( 1345 )

ਪ੍ਰਭਾਤੀ ਮਹਲਾ

ਆਖਣਾ ਸੁਨਣਾ ਨਾਮੁ ਅਧਾਰੁ

ਧੰਧਾ ਛੁਟਕਿ ਗਇਆ ਵੇਕਾਰੁ

ਜਿਉ ਮਨਮੁਖਿ ਦੂਜੈ ਪਤਿ ਖੋਈ

ਬਿਨੁ ਨਾਵੈ ਮੈ ਅਵਰੁ ਕੋਈ ॥੧॥

ਸੁਣਿ ਮਨ ਅੰਧੇ ਮੂਰਖ ਗਵਾਰ

ਆਵਤ ਜਾਤ ਲਾਜ ਨਹੀ ਲਾਗੈ ਬਿਨੁ ਗੁਰ ਬੂਡੈ ਬਾਰੋ ਬਾਰ ॥੧॥ ਰਹਾਉ

ਇਸੁ ਮਨ ਮਾਇਆ ਮੋਹਿ ਬਿਨਾਸੁ

ਧੁਰਿ ਹੁਕਮੁ ਲਿਖਿਆ ਤਾਂ ਕਹੀਐ ਕਾਸੁ

ਗੁਰਮੁਖਿ ਵਿਰਲਾ ਚੀਨੑੈ ਕੋਈ

ਨਾਮ ਬਿਹੂਨਾ ਮੁਕਤਿ ਹੋਈ ॥੨॥

ਭ੍ਰਮਿ ਭ੍ਰਮਿ ਡੋਲੈ ਲਖ ਚਉਰਾਸੀ

ਬਿਨੁ ਗੁਰ ਬੂਝੇ ਜਮ ਕੀ ਫਾਸੀ

ਇਹੁ ਮਨੂਆ ਖਿਨੁ ਖਿਨੁ ਊਭਿ ਪਇਆਲਿ

ਗੁਰਮੁਖਿ ਛੂਟੈ ਨਾਮੁ ਸਮੑਾਲਿ ॥੩॥

ਆਪੇ ਸਦੇ ਢਿਲ ਹੋਇ

ਸਬਦਿ ਮਰੈ ਸਹਿਲਾ ਜੀਵੈ ਸੋਇ

ਬਿਨੁ ਗੁਰ ਸੋਝੀ ਕਿਸੈ ਹੋਇ

ਆਪੇ ਕਰੈ ਕਰਾਵੈ ਸੋਇ ॥੪॥

ਝਗੜੁ ਚੁਕਾਵੈ ਹਰਿ ਗੁਣ ਗਾਵੈ

ਪੂਰਾ ਸਤਿਗੁਰੁ ਸਹਜਿ ਸਮਾਵੈ

ਇਹੁ ਮਨੁ ਡੋਲਤ ਤਉ ਠਹਰਾਵੈ

ਸਚੁ ਕਰਣੀ ਕਰਿ ਕਾਰ ਕਮਾਵੈ ॥੫॥

ਅੰਤਰਿ ਜੂਠਾ ਕਿਉ ਸੁਚਿ ਹੋਇ

ਸਬਦੀ ਧੋਵੈ ਵਿਰਲਾ ਕੋਇ

ਗੁਰਮੁਖਿ ਕੋਈ ਸਚੁ ਕਮਾਵੈ

ਆਵਣੁ ਜਾਣਾ ਠਾਕਿ ਰਹਾਵੈ ॥੬॥

ਭਉ ਖਾਣਾ ਪੀਣਾ ਸੁਖੁ ਸਾਰੁ

ਹਰਿ ਜਨ ਸੰਗਤਿ ਪਾਵੈ ਪਾਰੁ

ਸਚੁ ਬੋਲੈ ਬੋਲਾਵੈ ਪਿਆਰੁ

ਗੁਰ ਕਾ ਸਬਦੁ ਕਰਣੀ ਹੈ ਸਾਰੁ ॥੭॥

ਹਰਿ ਜਸੁ ਕਰਮੁ ਧਰਮੁ ਪਤਿ ਪੂਜਾ

ਕਾਮ ਕ੍ਰੋਧ ਅਗਨੀ ਮਹਿ ਭੂੰਜਾ

ਹਰਿ ਰਸੁ ਚਾਖਿਆ ਤਉ ਮਨੁ ਭੀਜਾ

ਪ੍ਰਣਵਤਿ ਨਾਨਕੁ ਅਵਰੁ ਦੂਜਾ ॥੮॥੫॥

ਪ੍ਰਭਾਤੀ ਮਹਲਾ

ਰਾਮ ਨਾਮੁ ਜਪਿ ਅੰਤਰਿ ਪੂਜਾ

ਗੁਰਸਬਦੁ ਵੀਚਾਰਿ ਅਵਰੁ ਨਹੀ ਦੂਜਾ ॥੧॥

ਏਕੋ ਰਵਿ ਰਹਿਆ ਸਭ ਠਾਈ

ਅਵਰੁ ਦੀਸੈ ਕਿਸੁ ਪੂਜ ਚੜਾਈ ॥੧॥ ਰਹਾਉ

ਮਨੁ ਤਨੁ ਆਗੈ ਜੀਅੜਾ ਤੁਝ ਪਾਸਿ

ਜਿਉ ਭਾਵੈ ਤਿਉ ਰਖਹੁ ਅਰਦਾਸਿ ॥੨॥

