾਰਹ ਘਾਏ ਕਿਰਤੁ ਨ ਚਲੈ ਚਲਾਇਆ ॥੪॥
ਗਣਤ ਨ ਗਣੀਂ︀ ਹੁਕਮੁ ਪਛਾਣਾ ਬੋਲੀ ਭਾਇ ਸੁਭਾਈ ॥
ਜੋ ਕਿਛੁ ਵਰਤੈ ਤੁਧੈ ਸਲਾਹੀਂ︀ ਸਭ ਤੇਰੀ ਵਡਿਆਈ ॥੫॥
ਗੁਰਮੁਖਿ ਅਲਿਪਤੁ ਲੇਪੁ ਕਦੇ ਨ ਲਾਗੈ ਸਦਾ ਰਹੈ ਸਰਣਾਈ ॥
ਮਨਮੁਖੁ ਮੁਗਧੁ ਆਗੈ ਚੇਤੈ ਨਾਹੀ ਦੁਖਿ ਲਾਗੈ ਪਛੁਤਾਈ ॥੬॥
ਆਪੇ ਕਰੇ ਕਰਾਏ ਕਰਤਾ ਜਿਨਿ ਏਹ ਰਚਨਾ ਰਚੀਐ ॥
ਹਰਿ ਅਭਿਮਾਨੁ ਨ ਜਾਈ ਜੀਅਹੁ ਅਭਿਮਾਨੇ ਪੈ ਪਚੀਐ ॥੭॥
ਭੁਲਣ ਵਿਚਿ ਕੀਆ ਸਭੁ ਕੋਈ ਕਰਤਾ ਆਪਿ ਨ ਭੁਲੈ ॥
ਨਾਨਕ ਸਚਿ ਨਾਮਿ ਨਿਸਤਾਰਾ ਕੋ ਗੁਰ ਪਰਸਾਦਿ ਅਘੁਲੈ ॥੮॥੪॥