ਸਚੁ ਜਿਹਵਾ ਹਰਿ ਰਸਨ ਰਸਾਈ

ਗੁਰਮਤਿ ਛੂਟਸਿ ਪ੍ਰਭ ਸਰਣਾਈ ॥੩॥

ਕਰਮ ਧਰਮ ਪ੍ਰਭਿ ਮੇਰੈ ਕੀਏ

ਨਾਮੁ ਵਡਾਈ ਸਿਰਿ ਕਰਮਾਂ ਕੀਏ ॥੪॥

ਸਤਿਗੁਰ ਕੈ ਵਸਿ ਚਾਰਿ ਪਦਾਰਥ

ਤੀਨਿ ਸਮਾਏ ਏਕ ਕ੍ਰਿਤਾਰਥ ॥੫॥

ਸਤਿਗੁਰਿ ਦੀਏ ਮੁਕਤਿ ਧਿਆਨਾਂ

ਹਰਿ ਪਦੁ ਚੀਨੑਿ ਭਏ ਪਰਧਾਨਾ ॥੬॥

ਮਨੁ ਤਨੁ ਸੀਤਲੁ ਗੁਰਿ ਬੂਝ ਬੁਝਾਈ

ਪ੍ਰਭੁ ਨਿਵਾਜੇ ਕਿਨਿ ਕੀਮਤਿ ਪਾਈ ॥੭॥

ਕਹੁ ਨਾਨਕ ਗੁਰਿ ਬੂਝ ਬੁਝਾਈ

ਨਾਮ ਬਿਨਾ ਗਤਿ ਕਿਨੈ ਪਾਈ ॥੮॥੬॥

ਪ੍ਰਭਾਤੀ ਮਹਲਾ

ਇਕਿ ਧੁਰਿ ਬਖਸਿ ਲਏ ਗੁਰਿ ਪੂਰੈ ਸਚੀ ਬਣਤ ਬਣਾਈ

ਹਰਿ ਰੰਗ ਰਾਤੇ ਸਦਾ ਰੰਗੁ ਸਾਚਾ ਦੁਖ ਬਿਸਰੇ ਪਤਿ ਪਾਈ ॥੧॥

ਝੂਠੀ ਦੁਰਮਤਿ ਕੀ ਚਤੁਰਾਈ

ਬਿਨਸਤ ਬਾਰ ਲਾਗੈ ਕਾਈ ॥੧॥ ਰਹਾਉ

ਮਨਮੁਖ ਕਉ ਦੁਖੁ ਦਰਦੁ ਵਿਆਪਸਿ ਮਨਮੁਖਿ ਦੁਖੁ ਜਾਈ

ਸੁਖ ਦੁਖ ਦਾਤਾ ਗੁਰਮੁਖਿ ਜਾਤਾ ਮੇਲਿ ਲਏ ਸਰਣਾਈ ॥੨॥

ਮਨਮੁਖ ਤੇ ਅਭ ਭਗਤਿ ਹੋਵਸਿ ਹਉਮੈ ਪਚਹਿ ਦਿਵਾਨੇ

ਇਹੁ ਮਨੂਆ ਖਿਨੁ ਊਭਿ ਪਇਆਲੀ ਜਬ ਲਗਿ ਸਬਦ ਜਾਨੇ ॥੩॥

ਭੂਖ ਪਿਆਸਾ ਜਗੁ ਭਇਆ ਤਿਪਤਿ ਨਹੀ ਬਿਨੁ ਸਤਿਗੁਰ ਪਾਏ

ਸਹਜੈ ਸਹਜੁ ਮਿਲੈ ਸੁਖੁ ਪਾਈਐ ਦਰਗਹ ਪੈਧਾ ਜਾਏ ॥੪॥

ਦਰਗਹ ਦਾਨਾ ਬੀਨਾ ਇਕੁ ਆਪੇ ਨਿਰਮਲ ਗੁਰ ਕੀ ਬਾਣੀ

ਆਪੇ ਸੁਰਤਾ ਸਚੁ ਵੀਚਾਰਸਿ ਆਪੇ ਬੂਝੈ ਪਦੁ ਨਿਰਬਾਣੀ ॥੫॥

ਜਲੁ ਤਰੰਗ ਅਗਨੀ ਪਵਨੈ ਫੁਨਿ ਤ੍ਰੈ ਮਿਲਿ ਜਗਤੁ ਉਪਾਇਆ

ਐਸਾ ਬਲੁ ਛਲੁ ਤਿਨ ਕਉ ਦੀਆ ਹੁਕਮੀ ਠਾਕਿ ਰਹਾਇਆ ॥੬॥

ਐਸੇ ਜਨ ਵਿਰਲੇ ਜਗ ਅੰਦਰਿ ਪਰਖਿ ਖਜਾਨੈ ਪਾਇਆ

ਜਾਤਿ ਵਰਨ ਤੇ ਭਏ ਅਤੀਤਾ ਮਮਤਾ ਲੋਭੁ ਚੁਕਾਇਆ ॥੭॥

ਨਾਮਿ ਰਤੇ ਤੀਰਥ ਸੇ ਨਿਰਮਲ ਦੁਖੁ ਹਉਮੈ ਮੈਲੁ ਚੁਕਾਇਆ

ਨਾਨਕੁ ਤਿਨ ਕੇ ਚਰਨ ਪਖਾਲੈ ਜਿਨਾ ਗੁਰਮੁਖਿ ਸਾਚਾ ਭਾਇਆ ॥੮॥੭॥